ETV Bharat / state

Prevention From Dengue : ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕੀਤਾ ਭਾਈ ਜੈਤਾ ਜੀ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ, ਡੇਂਗੂ ਤੋਂ ਬਚਾਅ ਲਈ ਹਦਾਇਤਾਂ ਜਾਰੀ - Roopnagar latest news in Punjabi

ਰੂਪਨਗਰ ਵਿੱਚ ਡੇਂਗੂ ਤੋ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਅਪਨਾਉਣ ਲਈ ਜਾਗਰੂਕਤਾ ਕੈਂਪ ਲਗਾਏ ਜਾਣ ਉੱਤੇ ਜੋਰ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਭਾਈ ਜੈਤਾ ਜੀ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਹੈ। (Prevention From Dengue)

Cabinet Minister Harjot Bains paid a surprise visit to Bhai Jaitaji Civil Hospital
Prevention From Dengue : ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕੀਤਾ ਭਾਈ ਜੈਤਾ ਜੀ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ, ਡੇਂਗੂ ਤੋਂ ਬਚਾਅ ਲਈ ਹਦਾਇਤਾਂ ਜਾਰੀ
author img

By ETV Bharat Punjabi Team

Published : Sep 7, 2023, 9:00 PM IST

ਹਸਪਤਾਲ ਦਾ ਦੌਰਾ ਕਰਨ ਉਪਰੰਤ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ।

ਰੂਪਨਗਰ : ਡੇਂਗੂ ਦੇ ਵੱਧ ਰਹੇ ਕੇਸਾਂ ਦੀ ਰੋਕਥਾਮ ਲਈ ਸਿਹਤ ਵਿਭਾਗ ਨੂੰ ਜਾਗਰੂਕਤਾ ਕੈਂਪ ਲਗਾਉਣ ਅਤੇ ਨਗਰ ਕੌਂਸਲ ਨੂੰ ਫੌਗਿੰਗ, ਸਫਾਈ ਤੇ ਰੋਗਾਣੂ ਮੁਕਤ ਦਵਾਈ ਦਾ ਛਿੜਕਾਅ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸ਼ਹਿਰ ਵਿਚ ਸਫਾਈ ਪ੍ਰਬੰਧ ਨੂੰ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ ਢੁਕਵੇਂ ਕਦਮ ਚੁੱਕੇ ਜਾਣ ਦੀ ਵੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਦਾਇਕ ਕੀਤੀ ਹੈ।

ਲੋਕਾਂ ਨੂੰ ਕੀਤਾ ਜਾਵੇ ਜਾਗਰੂਕ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦਾ ਅਚਨਚੇਤ ਦੌਰਾ ਕਰਨ ਉਪਰੰਤ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦੇ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਦੌਰਾਨ ਡੇਂਗੂ ਦਾ ਲਾਰਵਾ ਚੈੱਕ ਕੀਤਾ ਜਾਵੇ, ਵਿਸੇਸ਼ ਕੈਂਪ ਲਾ ਕੇ ਡੇਂਗੂ, (Dengue larvae should be checked) ਚਿਕਨਗੁਨੀਆਂ, ਮਲੇਰੀਆਂ ਅਤੇ ਹੋਰ ਮੌਸਮੀ ਬਿਮਾਰੀਆਂ ਤੋ ਬਚਾਅ ਲਈ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।

ਉਨ੍ਹਾਂ ਨੇ ਕਿਹਾ ਕਿ ਨਗਰ ਕੌਂਸਲ ਨੂੰ ਸ਼ਹਿਰ ਦੇ ਸਫਾਈ ਪ੍ਰਬੰਧ ਨੂੰ ਹੋਰ (Cabinet Minister Harjot Bains) ਅਸਰਦਾਰ ਢੰਗ ਨਾਲ ਸੁਰੂ ਕਰਨ, ਸ਼ਹਿਰ ਵਿੱਚ ਕੂੜੇ ਦੇ ਢੇਰ ਖਤਮ ਕਰਨ, ਢੇਰ ਲੱਗਣ ਤੋਂ ਰੋਕਣ, ਗੰਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕਰਨ, ਰੋਗਾਣੂ ਮੁਕਤ ਦਵਾਈ ਦਾ ਛਿੜਕਾਅ, ਫੋਗਿੰਗ ਅਤੇ ਹੋਰ ਪ੍ਰਬੰਧ ਕਰਨ ਬਾਰੇ ਵੀ ਕਿਹਾ ਗਿਆ ਹੈ। ਉਨ੍ਹਾਂ ਨੇ ਸਿਵਲ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਮਰੀਜ਼ਾ ਦੇ ਨਾਲ ਆਏ ਪਰਿਵਾਰਕ ਮੈਬਰਾਂ ਤੋਂ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਵੀ ਲਈ।

ਉਨ੍ਹਾਂ ਨੇ ਕਿਹਾ ਕਿ ਸ਼ਹਿਰ ਵਿੱਚ ਸਫਾਈ ਪ੍ਰਬੰਧ ਨੂੰ ਕਾਇਮ ਰੱਖਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ, ਮੌਸਮੀ ਬਿਮਾਰੀਆਂ ਦੇ ਲੱਛਣ ਨਜ਼ਰ ਆਉਣ ਤੇ ਸਰਕਾਰੀ ਹਸਪਤਾਲ, ਸਿਹਤ ਕੇਂਦਰ ਜਾਂ ਆਮ ਆਦਮੀ ਕਲੀਨਿਕ ਵਿੱਚ ਜਾ ਕੇ ਮੁਫਤ ਟੈਸਟ ਤੇ ਦਵਾਈ ਦੀ ਸਹੂਲਤ ਲਈ ਜਾਵੇ। ਸੀਨੀਅਰ ਮੈਡੀਕਲ ਅਫਸਰ ਡਾ.ਚਰਨਜੀਤ ਕੁਮਾਰ (Senior Medical Officer Dr. Charanjit Kumar) ਨੇ ਦੱਸਿਆ ਕਿ ਹਸਪਤਾਲ ਵਿੱਚ ਲੋੜੀਦੀਆਂ ਸਿਹਤ ਸਹੂਲਤਾ ਉਪਲੱਬਧ ਹਨ, ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਨਿਰੰਤਰ ਸਿਹਤ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.