ETV Bharat / state

Cabinet Minister Harjot Bains: ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਹੋਲਾ ਮੁਹੱਲਾ ਦੀ ਵਧਾਈ ਦੇ ਨਾਲ-ਨਾਲ ਗਾਏ ਹਲਕੇ ਦੇ ਵਿਕਾਸ ਕਾਰਜਾਂ ਦੇ ਸੋਹਲੇ - ਹੋਲਾ ਮੁਹੱਲਾ ਲਈ ਪ੍ਰਬੰਧ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮੂਹ ਪੰਜਾਬੀਆਂ ਨੂੰ ਹੋਲਾ ਮੁਹੱਲਾ ਦੀ ਵਧਾਈ ਦਿੱਤੀ ਹੈ। ਇਸਦੇ ਨਾਲ ਹੀ ਉਨ੍ਹਾਂ ਆਪਣੇ ਹਲਕੇ ਵਿਚ ਇਸ ਦੌਰਾਨ ਲੋਕਾਂ ਦੀ ਸਹੂਲਤ ਲਈ ਢੁੱਕਵੇਂ ਪ੍ਰਬੰਧ ਕਰਨ ਦੀਆਂ ਹਦਾਇਤਾਂ ਕੀਤੀਆਂ।

Cabinet Minister Harjot Singh Bains congratulated Hola Mahalla
Cabinet Minister Harjot Bains : ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਹੋਲਾ ਮੁਹੱਲਾ ਦੀ ਵਧਾਈ ਦੇ ਨਾਲ-ਨਾਲ ਗਾਏ ਹਲਕੇ ਦੇ ਵਿਕਾਸ ਕਾਰਜਾਂ ਦੇ ਸੋਹਲੇ
author img

By

Published : Mar 5, 2023, 6:54 PM IST

Cabinet Minister Harjot Bains : ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਹੋਲਾ ਮੁਹੱਲਾ ਦੀ ਵਧਾਈ ਦੇ ਨਾਲ-ਨਾਲ ਗਾਏ ਹਲਕੇ ਦੇ ਵਿਕਾਸ ਕਾਰਜਾਂ ਦੇ ਸੋਹਲੇ

ਰੂਪਨਗਰ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕਾਂ ਨੂੰ ਲੋਕਾਈ ਨੂੰ ਹੋਲਾ ਮਹੱਲਾ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਨੂੰ ਜਲਦੀ ਲੋਕ ਅਰਪਣ ਕਰਨ ਦਾ ਭਰੋਸਾ ਦਿੱਤਾ ਹੈ। ਸਥਾਨਕ ਪਾਵਰ ਕਾਮ ਗੈਸਟ ਹਾਊਸ ਵਿੱਚ ਪੱਤਰਕਾਰਾ ਨਾਲ ਗੱਲਬਾਤ ਕਰਦੇ ਹੋਏ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਹੋਲਾ ਮੁਹੱਲਾ ਦੌਰਾਨ ਦੇਸ਼ ਵਿਦੇਸ਼ ਤੋ ਲੱਖਾਂ ਦੀ ਗਿਣਤੀ ਵਿੱਚ ਸੰਗਤ ਇੱਥੇ ਪੁੱਜਦੀ ਹੈ। ਉਨ੍ਹਾਂ ਕਿਹਾ ਕਿ ਹੋਲਾ ਮੁਹੱਲਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਢੁੱਕਵੇ ਪ੍ਰਬੰਧ ਕਰਨ ਲਈ ਪ੍ਰਸਾਸ਼ਨ ਨੂੰ ਨਿਰਦੇਸ਼ ਜਾਰੀ ਕੀਤੇ ਹਨ।

ਵਿਕਾਸ ਪ੍ਰੋਜੈਕਟ ਜਲਦੀ ਮੁਕੰਮਲ ਹੋਣਗੇ : ਇਸ ਮੌਕੇ ਹਰਜੋਤ ਬੈਂਸ ਨੇ ਕਿਹਾ ਕਿ ਇਸ ਵਾਰ ਹੋਲਾ ਮੁਹੱਲਾ ਦੌਰਾਨ ਮੇਲਾ ਖੇਤਰ ਵਿੱਚ 11 ਪਾਰਕਿੰਗ ਸਥਾਨ ਬਣਾਏ ਗਏ ਹਨ। ਸਟਲ ਬੱਸ ਸਰਵਿਸ ਸ਼ਰਧਾਲੂਆਂ ਸਮੁੱਚੇ ਮੇਲਾ ਖੇਤਰ ਵਿੱਚ ਮੁਫਤ ਸੇਵਾ ਦੇ ਰਹੀ ਹੈ। ਸ੍ਰੀ ਅਨੰਦਪੁਰ ਸਾਹਿਬ ਅਤਿ ਆਧੁਨਿਕ ਲਾਈਟਾਂ ਨਾਲ ਰੁਸ਼ਨਾਇਆ ਜਾ ਰਿਹਾ ਹੈ। ਸੁਚਾਰੂ ਟ੍ਰੈਫਿਕ ਪ੍ਰਬੰਧ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਵਿਸੇ਼ਸ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਵਾਰ ਪ੍ਰਸਾਸ਼ਨ ਨੇ ਕਿਊਆਰਕੋਡ ਜਾਰੀ ਕੀਤਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੈਰ ਸਪਾਟਾ ਸੱਨਅਤ ਨੂੰ ਪ੍ਰਫੁੱਲਿਤ ਕਰਕੇ ਇਸ ਇਲਾਕੇ ਦੇ ਲੋਕਾਂ ਦੇ ਵਪਾਰ ਕਾਰੋਬਾਰ ਨੂੰ ਹੁਲਾਰਾ ਦੇਣ ਦੇ ਮੰਤਵ ਨਾਲ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਜਲਦੀ ਮੁਕੰਮਲ ਕਰਕੇ ਲੋਕ ਅਰਪਣ ਹੋ ਜਾਣਗੇ। ਪੰਜ ਪਿਆਰਾ ਪਾਰਕ ਦਾ ਨਵੀਨੀਕਰਨ ਮੁਕੰਮਲ ਹੋ ਗਿਆ ਹੈ। ਸ਼ਹਿਰ ਦੀਆਂ ਅੰਦਰੂਨੀ ਸੜਕਾਂ ਦੀ ਵਿਆਪਕ ਮੁਰੰਮਤ ਕਰਵਾਈ ਗਈ ਹੈ, ਜਿਹੜੇ ਵਿਕਾਸ ਦੇ ਕੰਮ ਬਕਾਇਆ ਹਨ, ਉਹ ਵੀ ਜਲਦੀ ਮੁਕੰਮਲ ਹੋ ਜਾਣਗੇ।

ਇਹ ਵੀ ਪੜ੍ਹੋ: Two boys drowned in the Bhakra canal: ਭਾਖੜਾ ਨਹਿਰ ਕੰਢੇ ਸੈਲਫੀ ਲੈਣ ਸਮੇਂ ਹਿਮਾਚਲ ਦੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਭਾਲ ਜਾਰੀ

ਸਿੱਖਿਆ ਮੰਤਰੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਦੋ ਸਕੂਲ ਆਂਫ ਐਮੀਨੈਂਸ ਨੰਗਲ ਤੇ ਕੀਰਤਪੁਰ ਸਾਹਿਬ ਵਿੱਚ ਸ਼ੁਰੂ ਕੀਤੇ ਗਏ ਹਨ। ਸਰਕਾਰੀ ਲੜਕਿਆਂ ਦੇ ਸਕੂਲ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਵਿੱਚ ਕਰੋੜਾਂ ਰੁਪਏ ਖਰਚ ਕੇ ਸਕੂਲਾਂ ਦੀ ਦਸ਼ਾ ਸੁਧਾਰੀ ਜਾ ਰਹੀ ਹੈ। ਇਸ ਤੋਂ ਇਲਾਵਾ ਸਿੱਖਿਆ ਸੁਧਾਰਾਂ ਦੀ ਦਿਸ਼ਾ ਵਿੱਚ ਵੀ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੋਲਾ ਮਹੱਲਾ ਤੋ ਬਾਅਦ ਸ੍ਰੀ ਅਨੰਦਪੁਰ ਸਾਹਿਬ ਨੂੰ ਸਥਾਈ ਤੌਰ ਤੇ ਫਾਇਰ ਟੈਂਡਰ ਮਿਲ ਜਾਵੇਗਾ। ਉਨ੍ਹਾਂ ਨੇ ਪ੍ਰਸਾਸ਼ਨ ਵੱਲੋਂ ਹੋਲਾ ਮਹੱਲਾ ਦੌਰਾਨ ਕੀਤੇ ਗਏ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕੀਤੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.