ETV Bharat / state

ਕੈਬਨਿਟ ਮੰਤਰੀ ਮੀਤ ਹੇਅਰ ਨੇ ਕੀਤਾ ਐਲਾਨ, ਸੂਬੇ ‘ਚ ਹੜ੍ਹ ਦੀ ਰੋਕਥਾਮ ਲਈ ਰੱਖੀ ਰਾਸ਼ੀ ਦਾ 99.33 ਕਰੋੜ ਰੁਪਏ - ਕੈਬਿਨੇਟ ਮੰਤਰੀ

ਪੰਜਾਬ ਸਰਾਕਰ ਵੱਲੋਂ ਸੂਬੇ ਵਿਚ ਹੜ੍ਹ ਰੋਕਥਾਮ ਕੰਮਾਂ ਲਈ 99.33 ਕਰੋੜ ਰੁਪਏ ਰੱਖੇ ਗਏ ਹਨ ਅਤੇ ਇਹ ਕੰਮ 30 ਜੂਨ ਤੱਕ ਹਰ ਕੀਮਤ ‘ਤੇ ਮੁਕੰਮਲ ਹੋਣਗੇ। ਇਹ ਗੱਲ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਰੋਪੜ ਹੈਂਡ ਵਰਕਸ ਵਿਚ ਸਿੰਚਾਈ ਪ੍ਰਾਜੈਕਟਾਂ ਦਾ ਨਿਰੀਖਣ ਕਰਨ ਲਈ ਕੀਤੇ ਗਏ ਅਚਨਚੇਤ ਦੌਰੇ ਮੌਕੇ ਕਹੀ।

Cabinet Minister Meet Hare announced that Rs 99.33 crore has been earmarked for flood prevention in the state.
ਕੈਬਨਿਟ ਮੰਤਰੀ ਮੀਤ ਹੇਅਰ ਨੇ ਕੀਤਾ ਐਲਾਨ,ਸੂਬੇ ‘ਚ ਹੜ੍ਹ ਦੀ ਰੋਕਥਾਮ ਲਈ ਰੱਖੀ ਰਾਸ਼ੀ ਦਾ 99.33 ਕਰੋੜ ਰੁਪਏ
author img

By

Published : May 25, 2023, 2:38 PM IST

ਕੈਬਨਿਟ ਮੰਤਰੀ ਮੀਤ ਹੇਅਰ ਰੂਪਨਗਰ ਪੁੱਜੇ

ਰੂਪਨਗਰ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਮੀਤ ਹੇਅਰ 'ਤੇ ਰੂਪਨਗਰ ਦੇ ਵਿਧਾਇਕ ਰਾਘਵ ਚੱਢਾ ਪੁੱਜੇ ਜ਼ਿਕਰਯੋਗ ਹੈ ਕਿ ਇਹ ਉਹਨਾਂ ਦਾ ਅਚਾਨਕ ਦੌਰਾ ਰਿਹਾ ਉਹਨਾਂ ਦੇ ਨਾਲ ਹਲਕਾ ਵਿਧਾਇਕ ਦਿਨੇਸ਼ ਚੱਢਾ ਮੌਜੂਦ ਰਹੇ ਕੈਬਿਨੇਟ ਮੰਤਰੀ ਵੱਲੋਂ ਰੂਪਨਗਰ ਦੇ ਵਿਚ ਸਤਲੁਜ ਦਰਿਆ ਦਾ ਦੌਰਾ ਕੀਤਾ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਨਹਿਰਾਂ ਦੀ ਸਾਫ਼-ਸਫ਼ਾਈ ਦਾ ਕੰਮ ਚੱਲ ਰਿਹਾ ਹੈ ਕਿਉਂਕਿ ਬਰਸਾਤ ਦੇ ਸਮੇਂ ਜਦੋਂ ਹੜ੍ਹ ਆਉਣ ਦੀ ਸਥਿਤੀ ਪੈਦਾ ਹੁੰਦੀ ਹੈ ਤਾਂ ਉਸ ਨੂੰ ਨਜਿੱਠਣ ਲਈ ਪਹਿਲਾਂ ਇਹ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਜਿਸ ਬਾਬਤ ਪੂਰੇ ਪੰਜਾਬ ਦੇ ਲਈ 80 ਕਰੋੜ ਰੁਪਏ ਦੇ ਕਰੀਬ ਦੇ ਦਿੱਤਾ ਗਿਆ ਹੈ ਅਤੇ ਕੇਵਲ ਰੂਪਨਗਰ ਦੇ ਲਈ 2 ਕਰੋੜ ਅਤੇ 30 ਲੱਖ ਦੇ ਕਰੀਬ ਦੀ ਰਾਸ਼ੀ ਦਿੱਤੀ ਗਈ ਹੈ ਰੋਪੜ ਹੈਡ ਵਰਕਸ ਦੇ ਪਾਣੀ ਨੂੰ ਰੋਕਣ ਵਾਲੇ ਗੇਟ ਪਹਿਲਾਂ ਹਥਾ ਦੇ ਨਾਲ ਖੋਲਆ ਅਤੇ ਬੰਦ ਕੀਤੀ ਜਾਂਦਾ ਸੀ ਜਿਸ ਨਾਲ ਕਾਫੀ ਦਿੱਕਤ ਹੁੰਦੀ ਸੀ ਅਤੇ ਹੁਣ ਇਸ ਤੇ ਬਿਜਲੀ ਨਾਲ ਚੱਲਣ ਵਾਲੀ ਮੋਟਰ ਲਗਾ ਦਿੱਤੀ ਗਈ ਹੈ ਜਿਸ ਨਾਲ ਕੰਮ ਕਾਰਨ ਵਾਲੇ ਲੋਕਾਂ ਨੂੰ ਅਸਾਨੀ ਹੋ ਗਈ ਹੈ ਅਤੇ ਅਪਾਤਕਾਲ ਸਥਿਤੀ ਵਿਚ ਗੇਟ ਜਲਦੀ ਖੋਲ੍ਹੇ ਅਤੇ ਬੰਦ ਕਰਨ ਵਿੱਚ ਅਸਾਨੀ ਹੋਵੇਗੀ।

ਕੁਲ 99.33 ਕਰੋੜ 'ਚੋਂ ਜਿੱਥੇ 79.33 ਕਰੋੜ ਰੁਪਏ: ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੰਜਾਈ ਲਈ ਜਿੱਥੇ ਨਹਿਰੀ ਨੈੱਟਵਰਕ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਉੱਥੇ ਮੀਂਹ ਦੇ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਵੀ ਹੁਣੇ ਤੋਂ ਕਮਰ ਕੱਸ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਹੜ੍ਹਾਂ ਲਈ ਰੱਖੇ ਕੁਲ 99.33 ਕਰੋੜ 'ਚੋਂ ਜਿੱਥੇ 79.33 ਕਰੋੜ ਰੁਪਏ ਹੜ੍ਹ ਸੁਰੱਖਿਆ ਕਾਰਜਾਂ 'ਤੇ ਖ਼ਰਚੇ ਜਾ ਰਹੇ ਹਨ, ਉੱਥੇ ਹੜ੍ਹਾਂ ਦੇ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ 20 ਕਰੋੜ ਰੁਪਏ ਦੀ ਵਾਧੂ ਰਾਸ਼ੀ ਵੱਖਰੇ ਤੌਰ 'ਤੇ ਰੱਖੀ ਗਈ ਹੈ।

ਸਾਧਨਾਂ ਨਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ: ਇਸੇ ਤਰ੍ਹਾਂ ਅੰਤਰਰਾਸ਼ਟਰੀ ਸਰਹੱਦੀ ਸੁਰੱਖਿਆ ਵਿਭਾਗ ਸੂਬੇ ਦੇ ਫੰਡਾਂ 'ਚੋਂ ਸਤਲੁਜ, ਬਿਆਸ ਅਤੇ ਰਾਵੀ ਦਰਿਆ ਦੇ ਨਾਲ ਲੱਗਦੇ ਬੀ.ਓ.ਪੀਜ਼ ਦੀ ਸੁਰੱਖਿਆ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਮੀਨੀ ਪੱਧਰ 'ਤੇ ਫੰਡਾਂ ਦੀ ਪਾਰਦਰਸ਼ੀ ਤਰੀਕੇ ਨਾਲ ਸਹੀ ਵਰਤੋਂ ਕੀਤੀ ਜਾਵੇ ਅਤੇ ਇਸ ਮਾਮਲੇ ਵਿੱਚ ਅਣਗਹਿਲੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੀਤ ਹੇਅਰ ਨੇ ਦੱਸਿਆ ਕਿ ਜਲ ਸਰੋਤ ਵਿਭਾਗ ਵੱਲੋਂ ਅਤਿ-ਆਧੁਨਿਕ ਸਾਧਨਾਂ ਨਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਰੋਪੜ ਹੈੱਡ ਵਰਕਸ ਵਿਖੇ ਪਾਣੀ ਦੇ ਕੰਟਰੋਲ ਲਈ 7.94 ਕਰੋੜ ਰੁਪਏ ਦੀ ਲਾਗਤ ਨਾਲ ਸਤਲੁਜ ਦਰਿਆ ਤੋਂ ਵਗਦੀ ਸਰਹਿੰਦ ਨਹਿਰ ਦੇ ਫਾਟਕਾਂ ਦਾ ਮੋਟਰਾਈਜ਼ੇਸ਼ਨ ਦਾ ਕੰਮ ਕੀਤਾ ਗਿਆ ਹੈ, ਜਿਸ ਨਾਲ ਵਿਭਾਗੀ ਅਮਲੇ ਵੱਲੋਂ ਹੱਥ ਨਾਲ ਕੀਤਾ ਜਾ ਰਿਹਾ ਕੰਮ ਘਟੇਗਾ। ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਨਹਿਰ ਜਾਂ ਦਰਿਆ ਦੇ ਫਾਟਕਾਂ ਨੂੰ ਆਟੋਮੈਟਿਕ ਕੀਤਾ ਗਿਆ ਹੈ ਤੇ ਇਸ ਤੋਂ ਇਲਾਵਾ ਪੁਲ 'ਤੇ ਸਕਾਡਾ ਸਿਸਟਮ ਲਗਾਇਆ ਗਿਆ ਹੋਵੇ। ਇਸ ਨਾਲ ਨਹਿਰ ਵਿੱਚ ਛੱਡੇ ਗਏ ਪਾਣੀ ਦੀ ਸਹੀ ਮਾਤਰਾ ਨਾਪੀ ਜਾਵੇਗੀ ਕਿ ਨਹਿਰ ਦੇ ਪੁਲ 'ਤੇ ਸਥਾਪਤ ਵੱਖ-ਵੱਖ ਗੇਟਾਂ ਤੋਂ ਕਿੰਨਾ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਦਾ ਮੰਤਵ ਨਹਿਰਾਂ ਦੇ ਪਾਣੀ ਨੂੰ ਵੱਧ ਤੋਂ ਵੱਧ ਸੁਰੱਖਿਅਤ ਕਰਕੇ ਲੋੜ ਅਨੁਸਾਰ ਸਹੀ ਥਾਵਾਂ 'ਤੇ ਸਿੰਜਾਈ ਲਈ ਪਹੁੰਚਾਉਣਾ ਹੈ।

  1. Punjab Board 12th Result 2023: ਪੰਜਾਬ ਬੋਰਡ 12ਵੀਂ ਦੇ ਨਤੀਜੇ ਦਾ ਐਲਾਨ, ਇਸ ਤਰ੍ਹਾਂ ਕਰੋ ਚੈੱਕ
  2. PSEB 12th result 2023: ਸਰਕਾਰ ਵੱਲੋਂ ਟੌਪਰਾਂ ਨੂੰ 51-51 ਹਜ਼ਾਰ ਦੇ ਐਲਾਨ ’ਤੇ ਦਲਜੀਤ ਚੀਮਾ ਦੀ ਟਿੱਪਣੀ, ਕਿਹਾ- "ਥੋੜੀ ਜਿਹੀ ਸੇਵਾ ਹੋਰ ਕਰੋ"

ਖੇਤਰ ਅਤੇ ਖੇਤੀਬਾੜੀ ਜ਼ਮੀਨ ਦਾ ਹੜ੍ਹਾਂ ਤੋਂ ਬਚਾਅ ਹੋਵੇਗਾ: ਇਸੇ ਤਰ੍ਹਾ ਚੱਕ ਢੇਰਾ ਪਿੰਡ ਕੋਲ ਸਤਲੁਜ ਦਰਿਆ 'ਤੇ 15.41 ਲੱਖ ਰੁਪਏ ਦੀ ਲਾਗਤ ਨਾਲ ਸਟੱਡ (ਪੱਥਰਾਂ ਦਾ ਬੰਨ੍ਹ) ਉਸਾਰਿਆ ਗਿਆ ਹੈ, ਜਿਸ ਨਾਲ ਕੰਢੇ ਨਹੀਂ ਖੁਰਨਗੇ ਤੇ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰ ਅਤੇ ਖੇਤੀਬਾੜੀ ਜ਼ਮੀਨ ਦਾ ਹੜ੍ਹਾਂ ਤੋਂ ਬਚਾਅ ਹੋਵੇਗਾ। ਮੀਤ ਹੇਅਰ ਨੇ ਰੋਪੜ ਹੈੱਡ ਵਰਕਸ ਵਿਖੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਰੋਪੜ ਜ਼ਿਲ੍ਹੇ ਵਿੱਚ 2.29 ਕਰੋੜ ਰੁਪਏ ਦੀ ਲਾਗਤ ਨਾਲ ਹੜ੍ਹ ਸੁਰੱਖਿਆ ਦੇ ਕੰਮ ਕੀਤੇ ਜਾਣਗੇ। ਇਸ ਮੌਕੇ ਹਲਕਾ ਵਿਧਾਇਕ ਦਿਨੇਸ਼ ਚੱਢਾ ਵੀ ਹਾਜ਼ਰ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.