ਰੋਪੜ: 15 ਅਗਸਤ ਮੌਕੇ ਦੇਸ਼ ਭਰ 'ਚ ਧੂਮਧਾਮ ਨਾਲ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਰੂਪਨਗਰ 'ਚ ਵੀ ਧੂਮਧਾਮ ਨਾਲ ਆਜ਼ਾਦੀ ਦਿਹਾੜਾ ਮਨਾਇਆ ਗਿਆ ਜਿੱਥੇ ਕੈਬਿਨੇਟ ਮੰਤਰੀ ਰਜ਼ੀਆ ਸੁਲਤਾਨਾ ਨੇ ਕੌਮੀ ਝੰਡਾ ਲਹਿਰਾਇਆ।
ਇਸ ਦੌਰਾਨ ਪੰਜਾਬ ਪੁਲੀਸ ਹੋਮਗਾਰਡ ਐੱਨਸੀਸੀ ਅਤੇ ਵੱਖ-ਵੱਖ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਜਿਸ ਨੂੰ ਕੈਬਿਨੇਟ ਮੰਤਰੀ ਰਜ਼ੀਆ ਸੁਲਤਾਨਾ ਵੱਲੋਂ ਸਲਾਮੀ ਦਿੱਤੀ ਗਈ। ਇਸ ਮੌਕੇ ਕੈਬਿਨੇਟ ਮੰਤਰੀ ਨੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਪ੍ਰਾਪਤੀਆਂ ਤੋਂ ਇੱਥੇ ਆਏ ਦਰਸ਼ਕਾਂ ਨੂੰ ਜਾਣੂ ਕਰਵਾਇਆ।
ਜ਼ਿਲ੍ਹੇ ਦੇ ਵੱਖ-ਵੱਖ ਸਕੂਲੀ ਬੱਚਿਆਂ ਵੱਲੋਂ ਡੰਬਲ ਪੀਟੀ ਸ਼ੋਅ ਪੇਸ਼ ਕੀਤੇ ਗਏ ਇਸ ਤੋਂ ਇਲਾਵਾ ਦੇਸ਼ ਭਗਤੀ ਦੇ ਗੀਤਾਂ 'ਤੇ ਸਕੂਲੀ ਬੱਚਿਆਂ ਵੱਲੋਂ ਕੋਰਿਓਗ੍ਰਾਫੀ ਪੇਸ਼ ਕੀਤੀ ਗਈ। ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਰੂਪਨਗਰ ਦੇ ਸਕੂਲਾਂ ਨੂੰ ਰਜ਼ੀਆ ਸੁਲਤਾਨਾ ਵੱਲੋਂ ਇੱਕ ਲੱਖ ਰੁਪਇਆ ਦੇਣ ਦਾ ਐਲਾਨ ਕੀਤਾ ਗਿਆ।
ਇਸ ਦੌਰਾਨ ਰੂਪਨਗਰ ਦੇ ਡਿਪਟੀ ਕਮਿਸ਼ਨਰ ਵੱਲੋਂ 16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ।