ETV Bharat / state

ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸ਼ਿਰਕਤ ਕਰਨਗੇ ਕੈਪਟਨ ਅਮਰਿੰਦਰ ਸਿੰਘ

author img

By

Published : Oct 15, 2019, 9:17 PM IST

Updated : Oct 16, 2019, 8:49 AM IST

ਡਾਇਰੈਕਟਰ ਅਨਿੰਦਿਤਾ ਮਿੱਤਰਾ ਤੇ ਡੀਸੀ ਸੁਮਿਤ ਜੰਗਰਾਲ ਨੇ ਰੂਪਨਗਰ ਵਿਖੇ ਹੋਣ ਜਾ ਰਹੇ ਲਾਇਟ ਸ਼ੋਅ ਦੀ ਤਿਆਰੀਆਂ ਦਾ ਜ਼ਾਇਜਾ ਲਿਆ। ਇਸ ਸ਼ੋਅ ਦੇ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਸ਼ਿਰਕਤ ਕਰਨਗੇ।

ਫ਼ੋਟੋ

ਰੂਪਨਗਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰ ਸ਼ਹਿਰ ਵਿੱਚ 2 ਰੋਜ਼ਾ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਲਗਾਇਆ ਜਾ ਰਿਹਾਵ ਹੈ। ਇਹ ਸ਼ੋਅ 17 ਅਤੇ 18 ਅਕਤੂਬਰ ਨੂੰ ਕੈਨਾਲ ਰੈਸਟ ਹਾਊਸ ਦੇ ਪਿੱਛੇ ਸਥਿਤ ਸਤਲੁਜ਼ ਦਰਿਆ ਦੇ ਕੰਢੇ 'ਤੇ ਸ਼ਾਮ ਨੂੰ ਲਗਾਇਆ ਜਾਵੇਗਾ। ਇਸ ਸ਼ੋਅ ਵਿੱਚ ਖ਼ਾਸ ਤੌਰ 'ਤੇ ਸ਼ਿਰਕਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆ ਰਹੇ ਹਨ।

ਰੋਜ਼ਾਨਾ ਲਗਾਏ ਜਾਣਗੇ 2 ਸ਼ੋਅ

ਜਾਣਕਾਰੀ ਮੁਤਾਬਕ ਪ੍ਰਸ਼ਾਸਨ ਵੱਲੋਂ ਰੋਜ਼ਾਨਾ 02 ਸ਼ੋਅ ਲਗਾਏ ਜਾਣਗੇ। ਪਹਿਲਾ ਸ਼ੋਅ ਸ਼ਾਮ ਦੇ 06:45 ਤੇ ਤੇ ਦੂਜਾ ਸ਼ਾਮ 08.00 ਵਜੇ ਲਗਿਆ ਕਰੇਗਾ। ਇਹ ਸ਼ੋਅ ਪੰਜਾਬ ਦੇ 10 ਜ਼ਿਲਿਆਂ ਰੋਪੜ, ਹੁਸ਼ਿਆਰਪੁਰ, ਲੁਧਿਆਣਾ, ਜਲੰਧਰ, ਗੁਰਦਾਸਪੁਰ, ਮੋਗਾ, ਕਪੂਰਥਲਾ, ਸ੍ਰੀ ਅੰਮ੍ਰਿਤਸਰ ਸਾਹਿਬ, ਤਰਨ ਤਾਰਨ ਅਤੇ ਫ਼ਿਰੋਜ਼ਪੁਰ ਵਿੱਚੋਂ ਲੰਘਦੇ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਕੰਡੇ ਲਾਇਆ ਜਾਵੇਗਾ।

ਰੋਪੜ ਵਿਖੇ ਲਗਣ ਜਾ ਰਹੇ ਲਾਇਟ ਸ਼ੋਅ ਦੀ ਤਿਆਰੀਆਂ ਦਾ ਜ਼ਾਇਜਾ ਲੈਣ ਲਈ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਡਾਇਰੈਕਟਰ ਅਨਿੰਦਿਤਾ ਮਿੱਤਰਾ ਪੁੱਜੀ।

ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਦੀ ਇੱਕ ਝਲਕ

ਇਸ ਦੀ ਸ਼ੁਰੂਆਤ 17 ਅਕਤੂਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਰੂਪਨਗਰ ਤੋਂ ਕੀਤੀ ਜਾ ਰਹੀ ਹੈ। ਇਸ ਸ਼ੋਅ ਦੌਰਾਨ ਲੇਂਜਰ ਤਕਨੀਕ ਰਾਹੀਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਸਬੰਧੀ ਵਿਸਥਾਰ ਜਾਣਕਾਰੀ ਦਰਸਾਈ ਜਾਵੇਗੀ।

ਡੀਸੀ ਵੱਲੋਂ ਲੋਕਾਂ ਨੂੰ ਸ਼ੋਅ ਵਿੱਚ ਪਹੁੰਚਣ ਦਾ ਸੱਦਾ

ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਸੁਮੀਤ ਕੁਮਾਰ ਜਾਰੰਗਲ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਨੂੰ ਜ਼ਰੂਰ ਦੇਖਣ ਆਉਣ। ਉਨ੍ਹਾਂ ਨੇ ਕਿਹਾ ਕਿ ਸ਼ੋਅ ਵਿੱਚ ਐਟਰੀ ਮੁਫ਼ਤ ਹੋਵੇਗੀ ਅਤੇ ਲੋਕਾਂ ਦੇ ਬੈਠਣ ਦਾ ਵੀ ਖ਼ਾਸ ਪ੍ਰਬੰਧ ਕੀਤਾ ਗਿਆ ਹੈ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਸ਼ੋਅ ਦੇਖਣ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਪੂਰੇ ਪ੍ਰਬੰਧ ਕੀਤੇ ਜਾਣ ਤਾਂ ਕਿ ਕਿਸੇ ਨੂੰ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Intro:ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 17 ਅਕਤੂਬਰ ਨੂੰ ਕਰਨਗੇ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਦੀ ਸ਼ੁਰੂਆਤ

ਡਾਇਰੈਕਟਰ, ਸੂਚਨਾ ਤੇ ਲੋਕ ਸੰਪਰਕ ਵਿਭਾਗ ਅਨਿੰਦਿਤਾ ਮਿੱਤਰਾ ਨੇ ਲਿਆ ਤਿਆਰੀਆਂ ਦਾ ਜ਼ਾਇਜਾBody:ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਆਈ.ਏ.ਐਸ. ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਥਾਨਕ ਕਾਰਜਕਾਰੀ ਇੰਜੀਨੀਅਰ ਰੋਪੜ ਹੈੱਡ ਵਰਕਸ ਮੰਡਲ ਦਫਤਰ (ਨੇੜੇ ਕੈਨਾਲ ਰੈਸਟ ਹਾਊਸ) ਦੇ ਪਿੱਛੇ ਸਥਿਤ ਸਤਲੁਜ਼ ਦਰਿਆ ਦੇ ਕੰਢੇ ਤੇ ਕਰਵਾਏ ਜਾ ਰਹੇ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜ਼ਾਇਜਾਂ ਲਿਆ । ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਅਤੇ ਸੀਨੀਅਰ ਪੁਲਿਸ ਕਪਤਾਨ ਸਵਪਨ ਸ਼ਰਮਾ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਇਸ ਦੌਰਾਨ ਡਾਇਰੈਕਟਰ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਪਹਿਲੇ “ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ” ਲੋਕਾਂ ਲਈ ਖਿੱਚ ਦਾ ਕੇਂਦਰ ਬਣਨਗੇ। ਇਹ ਸ਼ੋਅ ਪੰਜਾਬ ਦੇ 10 ਜ਼ਿਲਿਆਂ ਰੋਪੜ, ਹੁਸ਼ਿਆਰਪੁਰ, ਲੁਧਿਆਣਾ, ਜਲੰਧਰ, ਗੁਰਦਾਸਪੁਰ, ਮੋਗਾ, ਕਪੂਰਥਲਾ, ਸ੍ਰੀ ਅੰਮ੍ਰਿਤਸਰ ਸਾਹਿਬ, ਤਰਨ ਤਾਰਨ ਅਤੇ ਫ਼ਿਰੋਜ਼ਪੁਰ ਵਿੱਚੋਂ ਲੰਘਦੇ ਬਿਆਸ ਅਤੇ ਸਤਲੁਜ ਦਰਿਆਵਾਂ ਵਿੱਚ ਕਰਵਾਏ ਜਾਣਗੇ। ਇਸ ਦੀ ਸ਼ੁਰੂਆਤ 17 ਅਕਤੂਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਰੂਪਨਗਰ ਤੋਂ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ 17 ਅਤੇ 18 ਅਕਤੂਬਰ ਨੂੰ ਸ਼ਾਮ ਦੇ ਸਮੇਂ ਰੋਜ਼ਾਨਾ 02 ਸ਼ੋਅ 07.00 ਵਜੇ ਅਤੇ 08.15 ਵਜੇ ਕਰਵਾਏ ਜਾਣਗੇ , ਜ਼ੋ ਲੋਕਾਂ ਦੇ ਲਈ ਮੁੱਖ ਖਿੱਚ ਦਾ ਕੇਂਦਰ ਬਣਨਗੇ। ਇਸ ਸ਼ੋਅ ਦੌਰਾਨ ਲੇਂਜਰ ਤਕਨੀਕ ਰਾਹੀਂ ਪਹਿਲੇ ਪਾਤਿਸ਼ਾਹ ਸ਼੍ਰੀ ਨਾਨਕ ਦੇਵ ਜੀ ਦੀ ਜੀਵਨੀ ਸਬੰਧੀ ਵਿਸਥਾਰ ਜਾਣਕਾਰੀ ਦਰਸਾਈ ਜਾਵੇਗੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਡਾ: ਸੁਮੀਤ ਕੁਮਾਰ ਜਾਰੰਗਲ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਨੂੰ ਜ਼ਰੂਰ ਦੇਖਣ ਆਉਣ। ਉਨ੍ਹਾਂ ਨੇ ਕਿਹਾ ਕਿ ਸ਼ੋਅ ਵਿੱਚ ਐਟਰੀ ਮੁਫਤ ਹੋਵੇਗੀ ਅਤੇ ਲੋਕਾਂ ਦੇ ਬੈਠਣ ਦਾ ਵੀ ਖਾਸ ਪ੍ਰਬੰਧ ਕੀਤਾ ਗਿਆ ਹੈ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਸ਼ੋਅ ਦੇਖਣ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਪੂਰੇ ਪ੍ਰਬੰਧ ਕੀਤੇ ਜਾਣ ਤਾਂ ਕਿ ਕਿਸੇ ਨੂੰ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਦੀਪਸ਼ਿਖਾ ਸ਼ਰਮਾ , ਵਧੀਕ ਡਿਪਟੀ ਕਮਿਸ਼ਨਰ (ਵ) ਸ਼੍ਰੀ ਅਮਰਦੀਪ ਸਿੰਘ ਗੁਜਰਾਲ, ਐਸ.ਡੀ.ਐਮ.ਰੂਪਨਗਰ ਸ਼੍ਰੀਮਤੀ ਹਰਜੋਤ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Conclusion:
Last Updated : Oct 16, 2019, 8:49 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.