ਰੂਪਨਗਰ: ਨੰਗਲ ਦੇ ਪਿੰਡ ਨਾਂਨਗਰਾ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ (sexually abusing female students in Nangal) ਹੈ, ਜਿੱਥੇ ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਅਤੇ ਸੰਚਾਲਕ ਵੱਲੋਂ ਸਕੂਲ ਵਿੱਚ ਪੜ੍ਹਦੀਆਂ ਨਾਬਾਲਿਗ ਵਿਦਿਆਰਥਣਾਂ ਨਾਲ ਸਰੀਰਿਕ ਸੋਸ਼ਣ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਨਿੱਜੀ ਸਕੂਲ ਦੇ ਇਸ ਪ੍ਰਿੰਸੀਪਲ ਅੰਮ੍ਰਿਤਪਾਲ ਧੀਮਾਨ ’ਤੇ ਸਕੂਲ 'ਚ ਪੜ੍ਹ ਰਹੇ ਦਰਜਨਾਂ ਨਾਬਾਲਿਗ ਵਿਦਿਆਰਥੀਆਂ ਨੂੰ ਡਰਾ ਧਮਕਾ ਕੇ ਉਨ੍ਹਾਂ ਨਾਲ ਜੌਨ ਸ਼ੋਸ਼ਣ ਕਰਨ ਦੇ ਇਲਜ਼ਾਮ ਲੱਗੇ ਹਨ।
ਜਾਣਕਾਰੀ ਮੁਤਾਬਕ ਮੁਲਜ਼ਮ ਉਨ੍ਹਾਂ ਦੀਆਂ ਵੀਡੀਓ ਅਤੇ ਫੋਟੋਆਂ ਖਿੱਚਦਾ ਸੀ ਜਿਸ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਅਸ਼ਵਨੀ ਕੁਮਾਰ ਨੇ ਦੇ ਸ਼ਖ਼ਸ ਨੇ ਨੰਗਲ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ। ਇਸ ਸ਼ਿਕਾਇਤ ਦੇ ਚੱਲਦੇ ਪੁਲਿਸ ਨੇ ਮੁਲਜ਼ਮ ਖਿਲਾਫ਼ ਪੋਸਕੋ ਐਕਟ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਿਹੜੀਆਂ ਲੜਕੀਆਂ ਜੌਨ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਦੱਸੀਆਂ ਜਾ ਰਹੀਆਂ ਹਨ ਉਨ੍ਹਾਂ ਦੀ ਉਮਰ 12 ਤੋਂ 14 ਸਾਲ ਦੇ ਵਿੱਚ ਦੱਸੀ ਜਾ ਰਹੀ ਹੈ।
ਹਾਲ ਹੀ ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਚੋਣ ਲੜ ਚੁੱਕੇ ਸ਼ਿਕਾਇਤਕਰਤਾ ਅਸ਼ਵਨੀ ਕੁਮਾਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਹੈ ਕਿ ਅੰਮ੍ਰਿਤਪਾਲ ਧੀਮਾਨ ਨੇ ਪਹਿਲਾਂ ਪਿੰਡ ਪੱਸੀ ਵਾਲਾ ਵਿੱਚ ਇੱਕ ਪ੍ਰਾਈਵੇਟ ਸਕੂਲ ਖੋਲ੍ਹਿਆ ਹੋਇਆ ਸੀ ਪਰ ਪਿੰਡ ਵਾਸੀਆਂ ਨੇ ਉਸ ਦੀਆਂ ਹਰਕਤਾਂ ਨੂੰ ਦੇਖਦਿਆਂ ਉਸ ਨੂੰ ਬਾਹਰ ਕੱਢ ਦਿੱਤਾ ਅਤੇ ਸਕੂਲ ਬੰਦ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਉਸ ਨੇ ਆਪਣੇ ਪਿੰਡ 'ਚ ਸਕੂਲ ਖੋਲ੍ਹਿਆ ਅਤੇ ਉੱਥੇ ਵੀ ਵਿਦਿਆਰਥਣਾਂ ਨਾਲ ਸਰੀਰਿਕ ਸੋਸ਼ਣ ਕਰਦਾ ਰਿਹਾ।
ਇਸ ਦੇ ਨਾਲ ਹੀ ਪੁਲਿਸ ਨੂੰ ਸ਼ਿਕਾਇਤ ਕਰਨ ਵਾਲੇ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਇਹ ਮਾਮਲਾ ਕਈ ਪਿੰਡ ਵਾਸੀਆਂ ਦੇ ਧਿਆਨ 'ਚ ਸੀ ਪਰ ਕਿਸੇ ਨੇ ਵੀ ਇਸ ਮਾਮਲੇ ਨੂੰ ਧਿਆਨ 'ਚ ਨਹੀਂ ਲਿਆਂਦਾ ਅਤੇ ਇਹ ਮਾਮਲਾ ਕਰੀਬ 7-8 ਸਾਲ ਪਹਿਲਾਂ ਤੋਂ ਮੇਰੇ ਧਿਆਨ 'ਚ ਸੀ ਪਰ ਕੋਈ ਸਬੂਤ ਨਹੀਂ ਸੀ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਕਤ ਮਾਮਲਾ ਇੱਥੋਂ ਦੇ ਸਥਾਨਕ ਵਿਧਾਇਕ ਤੇ ਸਾਬਕਾ ਵਿਧਾਇਕ ਦੇ ਧਿਆਨ 'ਚ ਸੀ ਤਾਂ ਉਨ੍ਹਾਂ ਨੇ ਇਹ ਮਾਮਲਾ ਕਿਉਂ ਨਹੀਂ ਉਠਾਇਆ ਇਹ ਵੀ ਚਿੰਤਾ ਦਾ ਵਿਸ਼ਾ ਹੈ ।
ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਇਹ ਬਹੁਤ ਵੱਡਾ ਘਪਲਾ ਹੋ ਸਕਦਾ ਹੈ ਅਤੇ ਇਸ ਦੀਆਂ ਤਾਰਾਂ ਦੂਰ-ਦੂਰ ਤੱਕ ਜੁੜੀਆਂ ਹੋ ਸਕਦੀਆਂ ਹਨ, ਇਸ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਓਧਰ ਪੁਲਿਸ ਨੇ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ ਉੱਪਰ ਮਾਮਲਾ ਦਰਜ ਕਰਕੇ ਸ਼ਖ਼ਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਯੂਕਰੇਨ ’ਚ ਫਸਿਆ ਰੋਪੜ ਦਾ ਪਰਿਵਾਰ