ETV Bharat / state

ਕੋਰੋਨਾ ਨਾਲ ਨਜਿੱਠਣ ਲਈ ਕੇਂਦਰ ਅਤੇ ਸੂਬਾ ਸਰਕਾਰ ਨਾਕਾਮ-ਡਾ.ਚੀਮਾ - ਹਾਈਕੋਰਟ ਦੇ ਫੈਸਲੇ

ਇਸ ਦੇ ਨਾਲ ਹੀ ਡਾ. ਚੀਮਾ ਨੇ ਸੂਬਾ ਸਰਕਾਰ 'ਤੇ ਨਿਸ਼ਾਨਾ ਸਾਧਦੇ ਕਿਹਾ ਕਿ ਕੋੋਰੋਨਾ ਨੂੰ ਲੈਕੇ ਕਾਂਗਰਸ ਸਰਕਾਰ ਵਲੋਂ ਬਿਨਾਂ ਸੋਚੇ ਸਮਝੇ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਦੇ ਫੈਸਲਿਆਂ ਨਾਲ ਆਮ ਵਰਗ ਪ੍ਰਭਾਵਿਤ ਹੋ ਰਿਹਾ ਹੈ, ਜਿਸ ਕਾਰਨ ਦੁਕਾਨਦਾਰ ਅਤੇ ਦਿਹਾੜੀਦਾਰ ਮਜ਼ਦੂਰ ਵਰਗ ਸੰਤਾਪ ਹੰਢਾ ਰਹੇ ਹਨ।

ਕੋਰੋਨਾ ਨਾਲ ਨਜਿੱਠਣ ਲਈ ਕੇਂਦਰ ਅਤੇ ਸੂਬਾ ਸਰਕਾਰ ਨਾਕਾਮ-ਡਾ.ਚੀਮਾ

author img

By

Published : May 7, 2021, 7:35 PM IST

ਸ੍ਰੀ ਅਨੰਦਪੁਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਚੀਮਾ ਵਲੋਂ ਕੋਰੋਨਾ ਨੂੰ ਲੈਕੇ ਸੂਬਾ ਅਤੇ ਕੇਂਦਰ ਸਰਕਾਰ 'ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਦਾ ਕਹਿਣਾ ਕਿ ਕੋਰੋਨਾ ਨੂੰ ਲੈਕੇ ਦੋਵੇਂ ਸਰਕਾਰਾਂ ਨਾਕਾਮ ਸਾਬਤ ਹੋਈਆਂ ਹਨ। ਉਨ੍ਹਾਂ ਦਾ ਕਹਿਣਾ ਕਿ ਕੋਰੋਨਾ ਨੂੰ ਸਾਲ ਤੋਂ ਉਤੇ ਹੋ ਚੁੱਕਿਆ ਹੈ ਅਤੇ ਸਰਕਾਰਾਂ ਵਲੋਂ ਕੋਰੋਨਾ ਦੇ ਦੂਜੇ ਸਟ੍ਰੇਨ ਨਾਲ ਲੜਨ ਲਈ ਕੋਈ ਵੀ ਤਿਅਰੀ ਨਹੀਂ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੋਰੋਨਾ ਦੇ ਚੱਲਦਿਆਂ ਵੈਕਸੀਨ ਅਤੇ ਆਕਸੀਜਨ ਦੀ ਕਮੀ ਆ ਰਹੀ ਹੈ, ਪਰ ਸਰਕਾਰਾਂ ਵਲੋਂ ਕੋਈ ਵੀ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਜਾ ਰਹੇ।

ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਕਿ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੋਰੋਨਾ ਦੇ ਚੱਲਦਿਆਂ ਨਿਸ਼ਕਾਮ ਸੇਵਾ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਦਿੱਲੀ ਗੁਰਦੁਆਰਾ ਕਮੇਟੀ ਵਲੋਂ ਲੌਕ ਡਾਊਨ ਦੌਰਾਨ ਵੀ ਲੋਕਾਂ ਦੀ ਸੇਵਾ ਕੀਤੀ ਸੀ ਅਤੇ ਹੁਣ ਵੀ ਅੱਗੇ ਹੋ ਕੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:ਮਜ਼ਬੂਰੀ ਨੇ ਮਾਸੂਮਾਂ ਨੂੰ ਸੜਕ ਕੰਢੇ ਲਾਇਆ ਸਮਾਨ ਵੇਚਣ

ਇਸ ਦੇ ਨਾਲ ਹੀ ਡਾ. ਚੀਮਾ ਨੇ ਸੂਬਾ ਸਰਕਾਰ 'ਤੇ ਨਿਸ਼ਾਨਾ ਸਾਧਦੇ ਕਿਹਾ ਕਿ ਕੋੋਰੋਨਾ ਨੂੰ ਲੈਕੇ ਕਾਂਗਰਸ ਸਰਕਾਰ ਵਲੋਂ ਬਿਨਾਂ ਸੋਚੇ ਸਮਝੇ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਦੇ ਫੈਸਲਿਆਂ ਨਾਲ ਆਮ ਵਰਗ ਪ੍ਰਭਾਵਿਤ ਹੋ ਰਿਹਾ ਹੈ, ਜਿਸ ਕਾਰਨ ਦੁਕਾਨਦਾਰ ਅਤੇ ਦਿਹਾੜੀਦਾਰ ਮਜ਼ਦੂਰ ਵਰਗ ਸੰਤਾਪ ਹੰਢਾ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਨੂੰ ਚਾਹੀਦਾ ਕਿ ਜੇਕਰ ਅਜਿਹੇ ਫੈਸਲੇ ਲੈਣੇ ਹਨ ਤਾਂ ਆਮ ਵਰਗ ਦਾ ਵੀ ਧਿਆਨ ਰੱਖਿਆ ਜਾਵੇ।

ਇਸ ਦੇ ਨਾਲ ਹੀ ਜਿਥੇ ਉਨ੍ਹਾਂ ਪੈਟਰੋਲ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈਕੇ ਕੇਂਦਰ ਅਤੇ ਸੂਬਾ ਸਰਕਾਰ 'ਤੇ ਸਵਾਲ ਖੜੇ ਕੀਤੇ। ਉਥੇ ਹੀ ਉਨ੍ਹਾਂ ਦਾ ਕਹਿਣਾ ਕਿ ਬੇਅਦਬੀ ਮਾਮਲਿਆਂ ਨੂੰ ਲੈਕੇ ਹਾਈਕੋਰਟ ਦੇ ਫੈਸਲੇ ਨੇ ਸਾਫ਼ ਕਰ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਜਿਸ ਤੋਂ ਲੋਕ ਭਲੀਭਾਂਤ ਜਾਣੂ ਹੋ ਚੁੱਕੇ ਹਨ।

ਇਹ ਵੀ ਪੜ੍ਹੋ:ਸ਼ਰਮਸਾਰ! ਮਾਲਕ ਆਪਣੇ ਨੌਕਰੀ ਦੀ ਲਾਸ਼ ਸੁੱਟ ਹੋਇਆ ਫਰਾਰ

ETV Bharat Logo

Copyright © 2025 Ushodaya Enterprises Pvt. Ltd., All Rights Reserved.