ਰੂਪਨਗਰ: ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੱਦੇ 'ਤੇ ਲੋਕ ਪੱਖੀ ਅਤੇ ਜਮਹੂਰੀ ਜਨਤਕ ਜੱਥੇਬੰਦੀਆਂ ਨੇ ਸਾਂਝੇ ਤੌਰ 'ਤੇ ਮਹਾਰਾਜਾ ਰਣਜੀਤ ਸਿੰਘ ਬਾਗ 'ਚ ਧਰਨਾ ਲਗਾਇਆ। ਇਸ ਧਰਨੇ 'ਚ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਜੰਮ ਕੇ ਭੜਾਸ ਕੱਢੀ ਤੇ ਆਪਣੀਆਂ ਵੱਖ-ਵੱਖ ਮੰਗਾਂ ਦਾ ਇੱਕ ਮੰਗ ਪੱਤਰ ਰੂਪਨਗਰ ਦੇ ਡਿਪਟੀ ਕਮਿਸ਼ਨਰ ਰਾਹੀਂ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਭੇਜਿਆ।
ਮੋਹਨ ਸਿੰਘ ਧਮਾਣਾ ਨੇ ਕਿਹਾ ਕਿ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੱਦੇ 'ਤੇ ਇਕੱਠੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨ 'ਚ ਕਈ ਜਥੇਬੰਦਿਆਂ ਨੇ ਹਿੱਸਾ ਲਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਹ ਪ੍ਰਦਰਸ਼ਨ ਕਾਲੇ ਕਾਨੂੰਨ ਨੂੰ ਵਾਪਸ ਲੈਣ ਲਈ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੇ ਸੂਬੇ 'ਚ ਜਿਹੜੇ ਕਾਲੇ ਕਾਨੂੰਨ ਬਣਾਏ ਗਏ ਹਨ ਉਨ੍ਹਾਂ ਨੂੰ ਖ਼ਤਮ ਕੀਤਾ ਜਾਵੇ।
ਇਹ ਵੀ ਪੜ੍ਹੋ:ਧਾਰਮਿਕ ਸਥਾਨਾਂ ਦੇ ਖੁਲ੍ਹੱਣ 'ਤੇ ਪਟਿਆਲਾ ਦੇ ਪ੍ਰਚੀਨ ਕਾਲੀ ਮਾਤਾ ਮੰਦਰ ਪੁਹੰਚੇ ਸ਼ਰਧਾਲੂ
ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਗ਼ਲਤ ਚੀਜ਼ ਲਈ ਆਵਾਜ ਚੁੱਕਾ ਹੈ ਉਸ ਨੂੰ ਜੇਲ੍ਹ 'ਚ ਕੈਦ ਕਰ ਦਿੱਤਾ ਜਾਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਹੜੇ ਬੁਧੀਜੀਵਿਆਂ ਨੂੰ ਜੇਲ੍ਹ 'ਚ ਹਨ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਹੜ੍ਹ ਜਨਤਾ ਅਦਾਰੇ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਉਸ ਨੂੰ ਬੰਦ ਕੀਤਾ ਜਾਵੇ।