ਰੋਪੜ: ਜ਼ਿਲ੍ਹੇ 'ਚ ਪਿਛਲੇ ਦਿਨੀਂ ਆਏ ਹੜ੍ਹ ਕਾਰਨ ਕਈ ਪਿੰਡਾਂ 'ਚ ਭਾਰੀ ਤਬਾਹੀ ਹੋਈ ਹੈ। ਹੜ੍ਹਾਂ ਮਗਰੋਂ ਪਿੰਡਾਂ ਵਿੱਚ ਵਸਦੇ ਲੋਕਾਂ ਦਾ ਮਾਲੀ ਨੁਕਸਾਨ ਹੋਇਆ ਹੈ। ਇਸ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੀ ਭਾਰਤ ਸਰਕਾਰ ਦੀ ਟੀਮ ਨੇ ਹੜ੍ਹ ਪ੍ਰਭਾਵਿਤ ਖੇਤਰ 'ਚ ਪੀੜਤਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੇ ਹੋਏ ਨੁਕਸਾਨ ਬਾਰੇ ਵੇਰਵਾ ਇਕੱਠਾ ਕੀਤਾ। ਕੇਂਦਰ ਦੀ ਟੀਮ ਦੇ ਜਾਣ ਤੋਂ ਬਾਅਦ ਈਟੀਵੀ ਭਾਰਤ ਨੇ ਸਥਾਨਕ ਮਹਿਲਾ ਸਰਪੰਚ ਨਾਲ ਖ਼ਾਸ ਗੱਲਬਾਤ ਕੀਤੀ।
ਮਹਿਲਾ ਸਰਪੰਚ ਪਰਮਜੀਤ ਕੌਰ ਨੇ ਦੱਸਿਆ ਕਿ ਹੜ੍ਹਾਂ ਕਾਰਨ ਉਨ੍ਹਾਂ ਦੇ ਪਿੰਡ ਦਾ ਬਹੁਤ ਨੁਕਸਾਨ ਹੋਇਆ ਸੀ। ਉਨ੍ਹਾਂ ਦੱਸਿਆ ਕਿ ਹੜ੍ਹ ਦਾ ਪਾਣੀ ਪਿੰਡ ਵਿੱਚ ਭਾਰੀ ਤਬਾਹੀ ਲੈ ਕੇ ਆਇਆ ਸੀ। ਮਹਿਲਾ ਸਰਪੰਚ ਨੇ ਦੱਸਿਆ ਕਿ ਵੀਰਵਾਰ ਨੂੰ ਜਦ ਕੇਂਦਰੀ ਟੀਮ ਨੇ ਖੇਤਰ ਦਾ ਦੌਰਾ ਕੀਤਾ ਤੇ ਜਾਇਜ਼ਾ ਕਰਕੇ ਚਲੀ ਗਈ ਪਰ ਉਨ੍ਹਾਂ ਨੇ ਪੀੜਤ ਲੋਕਾਂ ਨੂੰ ਕਿਸੇ ਤਰ੍ਹਾਂ ਦਾ ਭਰੋਸਾ ਨਹੀਂ ਦਿੱਤਾ ਕਿ ਕੇਂਦਰ ਸਰਕਾਰ ਉਨ੍ਹਾਂ ਨੂੰ ਰਾਹਤ ਦੇਣ ਵਾਸਤੇ ਅੱਗੇ ਕੀ ਕਰੇਗੀ।