ਰੂਪਨਗਰ: ਸ੍ਰੀ ਅਨੰਦਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਲੰਗ ਮਜਾਰੀ ਤੋਂ ਦਰਜਨ ਦੇ ਕਰੀਬ ਨੌਜਵਾਨ (Ibal Singh Lalpura helped the youths) ਰੋਜ਼ੀ-ਰੋਟੀ ਕਮਾਉਣ ਲਈ ਲਿਬੀਆ ਵਿੱਚ ਗਏ। ਜਿਨ੍ਹਾਂ ਨੂੰ ਏਜੰਟ ਨੇ ਧੋਖੇ ਨਾਲ ਦੁਬਈ ਦੀ ਥਾਂ ਲਿਬੀਆ ਵਿੱਚ ਭੇਜ ਦਿੱਤਾ ਅਤੇ ਉਹ ਫਸ ਗਏ ਸਨ। ਜਿਨ੍ਹਾਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਨ੍ਹਾਂ ਪਰਿਵਾਰਾਂ ਦੀ ਬਾਂਹ ਘੱਟ ਗਿਣਤੀ ਕਮੀਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਫੜ੍ਹੀ। ਜਿਸ ਤੋਂ ਬਾਅਦ ਇਕਬਾਲ ਸਿੰਘ ਲਾਲਪੁਰਾ ਨੇ ਲਿਬੀਆ ਵਿੱਚ ਪੀੜਤ ਨੌਜਵਾਨਾਂ ਨੂੰ ਲੋੜੀਦਾ ਸਮਾਨ ਮੁਹੱਈਆ ਕਰਵਾਇਆ ਅਤੇ ਨੌਜਵਾਨਾਂ ਨੂੰ ਮੁੱਢਲੀ ਸਿਹਤ ਸਹਾਇਤਾ ਦੇ ਕੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।
ਅਜੈਵੀਰ ਸਿੰਘ ਲਾਲਪੁਰਾ ਨੇ ਪੀੜਤ ਪਰਿਵਾਰਾਂ ਨੂੰ ਭਰੋਸਾ ਦਿੱਤਾ:- ਇਸ ਦੌਰਾਨ ਹੀ ਅੱਜ ਮੰਗਲਵਾਰ ਨੂੰ ਵਿਸ਼ੇਸ਼ ਤੌਰ ਉੱਤੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਸਪੁੱਤਰ ਅਜੈਵੀਰ ਸਿੰਘ ਲਾਲਪੁਰਾ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਪਰਿਵਾਰਕ ਮੈਂਬਰਾਂ ਨੂੰ ਤਸੱਲੀ ਦਿੱਤੀ। ਇਸ ਮੌਕੇ ਅਜੈਵੀਰ ਸਿੰਘ ਲਾਲਪੁਰਾ ਨੇ ਪੀੜਤ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਕੀਤੀ, ਉਨ੍ਹਾਂ ਦੇ ਬੱਚੇ ਲਿਬੀਆ ਵਿੱਚ ਠੀਕ ਹਨ। ਇਸ ਦੌਰਾਨ ਹੀ ਅਜੈਵੀਰ ਸਿੰਘ ਲਾਲਪੁਰਾ ਨੇ ਪੀੜਤ ਪਰਿਵਾਰਾਂ ਨੂੰ ਉਨ੍ਹਾਂ ਦੇ ਬੱਚਿਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲ ਕਰਵਾਈ। ਅਜੈਵੀਰ ਸਿੰਘ ਲਾਲਪੁਰਾ ਨੇ ਪੀੜਤ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਜਲਦ ਹੀ ਤੁਹਾਡੇ ਬੱਚਿਆਂ ਨੂੰ ਵਿਦੇਸ਼ ਤੋਂ ਭਾਰਤ ਲਿਆਉਣ ਦਾ ਭਰੋਸਾ ਦਿੱਤਾ।
ਮਾਮਲਾ ਕੀ ਸੀ ? ਜਾਣਕਾਰੀ ਅਨੁਸਾਰ ਸ੍ਰੀ ਅਨੰਦਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਲੰਗ ਮਜਾਰੀ ਦੇ ਨੌਜਵਾਨਾਂ ਦੀ ਸ਼ੋਸਲ ਮੀਡੀਆ ਉੱਤੇ ਲਿਬੀਆ ਵਿੱਚ ਫਸੇ ਹੋਣ ਦੀ ਵੀਡੀਓ ਵਾਇਰਲ ਹੋਈ ਸੀ। ਜਿਸ ਤੋਂ ਬਾਅਦ ਪੀੜਤ ਪਰਿਵਾਰਕ ਮੈਂਬਰਾਂ ਨੇ ਕਿਹਾ ਸੀ ਕਿ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੁਬਈ ਭੇਜਣ ਦੀ ਗੱਲ ਆਖੀ ਗਈ ਸੀ। ਪਰ ਏਜੰਟ ਨੇ ਧੋਖੇ ਨਾਲ ਨੌਜਵਾਨਾਂ ਨੂੰ ਲਿਬੀਆ ਵਿੱਚ ਭੇਜ ਦਿੱਤਾ। ਜਿੱਥੇ ਉਹਨਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਅਤੇ ਉਹ ਰੋਟੀ ਤੇ ਪਾਣੀ ਤੋਂ ਵੀ ਅਵਾਜਾਰ ਹੋ ਗਏ। ਉਹਨਾਂ ਨੂੰ ਬਦਸਲੂਕੀ ਦੇ ਨਾਲ-ਨਾਲ ਸ਼ਰੀਰਕ ਤੌਰ ਉੱਤੇ ਟੋਰਚਰ ਵੀ ਕੀਤਾ ਜਾ ਰਿਹਾ ਸੀ। ਜਿਸ ਤੋਂ ਬਾਅਦ ਪੀੜਤ ਨੌਜਵਾਨਾਂ ਦੇ ਪਰਿਵਾਰਾਂ ਨੇ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਸੀ।
ਇਹ ਵੀ ਪੜੋ:- DA case: ਵਿਜੀਲੈਂਸ ਨੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦਾ 3 ਦਿਨ ਦਾ ਰਿਮਾਂਡ ਕੀਤਾ ਹਾਸਿਲ