ਰੂਪਨਗਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਦਿਨੀਂ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨਾਂ ਦੀ ਨਿਯੁਕਤੀ ਕੀਤੀ ਗਈ। ਜਿਸ ਵਿੱਚ ਰੂਪਨਗਰ ਜਿਲ੍ਹੇ ਦੇ ਯੋਜਨਾ ਬੋਰਡ ਦੀ ਕਮਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਵਰਕਰ ਹਰਮਿੰਦਰ ਸਿੰਘ ਦਾਹ ਨੂੰ ਸੌਂਪੀ ਗਈ ਸੀ।
ਜਿਸ ਤੋਂ ਬਾਅਦ ਹਰਮਿੰਦਰ ਸਿੰਘ ਦਾਹ ਗੁਰੂ ਦਾ ਸ਼ੁਕਰਾਨਾ ਕਰਨ ਲਈ ਅਨੰਦਪੁਰ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਉਨ੍ਹਾਂ ਗੁਰੂ ਦਾ ਸ਼ੁਕਰਾਨਾ ਕੀਤਾ ਨਾਲ ਹੀ ਰੂਪਨਗਰ ਨੂੰ ਵਧਿਆ ਬਣਾਉਣ ਲਈ ਗੁਰੂ ਦਾ ਅਸ਼ੀਰਵਾਦ ਵੀ ਲਿਆ। ਜਿੱਥੇ ਨਵ ਨਿਯੁਕਤ ਚੇਅਰਮੈਨ ਦਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਫੋਟੋ ਨਾਲ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਮਿੰਦਰ ਸਿੰਘ ਦਾਹ (Harminder Singh Dah) ਨੇ ਉਨ੍ਹਾਂ ਨੂੰ ਜ਼ਿਲ੍ਹਾ ਯੋਜਨਾ ਬੋਰਡ ਦਾ ਚੇਅਰਮੈਨ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੇਰੇ ਵਰਗੇ ਆਮ ਬੰਦੇ ਨੂੰ ਆਮ ਆਦਮੀ ਪਾਰਟੀ ਨੇ ਵੱਡਾ ਅਹੁਦਾ ਦਿੱਤਾ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਪਾਰਟੀ ਵਿੱਚ ਆਮ ਆਦਮੀ ਵੀ ਓਨਾ ਹੀ ਮਹੱਤਵਪੂਰਨ ਹੈ ਜਿੰਨਾ ਕੀ ਵੱਡਾ ਨੇਤਾ।
ਇਹ ਵੀ ਪੜ੍ਹੋ:- ਅੰਮ੍ਰਿਤਸਰ ਦੇ ਗੁਰਬਖਸ਼ ਨਗਰ ਥਾਣੇ 'ਚ ਹਾਈ ਵੋਲਟੇਜ ਡਰਾਮਾ, ਵਾਲਮੀਕੀ ਸਮਾਜ ਨੇ ਮਹਿਲਾ ਨਾਲ ਜ਼ਬਰਦਸਤੀ ਦੇ ਲਾਏ ਇਲਜ਼ਾਮ