ਰੋਪੜ: 45ਵੇਂ ਕੌਮਾਂਤਰੀ ਵਾਤਾਵਰਣ ਦਿਹਾੜੇ ਮੌਕੇ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੂਟਾ ਲਾ ਕੇ ਸ਼ੁਰੂਆਤ ਕੀਤੀ। ਇਸ ਦੌਰਾਨ ਕੈਪਟਨ ਵਾਤਾਵਰਣ ਦੀ ਸਾਂਭ-ਸੰਭਾਲ 'ਤੇ ਜ਼ੋਰ ਦਿੰਦਿਆਂ ਇਸ ਦੀ ਰੱਖਿਆ ਕਰਨ ਲਈ ਲੋਕਾਂ ਨੂੰ ਅਪੀਲ ਕੀਤੀ।
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹਰ ਪਾਸੇ ਹਰਿਆਲੀ ਖ਼ਤਮ ਹੋ ਰਹੀ ਹੈ, ਜਿਸ 'ਤੇ ਸਾਨੂੰ ਪਹਿਰਾ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਅਸੀਂ ਅਜਿਹਾ ਦਿਨ ਮਨਾ ਰਹੇ ਹਨ, ਜੋ ਕਿ ਪੂਰੀ ਦੁਨੀਆਂ 'ਚ ਮਨਾਇਆ ਜਾ ਰਿਹਾ ਹੈ, ਤੇ ਅੱਜ ਸਭ ਤੋਂ ਵਧ ਸਾਨੂੰ ਰੁੱਖਾਂ ਨੂੰ ਸਾਂਭਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਦੀਆਂ-ਨਾਲਿਆਂ ਦਾ ਪਾਣੀ ਘੱਟ ਰਿਹਾ ਹੈ ਤੇ ਪੀਣ ਵਾਲਾ ਪਾਣੀ ਦੂਸ਼ਿਤ ਹੁੰਦਾ ਜਾ ਰਿਹਾ ਹੈ, ਜੋ ਕਿ ਚਿੰਤਾ ਦਾ ਵਿਸ਼ਾ ਬਣ ਗਿਆ ਹੈ।
ਇਸ ਸਮਾਗਮ ਵਿੱਚ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਕੈਬਿਨੇਟ ਮੰਤਰੀ ਚਰਨਜੀਤ ਚੰਨੀ, ਉਦਯੋਗ ਮੰਤਰੀ ਸ਼ਾਮ ਸੁੰਦਰ ਅਰੋੜਾ, ਰੋਪੜ ਦੇ ਵਿਧਾਇਕ ਅਮਰਜੀਤ ਸੰਦੋਆ, ਰੋਪੜ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਸ਼ਾਮਲ ਹੋਏ।