ਰੋਪੜ: ਇੱਕ ਪਾਸੇ ਭਾਰਤ ਦੇ ਲੋਕ ਕੋਰੋਨਾ ਮਹਾਂਮਾਰੀ ਕਾਰਨ ਮੰਦਹਾਲੀ ਦਾ ਸ਼ਿਕਾਰ ਹਨ ਤਾਂ ਉਥੇ ਹੀ ਲਗਾਤਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਨੇ ਲੋਕਾਂ ਦੀਆਂ ਚਿੰਤਾਵਾਂ ਨੂੰ ਵਧਾ ਕੇ ਰੱਖ ਦਿੱਤਾ ਹੈ। ਤੇਲ ਕੀਮਤਾਂ 'ਚ ਵਾਧੇ ਨੂੰ ਲੈ ਕੇ ਪ੍ਰੇਸ਼ਾਨ ਖੱਬੇ ਪੱਖੀ ਪਾਰਟੀਆਂ ਨੇ ਆਉਣ ਵਾਲੇ ਦਿਨਾਂ ਦੇ ਵਿੱਚ ਸੰਘਰਸ਼ ਕਰਨ ਦਾ ਐਲਾਨ ਕਰ ਦਿੱਤਾ ਹੈ।
ਰੂਪਨਗਰ ਵਿੱਚ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਕਾਮਰੇਡ ਗੁਰਦੇਵ ਸਿੰਘ ਬਾਗੀ ਨੇ ਕਿਹਾ ਕਿ ਇੱਕ ਪਾਸੇ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਭ ਦਾ ਸਾਥ, ਸਭ ਦਾ ਵਿਕਾਸ ਕਰਨ ਦੀ ਗੱਲ ਆਖ ਰਹੇ ਹਨ। ਦੂਜੇ ਪਾਸੇ ਉਹ ਲਗਾਤਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਵਾਧਾ ਕਰ ਕੁਝ ਚੰਦ ਘਰਾਣਿਆਂ ਨੂੰ ਮੁਨਾਫ਼ਾ ਦੇ ਰਹੇ ਹਨ।
ਇਨ੍ਹਾਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਵਾਧਾ ਦਰਜ ਹੋਣ ਤੋਂ ਬਾਅਦ ਹਰ ਵਰਗ ਦੇ ਉੱਪਰ ਵਾਧੂ ਬੋਝ ਪੈ ਰਿਹਾ ਹੈ। ਇਸ ਨਾਲ ਦੇਸ਼ ਦੇ ਵਿੱਚ ਮੰਗਿਆਈ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਦਰਾਂ 'ਤੇ ਲਗਾਮ ਨਾ ਲਾਈ ਗਈ ਤਾਂ ਪੰਜਾਬ ਭਰ ਦੇ ਵਿੱਚ ਖੱਬੇ ਪੱਖੀ ਪਾਰਟੀਆਂ ਇਸ ਦੇ ਵਿਰੋਧ ਵਿੱਚ ਆਉਣਗੀਆਂ ਜਿਸ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੀ ਹੋਵੇਗੀ।