ਰੂਪਨਗਰ: ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਵੀਰਵਾਰ ਨੂੰ ਰੂਪਨਗਰ ਸ਼ਹਿਰ ਦੇ ਐਸਡੀਐਮ ਜੀਐਸ ਜੌਹਲ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ।
ਐਸਡੀਐਮ ਜੀਐਸ ਜੌਹਲ ਦੇ ਕੋਰੋਨਾ ਪੀੜਤ ਦੀ ਸੂਚਨਾ ਮਿਲਣ ਉੱਤੇ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੇ ਤਹਿਸੀਲ ਦਫ਼ਤਰ ਨੂੰ ਅਗਲੇ 3 ਦਿਨਾਂ ਲਈ ਬੰਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਡੀਸੀ ਦਫ਼ਤਰ ਦੇ ਨੋਟਿਸ ਬੋਰਡ ਉੱਤੇ ਇੱਕ ਇਸ਼ਤਿਹਾਰ ਵੀ ਲਗਾਇਆ ਹੈ ਜਿਸ ਵਿੱਚ ਲਿਖਿਆ ਹੈ ਕਿ ਉਪ ਮੰਡਲ ਮੈਜਿਸਟਰੇਟ ਰੂਪਨਗਰ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ ਇਨ੍ਹਾਂ ਦੇ ਸੰਪਰਕ ਵਿੱਚ ਆਏ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਰੂਪਨਗਰ ਅਤੇ ਤਹਿਸੀਲ ਰੂਪਨਗਰ ਦੇ ਦਫ਼ਤਰਾਂ ਦੇ ਕਰਮਚਾਰੀਆਂ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਦਫ਼ਤਰਾਂ ਨੂੰ ਸੈਨੇਟਾਈਜ਼ ਵੀ ਕੀਤਾ ਜਾ ਰਿਹਾ ਹੈ ਤੇ ਲੋਕਾਂ ਨੂੰ ਕਿਹਾ ਗਿਆ ਹੈ ਕਿ ਉਹ ਅਗਲੇ 3 ਦਿਨ ਤਹਿਸੀਲ ਦਫ਼ਤਰ ਨਾ ਆਉਣ।
ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬਿਨਾਂ ਕਿਸੇ ਕੰਮ ਤੋਂ ਘਰ ਤੋਂ ਬਾਹਰ ਨਾ ਨਿਕਲਣ। ਮਾਸਕ ਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ।
ਇਹ ਵੀ ਪੜ੍ਹੋ: ਮਸ਼ਹੂਰ ਟਿਕ-ਟੌਕ ਸਟਾਰ ਨੂਰ ਦੇ ਸਾਥੀਆਂ ਨੇ ਤਖ਼ਤ ਸ੍ਰੀ ਕੇਸਗੜ ਸਾਹਿਬ ਵਿਖੇ ਟੇਕਿਆ ਮੱਥਾ