ਰੂਪਨਗਰ: ਪਿਛਲੇ ਦਿਨੀਂ ਯੂਥ ਕਾਂਗਰਸ ਦੇ ਪ੍ਰਧਾਨ ਬਲਵਿੰਦਰ ਸਿੰਘ ਢਿਲੋਂ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਕੰਮਾਂ ਦੀ ਜਾਂਚ ਕਰਨ ਦੀ ਮੰਗ ਕੀਤੀ ਸੀ। ਇਸ ਉੱਤੇ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਲੀਡਰ ਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਪ੍ਰਤੀਕਿਰਿਆ ਦਿੱਤੀ।
ਸ਼੍ਰੋਮਣੀ ਅਕਾਲੀ ਦੇ ਸੀਨੀਅਰ ਲੀਡਰ ਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਸੂਬਾ ਸਰਕਾਰ ਉੱਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਦੀ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਆਈ ਹੈ, ਉਦੋਂ ਤੋਂ ਅਕਾਲੀਆਂ ਵੱਲੋਂ ਵਿਕਾਸ ਕਾਰਜ ਤੇ ਇਤਿਹਾਸਿਕ ਵਿਕਾਸ ਕੀਤੇ ਗਏ ਹਨ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਰ ਜਦੋਂ ਦੀ ਕਾਂਗਰਸ ਸਰਕਾਰ ਪੰਜਾਬ ਵਿੱਚ ਆਈ ਹੈ, ਉਦੋਂ ਦਾ ਰੂਪਨਗਰ ਵਿੱਚ ਕੋਈ ਵਿਕਾਸ ਕਾਰਜ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਪਹਿਲੀ ਸਰਕਾਰ ਦੇ ਕੀਤੇ ਕੰਮ ਦਾ ਨੁਕਸ ਕੱਢਣ ਤੇ ਉਨ੍ਹਾਂ ਦੇ ਕੰਮ ਦੀ ਜਾਂਚ ਕਰਵਾਉਣ ਦਾ ਕੰਮ ਕਰ ਰਹੀ ਨਾ ਕਿ ਵਿਕਾਸ ਦਾ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਮੈਂਬਰ ਪਾਰਲੀਮੈਂਟ ਦੀਆਂ ਚੋਣਾਂ ਵੇਲੇ ਵੀ ਇਹੀ ਜਾਂਚ ਦੀਆਂ ਗੱਲਾਂ ਕੀਤੀਆਂ ਸਨ ਬਾਅਦ ਵਿੱਚ ਜਾਂਚ ਠੰਢੀ ਪੈ ਗਈ ਅਤੇ ਹੁਣ ਨਗਰ ਕੌਂਸਲ ਦੀਆਂ ਚੋਣਾਂ ਹੋਣ ਦੀ ਸੰਭਾਵਨਾ ਹੈ ਤਾਂ ਫਿਰ ਕਾਂਗਰਸ ਹੁਣ ਜਾਂਚ ਦੀ ਗੱਲ ਕਰ ਰਹੀ ਹੈ।
ਮੱਕੜ ਨੇ ਕਿਹਾ ਜਾਂਚ ਜਿਹੜੀ ਮਰਜ਼ੀ ਕਰਾਓ ਭਾਵੇਂ ਵਿਜੀਲੈਂਸ, ਸੀਬੀਆਈ ਜਾਂਚ ਕਰਵਾਓ ਪਰ ਢਿੱਲੋਂ ਸਾਹਿਬ ਕ੍ਰਿਪਾ ਕਰਕੇ ਸ਼ਹਿਰ ਉੱਤੇ ਤਰਸ ਖਾਓ। ਕਾਗਰਸ ਸਰਕਾਰ ਨੂੰ ਸੱਤਾ ਵਿੱਚ ਆਇਆਂ ਸਾਢੇ ਤਿੰਨ ਸਾਲ ਹੋ ਗਏ ਹਨ ਪਰ ਅਜੇ ਤੱਕ ਕੋਈ ਵੀ ਵਿਕਾਸ ਕਾਰਜ ਨਹੀਂ ਕੀਤਾ ਗਿਆ। ਸ਼ਹਿਰ ਵਿੱਚ ਚਾਰੇ ਪਾਸੇ ਸੜਕਾਂ ਟੁੱਟੀਆਂ ਹੋਈਆਂ ਹਨ ਲੋਕਾਂ ਨੂੰ ਪੀਣ ਵਾਲਾ ਪਾਣੀ ਨਹੀਂ ਮਿਲ ਰਿਹਾ ਸਟਰੀਟ ਲਾਈਟਾਂ ਨਹੀਂ ਹਨ। ਪਹਿਲਾਂ ਇਨ੍ਹਾਂ ਦਾ ਵਿਕਾਸ ਕਰੋਂ। ਬਾਅਦ ਵਿੱਚ ਜਾਂਚ ਕਰੋਂ।
ਇਹ ਵੀ ਪੜ੍ਹੋ:ਆਪਸੀ ਭਾਈਚਾਰੇ ਦੀ ਸਾਂਝ; ਮੁਸਲਿਮ ਤੇ ਸਿੱਖ ਵੀਰਾਂ ਨੇ ਦਰਬਾਰ ਸਾਹਿਬ ਰਵਾਨਾ ਕੀਤਾ 35 ਟਨ ਅਨਾਜ