ਰੋਪੜ: ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ ਕੀਤੇ ਗਏ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ (Former MLA Kulbir Singh Zira) ਨੂੰ ਅਦਾਲਤ ਨੇ ਵੱਡੀ ਰਾਹਤ ਦਿੰਦੇ ਹੋਏ ਰਿਹਾਅ ਕਰਨ ਦੇ ਹੁਕਮ ਦਿੱਤੇ। ਦੇਰ ਸ਼ਾਮ ਕੁਲਬੀਰ ਸਿੰਘ ਜ਼ੀਰਾ ਰੋਪੜ ਜੇਲ੍ਹ ਵਿੱਚੋਂ ਰਿਹਾਅ ਹੋਏ। ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਸਾਬਕਾ ਵਿਧਾਇਕ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਜ਼ੀਰਾ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਅਦਾਲਤ ਨੇ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਸੀ ਅਤੇ ਪ੍ਰਕਿਰਿਆ ਪੂਰੀ ਹੋਣ ਮਗਰੋਂ ਜ਼ੀਰਾ ਨੂੰ ਰੋਪੜ ਜੇਲ੍ਹ ਵਿੱਚੋਂ ਰਿਹਾਅ (Released from Ropar Jail) ਕਰ ਦਿੱਤਾ ਗਿਆ।
ਦੇਰ ਰਾਤ ਹੋਈ ਰਿਹਾਈ: ਇਸ ਤੋਂ ਪਹਿਲਾਂ ਅਦਾਲਤ ਵਿੱਚ ਸੁਣਵਾਈ ਹੋਈ ਤਾਂ ਕੋਰਟ ਨੇ ਪੁੱਛਿਆ ਕਿ ਕਿਸੇ ਬੰਦੇ ਨੂੰ 24 ਘੰਟੇ ਤੋਂ ਜ਼ਿਆਦਾ ਕਿਸ ਤਰ੍ਹਾਂ ਜੇਲ੍ਹ ਵਿੱਚ ਰੱਖ ਸਕਦੇ ਹੋ, ਜਿਸ ਦੀ 107 ਅਤੇ 51 ਵਿੱਚ ਗ੍ਰਿਫਤਾਰੀ ਹੋਈ ਹੋਵੇ। ਇਸ ਤੋਂ ਬਾਅਦ ਸਰਕਾਰੀ ਵਕੀਲ ਨੇ ਕਿਹਾ ਕਿ ਅੱਜ ਹੀ ਜ਼ੀਰਾ ਨੂੰ ਰਿਹਾਅ ਕਰਾਂਗਾ ਅਤੇ ਇਸ ਤੋਂ ਬਾਅਦ ਸਾਬਕਾ ਵਿਧਾਇਕ ਨੂੰ ਰਿਹਾਅ ਕਰ ਦਿੱਤਾ ਗਿਆ। ਦੱਸ ਦਈਏ ਜ਼ੀਰਾ ਨੇ ਸਰਪੰਚਾਂ ਦੀਆਂ ਮੰਗਾਂ ਨੂੰ ਲੈ ਕੇ ਬੀਡੀਪੀਓ ਜ਼ੀਰਾ ਦਫ਼ਤਰ ਅੱਗੇ ਧਰਨਾ ਦਿੱਤਾ ਸੀ। ਸਥਾਨਕ ਬੀਡੀਪੀਓ ਨੇ ਇਲਜ਼ਾਮ ਲਾਇਆ ਸੀ ਕਿ ਸਾਬਕਾ ਵਿਧਾਇਕ ਕੁਲਬੀਰ (Congress leader Kulbir Zira ) ਸਿੰਘ ਜ਼ੀਰਾ ਨੇ ਸਾਥੀਆਂ ਸਮੇਤ ਉਨ੍ਹਾਂ ਦੇ ਦਫ਼ਤਰ ਵਿੱਚ ਦਾਖ਼ਲ ਹੋ ਕੇ ਸਾਰੇ ਕਮਰਿਆਂ ’ਤੇ ਕਬਜ਼ਾ ਕਰ ਲਿਆ ਅਤੇ ਉੱਥੇ ਪਏ ਸਰਕਾਰੀ ਦਸਤਾਵੇਜ਼ਾਂ ਨਾਲ ਛੇੜਛਾੜ ਕੀਤੀ। ਪੁਲਿਸ ਨੇ ਕੁਲਬੀਰ ਸਿੰਘ ਜ਼ੀਰਾ ਸਮੇਤ 80 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਤੋਂ ਬਾਅਦ 17 ਅਕਤੂਬਰ ਨੂੰ ਪੁਲਿਸ ਨੇ ਜ਼ੀਰਾ ਨੂੰ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ।
- PUNJAB NEWS: ਟਰਾਂਸਪੋਰਟ ਮੰਤਰੀ ਵੱਲੋਂ ਖੇਮਕਰਨ ਤੋਂ ਚੰਡੀਗੜ੍ਹ ਅਤੇ ਤਰਨਤਾਰਨ ਤੋਂ ਸ੍ਰੀ ਮੁਕਤਸਰ ਸਾਹਿਬ ਲਈ ਆਪਣੀ ਕਿਸਮ ਦੀਆਂ ਪਹਿਲੀਆਂ ਸਿੱਧੀਆਂ ਬੱਸਾਂ ਹਰੀ ਝੰਡੀ ਵਿਖਾ ਕੇ ਰਵਾਨਾ
- Murder of Policeman in Barnala : ਸ਼ਹੀਦ ਹੋਏ ਪੁਲਿਸ ਮੁਲਾਜ਼ਮ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸੰਸਕਾਰ, ਸਰਕਾਰ ਨੇ ਪਰਿਵਾਰ ਨੂੰ ਹਰ ਸੰਭਵ ਮਦਦ ਦੇਣ ਦਾ ਦਿੱਤਾ ਭਰੋਸਾ
- Action against the mining mafia: ਅਜਨਾਲਾ ਪੁਲਿਸ ਨੇ ਮਾਈਨਿੰਗ ਮਾਫੀਆ ਖਿਲਾਫ ਕੱਸਿਆ ਸ਼ਿਕੰਜਾ, ਵਾਹਨ ਗੈਰ-ਕਾਨੂੰਨੀ ਰੇਤ ਨਾਲ ਭਰੇ ਕੀਤੇ ਜ਼ਬਤ
ਚੁੱਕਦੇ ਰਹਾਂਗੇ ਆਵਾਜ਼: ਰਿਹਾਈ ਤੋਂ ਬਾਅਦ ਕੁਲਬੀਰ ਜ਼ੀਰਾ ਨੇ ਕਿਹਾ ਕਿ ਸਰਕਾਰ ਨੇ ਆਪਣਾ ਜ਼ੋਰ ਲਗਾ ਕੇ ਵੇਖ ਲਿਆ ਪਰ ਆਖਿਰ ਵਿੱਚ ਸੱਚ ਦੀ ਜਿੱਤ ਹੋਈ ਅਤੇ ਅਦਾਲਤ ਨੇ ਉਨ੍ਹਾਂ ਨੂੰ ਇਨਸਾਫ਼ ਦਿੰਦਿਆਂ ਰਿਹਾਅ ਕਰ ਦਿੱਤਾ। ਜ਼ੀਰਾ ਨੇ ਕਿਹਾ ਕਿ ਸਰਕਾਰ ਦਬਾਉਣ ਲਈ ਭਾਵੇਂ ਜੋ ਮਰਜ਼ੀ ਰਸਤੇ ਲੱਭ ਲਵੇ ਪਰ ਉਹ ਹਮੇਸ਼ਾ ਸੱਚ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ।