ਰੂਪਨਗਰ: ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਰੋਜ਼ਾਨਾ ਵੱਧ ਰਹੀਆਂ ਕੀਮਤਾਂ ਨੂੰ ਲੈਕੇ ਰੂਪਨਗਰ 'ਚ ਕਾਂਗਰਸ ਵਲੋਂ ਕੇਂਦਰ ਸਰਕਾਰ ਖਿਲਾਫ਼ ਹੱਲਾ ਬੋਲਿਆ ਹੈ। ਇਸ ਮੌਕੇ ਉਨ੍ਹਾਂ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਰੋਸ ਮਾਰਚ ਕਰਦਿਆਂ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਦਾ ਪਿਟ ਸਿਆਪਾ ਕੀਤਾ।
ਇਹ ਵੀ ਪੜ੍ਹੋ:ਪੈਟਰੋਲ ਡੀਜ਼ਲ ਦੀਆਂ ਕੀਮਤਾਂ ’ਚ ਮੁੜ ਲੱਗੀ ਅੱਗ, ਜਾਣੋ ਅੱਜ ਦੇ ਰੇਟ
ਇਸ ਮੌਕੇ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਆਗੂਆਂ ਦਾ ਕਹਿਣਾ ਕਿ ਕੇਂਦਰ ਸਰਕਾਰ ਪੂੰਜੀਪਤੀਆਂ ਦੀ ਸੋਚ ਰਹੀ ਹੈ, ਜਿਸ ਕਾਰਨ ਉਨ੍ਹਾਂ ਵਲੋਂ ਕਾਰਪੋਰੇਟ ਸੈਕਟਰ ਨੂੰ ਲਾਭ ਦੇਣ ਲਈ ਮਹਿੰਗਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਐਕਸਾਈਜ਼ ਡਿਊਟੀ 'ਚ ਅਥਾਹ ਵਾਧਾ ਕੀਤਾ ਗਿਆ ਹੈ, ਜਿਸ ਕਾਰਨ ਤੇਲ ਦੀਆਂ ਕੀਮਤਾਂ ਅਸਮਾਨੀ ਛੂਹ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਆਮ ਜਨਤਾ ਬਾਰੇ ਸੋਚ ਕੇ ਵੱਧ ਰਹੀ ਮਹਿੰਗਾਈ ਨੂੰ ਕੁਝ ਘੱਟ ਕਰੇ।
ਇਹ ਵੀ ਪੜ੍ਹੋ:ਮਨਾਲੀ 'ਚ ਪੰਜਾਬ ਦੇ ਸੈਲਾਨੀਆਂ ਦੀ ਬਦਮਾਸ਼ੀ, ਸੜਕ 'ਤੇ ਖੜ੍ਹ ਲਹਿਰਾਈਆਂ ਤਲਵਾਰਾਂ