ਰੂਪਨਗਰ: ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੀ ਬ੍ਰਾਂਚ ਅਨੰਦਪੁਰ ਸਾਹਿਬ, ਨੰਗਲ ਤੇ ਨੂਰਪੁਰ ਬੇਦੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਡਵੀਜ਼ਨ ਦਫ਼ਤਰ ਵਿਖੇ ਧਰਨਾ ਲਗਾਇਆ ਗਿਆ। ਇਸ ਦੌਰਾਨ ਵਰ੍ਹਦੇ ਮੀਂਹ ’ਚ ਪ੍ਰਦਰਸ਼ਨਕਾਰੀ ਬੱਚਿਆਂ ਤੇ ਪਰਿਵਾਰ ਸਮੇਤ ਪ੍ਰਦਰਸ਼ਨ ਕਰਦੇ ਰਹੇ।
ਇਹ ਵੀ ਪੜੋ: ਕਾਰਗਿਲ ਵਿਜੈ ਦਿਵਸ: ਸ਼ਹੀਦ ਗੁਰਬਖ਼ਸ਼ ਸਿੰਘ ਲਾਡੀ ਨੂੰ ਦਿੱਤੀ ਗਈ ਸ਼ਰਧਾਂਜਲੀ
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਦੇਣ ਦੀ ਗੱਲ ਕਹੀ ਜਾ ਰਹੀ ਹੈ ਦੂਜੇ ਪਾਸੇ ਚੁੱਪ ਚਪੀਤੇ ਬਹਾਨੇ ਬਣਾ ਕੇ ਪਹਿਲਾਂ ਤੋਂ ਕੰਮ ਕਰਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਥਾਂ ਵਰਕਰਾਂ ਨੂੰ ਨੋਕਰੀ ਤੋਂ ਫਾਰਗ ਕਰਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸ ਨੂੰ ਯੂਨੀਅਨ ਵੱਲੋਂ ਬਰਾਦਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਅਸੀਂ ਆਪਣਾ ਸੰਘਰਸ਼ ਹੋਰ ਵੀ ਤਿੱਖਾ ਕਰ ਦੇਵਾਂਗੇ।
ਉਥੇ ਹੀ ਦੂਜੇ ਪਾਸੇ ਉਪ ਮੰਡਲ ਇੰਜੀਨੀਅਰ ਨੇ ਕਿਹਾ ਕਿ ਇਹ ਸਾਡੇ ਮੁਲਾਜ਼ਮ ਨਹੀਂ ਹਨ ਤੇ ਸਾਨੂੰ ਉਥੇ ਵਿਅਕਤੀ ਦੀ ਲੋੜ ਨਹੀਂ ਸੀ ਜਿਸ ਕਾਰਨ ਇਹ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜੋ: ਦਿੱਲੀ ਪੁਲਿਸ ਨੇ ਕਾਂਗਰਸੀ ਆਗੂ ਰਣਦੀਪ ਸੁਰਜੇਵਾਲਾ ਤੇ ਬੀਵੀ ਸ੍ਰੀਨਿਵਾਸ ਨੂੰ ਹਿਰਾਸਤ ’ਚ ਲਿਆ