ਰੂਪਨਗਰ: ਦੇਸ਼ ਅਤੇ ਦੁਨੀਆ ਵਿੱਚ ਲਗਾਤਾਰ ਕੋਰੋਨਾ ਮਹਾਂਮਾਰੀ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਇਸ ਮਹਾਂਮਾਰੀ ਪ੍ਰਤੀ ਲੋਕਾਂ ਨੂੰ ਸੁਚੇਤ ਤੇ ਜਾਗਰੂਕ ਕਰਨ ਦੇ ਮਕਸਦ ਨਾਲ ਰੂਪਨਗਰ ਦੇ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਲਈ ਮਿਸ਼ਨ ਫ਼ਤਿਹ ਦੇ ਅਧੀਨ ਕਮੇਟੀਆਂ ਬਣਾਈਆਂ ਗਈਆਂ ਹਨ। ਇਸ ਦੀ ਜਾਣਕਾਰੀ ਰੂਪਨਗਰ ਦੇ ਡੀਸੀ ਸੋਨਾਲੀ ਗਿਰੀ ਨੇ ਦਿੱਤੀ।
ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਇਹ ਕਮੇਟੀਆਂ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਕੋਰੋਨਾ ਪ੍ਰਤੀ ਸੁਚੇਤ ਅਤੇ ਜਾਗਰੂਕ ਕਰਨ ਦੇ ਮਕਸਦ ਲਈ ਬਣਾਈਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਇਹ ਕਮੇਟੀਆਂ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਕਿਹੜੀਆਂ ਸਾਵਧਾਨੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ ਉਸ ਬਾਰੇ ਵੀ ਦੱਸਣਗੀਆਂ। ਇਸ ਦੇ ਨਾਲ ਹੀ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਤੇ ਸਮਾਜਿਕ ਦੂਰੀ ਬਣਾਈ ਰੱਖਣ ਸਬੰਧੀ ਵੀ ਜਾਗੂਰਕ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਪਿੰਡਾਂ ਦੇ ਲੋਕਾਂ ਨੂੰ ਇਹ ਦੱਸਿਆ ਜਾਵੇਗਾ ਕਿ ਜੇਕਰ ਕੋਈ ਵਿਅਕਤੀ ਦੂਜੇ ਸੂਬੇ ਜਾਂ ਸ਼ਹਿਰ ਤੋਂ ਆਉਂਦਾ ਹੈ ਤਾਂ ਉਸ ਦੀ ਸੂਚਨਾ ਪ੍ਰਸ਼ਾਸਨ, ਸਿਹਤ ਮਹਿਕਮੇ ਨੂੰ ਜਾਂ ਪਿੰਡ ਦੇ ਸਰਪੰਚ ਨੂੰ ਦੇਣ ਤਾਂ ਜੋ ਉਸ ਦੇ ਕੋਰੋਨਾ ਟੈਸਟ ਲੈ ਕੇ ਇਸ ਮਹਾਂਮਾਰੀ ਦੇ ਪ੍ਰਕੋਪ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ:ਸਾਬਕਾ ਫੌਜੀ ਨੇ 12 ਸਾਲਾ ਨਾਬਾਲਗ ਕੁੜੀ ਨਾਲ ਕੀਤੀ ਜ਼ਬਰਦਸਤੀ