ਰੂਪਨਗਰ: ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ ਜਿਸ ਨਾਲ ਪੀੜਤਾਂ ਦੀ ਗਿਣਤੀ ਵੀ ਤੇਜ਼ੀ ਨਾਲ ਵੱਧ ਰਹੀ ਹੈ। ਰੂਪਨਗਰ ਵਿੱਚ 11 ਕੋਰੋਨਾ ਪੀੜਤ ਹਨ। ਜਿਨ੍ਹਾਂ ਨੂੰ ਗਿਆਨ ਸਾਗਰ ਹਸਪਤਾਲ ਦੇ ਵਿੱਚ ਭਰਤੀ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਸਿਵਲ ਸਰਜਨ ਐਚ.ਐਨ ਸ਼ਰਮਾ ਨੇ ਦਿੱਤੀ।
ਸਿਵਲ ਸਰਜਨ ਐਚ.ਐਨ ਸ਼ਰਮਾ ਨੇ ਦੱਸਿਆ ਕਿ ਹੁਣ ਤੱਕ 494 ਕੋਰੋਨਾ ਦੇ ਸੈਂਪਲ ਲਏ ਜਾ ਚੁਕੇ ਹਨ ਜਿਸ ਚੋਂ 11 ਦੀ ਕੋਰੋਨਾ ਪੌਜ਼ੀਟਿਵ ਰਿਪੋਰਟ ਆ ਚੁੱਕੀ ਹੈ ਤੇ 423 ਮਰੀਜ਼ਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆ ਚੁੱਕੀ ਹੈ। ਸ਼ੱਕੀ ਕੋਰੋਨਾ 58 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਸਿਵਲ ਸਰਜਨ ਨੇ ਦੱਸਿਆ ਕਿ ਕੋਰੋਨਾ ਪੌਜ਼ੀਟਿਵ ਆਏ ਮਰੀਜ਼ਾਂ ਦੇ ਵਿੱਚ 11 ਮਰੀਜ਼ ਨਾਂਦੇੜ ਸਾਹਿਬ ਪਰਤੇ ਸਨ
ਇਹ ਵੀ ਪੜ੍ਹੋ:ਕੋਵਿਡ-19: ਪੰਜਾਬ 'ਚ 1,246 ਹੋਈ ਮਰੀਜ਼ਾਂ ਦੀ ਗਿਣਤੀ, 25 ਲੋਕਾਂ ਦੀ ਮੌਤ
ਉਨ੍ਹਾਂ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਮਹਾਂਮਾਰੀ ਦੇ ਚੱਲਦੇ ਸੋਸ਼ਲ ਡਿਸਟੈਂਸ ਬਣਾ ਕੇ ਰੱਖਣ ਘਰ ਤੋਂ ਬਾਹਰ ਨਿਕਲਣ ਵੇਲੇ ਮਾਸਕ ਦਾ ਪ੍ਰਯੋਗ ਕਰਨ ਅਤੇ ਸਿਹਤ ਮਹਿਕਮੇ ਵੱਲੋਂ ਜਾਰੀ ਕੀਤੀਆਂ ਜ਼ਰੂਰੀ ਹਦਾਇਤਾਂ ਦੀ ਪਾਲਣਾ ਕਰਨ।