ਰੂਪਨਗਰ: ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਸਲੱਮ ਏਰੀਆ ਵਿੱਚ ਮਹਿਲਾਵਾਂ ਨੂੰ ਸੈਨੀਟਰੀ ਪੈਡ ਵੰਡੇ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਇਸ ਦੌਰਾਨ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਕਿਹਾ ਕਿ ਕਰਫਿਊ ਦੌਰਾਨ ਕਾਫੀ ਵਸਤੂਆਂ ਦੀ ਘਾਟ ਹੋਣ ਨਾਲ ਰੋਜ਼ਾਨਾ ਜੀਵਨ ਵਿੱਚ ਵਰਤੋਯੋਗ ਵਸਤੂਆਂ ਦੀ ਕਮੀ ਕਾਰਨ ਉਨ੍ਹਾਂ ਵੱਲੋਂ ਇੱਕ ਨਿਵੇਕਲੀ ਸ਼ੁਰੂਆਤ ਕੀਤੀ ਗਈ ਹੈ ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮਹਿਲਾਵਾਂ ਵੱਲੋਂ ਵਰਤੇ ਜਾਣ ਵਾਲੇ ਸੈਨੀਟਰੀ ਪੈਡ ਦੀ ਵੀ ਕਮੀ ਕਾਰਨ ਮਹਿਲਾਵਾਂ ਨੂੰ ਮੁਸ਼ਿਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਉਨ੍ਹਾਂ ਨੇ ਇਸਤਰੀ ਅਤੇ ਬਾਲ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਸਿਹਤ ਅਤੇ ਸਵੱਛਤਾ ਸੰਭਾਲ ਦੇ ਲਈ ਮਹਿਲਾਵਾਂ ਨੂੰ ਸੈਨੀਟਰੀ ਪੈਡ ਵੰਡਣ ਦੀ ਸ਼ੁਰੂਆਤ ਸਲੱਮ ਏਰੀਆ ਤੋਂ ਕੀਤੀ ਗਈ।
ਉਨ੍ਹਾਂ ਦੱਸਿਆ ਇਸ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮ੍ਰਿਤਾ, ਵਧੀਕ ਡਿਪਟੀ ਕਮਿਸ਼ਨਰ ਦੀਪਸ਼ਿਖਾ ਦੀ ਨਿਵੇਕਲੀ ਸੋਚ ਅਤੇ ਸਹਿਯੋਗ ਤਹਿਤ 262 ਸੈਨੀਟਰੀ ਪੈਡ ਵੰਡੇ ਗਏ।