SGPC ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੈਕਸੀਨੇਸ਼ਨ ਡਰਾਈਵ ਸ਼ੁਰੂਆਤ - ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਕੋਵਿਡ-19 ਵੈਕਸੀਨੇਸ਼ਨ ਡਰਾਈਵ ਸ਼ੁਰੂ ਕੀਤੀ ਜਾ ਰਹੀ ਹੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸ਼ੁਰੁਆਤ ਕਰਨਗੇ।
ਅਨੰਦਪੁਰ ਸਾਹਿਬ:ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮਾਜ ਸੇਵਾ ਦੇ ਕੰਮਾਂ ਦੇ ਵਿੱਚ ਹਮੇਸ਼ਾਂ ਆਪਣਾ ਬਣਦਾ ਯੋਗਦਾਨ ਪਾਇਆ ਜਾਂਦਾ ਹੈ ਜਿੱਥੇ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਵਿਡ ਕੇਅਰ ਸੈਂਟਰ ਖੋਲ੍ਹੇ ਗਏ ਸਨ ਉਥੇ ਹੀ ਹੁਣ ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਇਕ ਨਵੀਂ ਪਹਿਲ ਕਦਮੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਵਿਡ-19 ਵੈਕਸੀਨੇਸ਼ਨ ਸੈਂਟਰ ਸਥਾਪਤ ਕੀਤਾ ਗਿਆ ਹੈ ਜਿਥੇ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਟੀਕਾਕਰਨ ਬਿਲਕੁਲ ਫ੍ਰੀ ਕੀਤਾ ਜਾਵੇਗਾ।
ਇਸ ਸੰਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੇ ਦੱਸਿਆ ਕਿ 19 ਜੂਨ ਨੂੰ ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਸ੍ਰੀ ਆਨੰਦਪੁਰ ਸਾਹਿਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੈਕਸੀਨੇਸ਼ਨ ਡਰਾਈਵ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਦੀ ਸ਼ੁਰੂਆਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੀਬੀ ਜਗੀਰ ਕੌਰ ਵੱਲੋਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ :- ਈਟੀਵੀ ਭਾਰਤ ਦੀ ਖਬਰ ਦਾ ਵੱਡਾ ਅਸਰ,ਖੇਤਾਂ ਚ ਝੋਨਾ ਲਾਉਂਦੀ ਖਿਡਾਰਨ ਨੂੰ ਮਿਲੀ ਨੌਕਰੀ