ਰੂਪਨਗਰ:1 ਅਪ੍ਰੈਲ ਤੋਂ 45 ਸਾਲ ਤੋਂ ਵੱਧ ਉਮਰ ਦੇ ਹਰ ਇਕ ਵਿਅਕਤੀ ਨੂੰ ਕੋਰੋਨਾ ਟੀਕਾ ਲਗਵਾਉਣ ਦੇ ਲਈ ਸਰਕਾਰ ਵੱਲੋਂ ਨਿਰਦੇਸ਼ ਜਾਰੀ ਕੀਤੇ ਗਏ ਸਨ। ਉਥੇ ਹੀ ਸ਼ਹਿਰਾਂ ਤੇ ਪਿੰਡਾਂ ਦੇ ਵਿੱਚ ਜਾ ਕੇ ਸਿਹਤ ਵਿਭਾਗ ਵੱਲੋਂ ਲੋਕਾਂ ਦੀ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ।
ਇਸ ਕੜੀ ਦੇ ਚਲਦਿਆਂ ਹੀ ਅੱਜ ਸਿਵਲ ਹਸਪਤਾਲ ਨੰਗਲ ਦੇ SMO ਡਾਕਟਰ ਨਰੇਸ਼ ਕੁਮਾਰ ਦੀ ਅਗਵਾਈ ਵਿਚ ਸਿਹਤ ਵਿਭਾਗ ਦੀ ਟੀਮ ਵੱਲੋਂ ਸ਼ਿਵਾਲਿਕ ਐਵੇਨਿਊ ਵਿਖੇ ਪਾਰਸ਼ਦ ਦੀਪਕ ਨੰਦਾ ਦੇ ਸਹਿਯੋਗ ਦੇ ਨਾਲ ਪਬਲਿਕ ਲਾਇਬ੍ਰੇਰੀ ਦੇ ਵਿੱਚ ਦੂਜਾ ਕੈਂਪ ਲਗਾਇਆ ਗਿਆ। ਇਸ ਕੈਂਪ ਦੇ ਵਿਚ ਤਕਰੀਬਨ 9 ਲੋਕਾਂ ਨੇ ਕੋਰੋਨਾ ਦਾ ਟੀਕਾ ਲਗਵਾਇਆ।
ਵਾਰਡ ਪਾਰਸ਼ਦ ਦੀਪਕ ਨੰਦਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਰੋਨਾ ਬਿਮਾਰੀ ਦਾ ਦੂਸਰਾ ਚਰਨ ਕਾਫ਼ੀ ਖ਼ਤਰਨਾਕ ਹੈ। ਇਸ ਲਈ ਸਾਰਿਆਂ ਨੂੰ ਜ਼ਿਆਦਾ ਤੋਂ ਜ਼ਿਆਦਾ ਸੁਰੱਖਿਆ ਵਰਤਣੀ ਹੋਵੇਗੀ।
ਇੰਪਰੂਵਮੈਂਟ ਟਰੱਸਟ ਦੇ ਪੂਰਬ ਚੇਅਰਮੈਨ ਅਸ਼ੋਕ ਸਵਾਮੀਪਰ ਨੇ ਆਪਣੀ ਧਰਮ ਪਤਨੀ ਨੂੰ ਕੋਰੋਨਾ ਵੈਕਸੀਨ ਦੀ ਦੂਜੀ ਡੋਜ ਲਗਵਾਈ। ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਹਾਜ਼ਰ ਨੰਗਲ ਨਗਰ ਕੌਂਸਲ ਸੀਨੀਅਰ ਵਾਈਸ ਪ੍ਰਧਾਨ ਅਨੀਤਾ ਸ਼ਰਮਾ ਨੇ ਹਰ ਰੋਜ ਕੋਰੋਨਾ ਦੇ ਵਧ ਰਹੇ ਮਾਮਲਿਆਂ ਤੇ ਚਿੰਤਾ ਵੀ ਜਤਾਈ।