ਰੂਪਨਗਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਅਤੇ ਉਨ੍ਹਾਂ ਦੇ ਅਕਾਲੀ ਵਰਕਰਾਂ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੂੰ ਇਕ ਮੰਗ ਪੱਤਰ ਦਿੱਤਾ ਹੈ। ਇਸ ਮੰਗ ਪੱਤਰ ਵਿੱਚ ਉਨ੍ਹਾਂ ਨੇ ਪੰਜਾਬ ਵਿੱਚ ਹੋਏ ਕਥਿਤ ਰੂਪ ਦੇ ਬੀਜ ਘੁਟਾਲੇ ਦੀ ਜਾਂਚ ਦੀ ਮੰਗ ਕੀਤੀ ਹੈ।
ਮੰਗ ਪੱਤਰ ਦੇਣ ਤੋਂ ਬਾਅਦ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਉਨ੍ਹਾਂ ਵੱਲੋਂ ਬੀਜ ਘੁਟਾਲੇ ਸਬੰਧੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਹੈ ਅਤੇ ਜਾਂਚ ਦੀ ਮੰਗ ਕੀਤੀ ਗਈ ਹੈ। ਚੀਮਾ ਨੇ ਦੱਸਿਆ ਇਸ ਤੋਂ ਇਲਾਵਾ ਰੂਪਨਗਰ ਸ਼ਹਿਰ ਦੀਆਂ ਜਨਤਕ ਸਮੱਸਿਆਵਾਂ ਬਾਰੇ ਵੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਗਿਆ ਹੈ ਜਿਸ ਵਿੱਚ ਸ਼ਹਿਰ ਦੇ ਲੋਕਾਂ ਨੂੰ ਪਾਣੀ ਦੀ ਸਪਲਾਈ ਬਾਰੇ ਹੈ, ਇਸ ਕਾਰਨ ਲੋਕ ਪ੍ਰੇਸ਼ਾਨ ਹਨ।
ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਸਬੰਧੀ ਵੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਗਿਆ ਹੈ। ਚੀਮਾ ਨੇ ਦੱਸਿਆ ਕਿ ਰੂਪਨਗਰ ਸ਼ਹਿਰ ਵਿੱਚ ਲੋਕਾਂ ਦੇ ਨੀਲੇ ਕਾਰਡ ਕੱਟੇ ਗਏ ਹਨ ਅਤੇ ਉਨ੍ਹਾਂ ਨੂੰ ਸਹੀ ਰੂਪ ਵਿੱਚ ਰਾਸ਼ਨ ਦੀ ਵੰਡ ਨਹੀਂ ਕੀਤੀ ਗਈ।
ਪੰਜਾਬ ਵਿੱਚ ਕਥਿਤ ਰੂਪ ਵਿੱਚ ਹੋਏ ਬੀਜ ਘੁਟਾਲੇ ਦਾ ਪਰਦਾਫ਼ਾਸ਼ ਅਕਾਲੀ ਦਲ ਵੱਲੋਂ ਕੀਤਾ ਗਿਆ ਹੈ ਤੇ ਹੁਣ ਅਕਾਲੀ ਦਲ ਵੱਲੋਂ ਪੰਜਾਬ ਭਰ ਵਿੱਚ ਮੈਮੋਰੰਡਮ ਦੇ ਕੇ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਤਾਲਾਬੰਦੀ: ਸਹਿਕਾਰੀ ਕੇਂਦਰੀ ਬੈਂਕ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਅੰਨਦਾਤਾ