ਰੂਪਨਗਰ: ਪੰਜਾਬ ਦੇ ਵਿੱਚ ਡੀ.ਏ.ਪੀ ਖਾਦ ਦੀ ਸਪਲਾਈ (Supply of DAP fertilizer) ਸਹੀ ਤਰੀਕੇ ਨਾਲ ਨਾ ਹੋਣ ਅਤੇ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਦੇ ਵਿਚ ਡੇਂਗੂ ਦੇ ਕੇਸਾਂ ਦੇ ਹੋ ਰਹੇ ਵਾਧੇ ਸੰਬੰਧੀ ਪ੍ਰਤੀਕਿਰਿਆ ਦਿੰਦਿਆਂ, ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਡਾ ਦਲਜੀਤ ਸਿੰਘ ਚੀਮਾ (Daljit Singh Cheema) ਨੇ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਦੇ ਵਿੱਚ ਸ਼ਾਮਲ ਲੋਕ ਆਪਸੀ ਕਾਟੋ ਕਲੇਸ਼ ਦੇ ਵਿੱਚ ਮਗਨ ਹਨ ਅਤੇ ਉਨ੍ਹਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦੇ ਨਾਲ ਕੋਈ ਲੈਣਾ ਦੇਣਾ ਨਹੀਂ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਆਪਣੇ ਹਲਕੇ ਦੇ ਵਿੱਚ ਡੀ.ਏ.ਪੀ ਖਾਦ (DAP fertilizer) ਜਲਦੀ ਪੁੱਜ ਰਹੀ ਹੈ। ਪ੍ਰੰਤੂ ਮੁੱਖ ਮੰਤਰੀ ਨੂੰ ਗੁਆਂਢੀ ਹਲਕਿਆਂ ਦੇ ਨਾਲ-ਨਾਲ ਸਮੁੱਚੇ ਪੰਜਾਬ ਦੇ ਵੱਲ ਧਿਆਨ ਦੇਣਾ ਚਾਹੀਦਾ ਹੈ। ਕਿਉਂਕਿ ਸਮੁੱਚੇ ਪੰਜਾਬ ਦੇ ਕਿਸਾਨ ਡੀ.ਏ.ਪੀ ਖਾਦ ਦੀ ਕਮੀ ਨਾਲ ਜੂਝ ਰਹੇ ਹਨ।
ਉਧਰ ਉਨ੍ਹਾਂ ਪੰਜਾਬ ਦੇ ਵਿੱਚ ਡੇਂਗੂ ਦੇ ਵੱਧ ਰਹੇ ਕੇਸਾਂ 'ਤੇ ਬੋਲਦਿਆਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਵਿੱਚ ਡੇਂਗੂ ਦੇ ਕੇਸ ਲਗਾਤਾਰ ਵੱਧ ਰਹੇ ਹਨ। ਉਸਦੇ ਵਿੱਚ ਪੰਜਾਬ ਸਰਕਾਰ (Punjab government) ਦੀ ਨਾਕਾਮਯਾਬੀ ਦੇਖਣ ਨੂੰ ਮਿਲਦੀ ਹੈ, ਡਾ ਚੀਮਾ (Daljit Singh Cheema) ਨੇ ਕਿਹਾ ਕਿ ਬੇਸ਼ੱਕ ਕੇਸ ਲਗਾਤਾਰ ਵੱਧਦੇ ਜਾ ਰਹੇ ਹਨ। ਪ੍ਰੰਤੂ ਅਜੇ ਤੱਕ ਕਿਸੇ ਵੀ ਸ਼ਹਿਰ ਦੇ ਵਿੱਚ ਸਰਕਾਰ ਦੇ ਵੱਲੋਂ ਫੌਗਿੰਗ ਨਹੀਂ ਕਰਾਈ ਜਾ ਰਹੀ ਹੈ, ਤਾਂ ਜੋ ਡੇਂਗੂ ਦੀ ਰੋਕਥਾਮ ਦੇ ਲਈ ਜ਼ਰੂਰੀ ਕਦਮ ਚੁੱਕੇ ਜਾ ਸਕਣ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਮੌਜੂਦਾ ਡਿਪਟੀ ਸੀ.ਐਮ ਸੁਖਜਿੰਦਰ ਰੰਧਾਵਾ ਦੇ ਵਿੱਚ ਹੋ ਰਹੀ ਟਵੀਟ ਵਾਰ ਦੇ ਸੰਬੰਧ ਵਿੱਚ ਬੋਲਦਿਆਂ ਡਾ ਦਲਜੀਤ ਸਿੰਘ ਚੀਮਾ (Daljit Singh Cheema) ਨੇ ਕਿਹਾ ਕਿ ਸਾਰੇ ਕਾਂਗਰਸੀ ਇੱਕੋ ਥਾਲੀ ਦੇ ਚੱਟੇ-ਵੱਟੇ ਹਨ, ਜੋ ਕੁੱਝ ਪਹਿਲਾਂ ਹੋ ਰਿਹਾ ਸੀ, ਉਹ ਸੁਖਜਿੰਦਰ ਰੰਧਾਵਾ ਸਮੇਤ ਸਾਰਿਆਂ ਨੂੰ ਪਤਾ ਸੀ ਅਤੇ ਜੋ ਕੁਝ ਹੁਣ ਹੋ ਰਿਹਾ ਉਹ ਵੀ ਸਾਰਿਆਂ ਨੂੰ ਪਤਾ ਹੈ। ਪਰ ਇਨ੍ਹਾਂ ਵੱਲੋਂ ਰਲ ਕੇ ਜਨਤਾ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਡਾ ਚੀਮਾ ਨੇ ਕਿਹਾ ਪ੍ਰੰਤੂ ਇਸ ਦੇ ਨਤੀਜੇ ਸੋਨੀਆ ਗਾਂਧੀ ਤੋਂ ਲੈ ਕੇ ਥੱਲੇ ਤੱਕ ਸਾਰਿਆਂ ਨੂੰ ਹੁਣ ਭੁਗਤਣੇ ਪੈਣਗੇ।
ਮੁੱਖ ਮੰਤਰੀ ਵੱਲੋਂ 25 ਅਕਤੂਬਰ ਨੂੰ ਸੱਦੀ ਗਈ ਆਲ ਪਾਰਟੀ ਮੀਟਿੰਗ ਦੇ ਸੰਬੰਧ ਵਿੱਚ ਬੋਲਦਿਆਂ ਡਾ ਦਲਜੀਤ ਸਿੰਘ ਚੀਮਾ (Daljit Singh Cheema) ਨੇ ਕਿਹਾ ਕਿ ਇਸ ਮੀਟਿੰਗ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਹ ਖੁਦ ਅਤੇ ਸਾਬਕਾ ਸਾਂਸਦ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਸ਼ਾਮਲ ਹੋਣਗੇ ਅਤੇ ਆਪਣੀ ਪਾਰਟੀ ਦਾ ਪੱਖ ਰੱਖਣਗੇ।
ਡਾ ਚੀਮਾ (Daljit Singh Cheema) ਨੇ ਕਿਹਾ ਕਿ ਸਾਰਿਆਂ ਨੂੰ ਰਲ ਕੇ ਇਸ ਮੁੱਦੇ 'ਤੇ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਕਿਉਂਕਿ ਇਹ ਬਹੁਤ ਵੱਡਾ ਮੁੱਦਾ ਹੈ। ਡਾ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਦੇ ਲਈ ਸਾਰਿਆਂ ਨੂੰ ਇਕੱਠੇ ਹੋ ਕੇ ਇਕਜੁੱਟਤਾ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ:- ਸੁਨੀਲ ਜਾਖੜ ਦਾ ਟਵੀਟ, ‘ਗਲੀਆਂ ਹੋ ਜਾਣ ਸੁੰਨੀਆਂ ਤੇ ਵਿੱਚ ਮਿਰਜ਼ਾ ਯਾਰ ਫਿਰੇ‘