ETV Bharat / state

ਕੋਰੋਨਾ ਯੁੱਧ 'ਚ ਮੁੱਖ ਭੂਮਿਕਾ ਨਿਭਾਉਣ ਵਾਲਿਆਂ ਨੂੰ ਕੀਤਾ ਸਨਮਾਨਿਤ

ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਕੋਰੋਨਾ ਮੁਕਤ ਬਣਾਉਣ ਦੇ ਮਕਸਦ ਨਾਲ ਪੂਰੇ ਪੰਜਾਬ ਵਿੱਚ ਮਿਸ਼ਨ ਫਤਿਹ ਚਲਾਇਆ ਜਾ ਰਿਹਾ ਹੈ ਜਿਸ ਦਾ ਉਦੇਸ਼ ਪੰਜਾਬ ਨੂੰ ਕੋਰੋਨਾ ਮੁਕਤ ਕਰਨਾ ਅਤੇ ਮੋਜੂਦਾ ਸਮੇਂ ਵਿੱਚ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਦੇ ਲਈ ਵੱਧ ਤੋਂ ਵੱਧ ਜਾਗਰੂਕ ਕਰਨਾ ਹੈ। ਇਸ ਅਧੀਨ ਜ਼ਿਲ੍ਹਾ ਰੂਪਨਗਰ ਤੋਂ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਪ੍ਰਚਾਰ ਵੈਨਾਂ ਰਵਾਨਾ ਕੀਤੀਆਂ।

ਡੀ.ਸੀ. ਨੇ ਕੋਰੋਨਾ ਯੁੱਧ 'ਚ ਮੁੱਖ ਭੂਮਿਕਾ ਨਿਭਾਉਣ ਵਾਲੀਆਂ ਨੂੰ ਕੀਤਾ ਸਨਮਾਨਿਤ

author img

By

Published : Jun 14, 2020, 7:22 PM IST

ਰੂਪਨਗਰ: ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਕੋਰੋਨਾ ਮੁਕਤ ਬਣਾਉਣ ਦੇ ਮਕਸਦ ਨਾਲ ਪੂਰੇ ਪੰਜਾਬ ਵਿੱਚ ਮਿਸ਼ਨ ਫਤਿਹ ਚਲਾਇਆ ਜਾ ਰਿਹਾ ਹੈ ਜਿਸ ਦਾ ਉਦੇਸ਼ ਪੰਜਾਬ ਨੂੰ ਕੋਰੋਨਾ ਮੁਕਤ ਕਰਨਾ ਅਤੇ ਮੋਜੂਦਾ ਸਮੇਂ ਵਿੱਚ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਦੇ ਲਈ ਵੱਧ ਤੋਂ ਵੱਧ ਜਾਗਰੂਕ ਕਰਨਾ ਹੈ। ਇਸ ਅਧੀਨ ਜ਼ਿਲ੍ਹਾ ਰੂਪਨਗਰ ਤੋਂ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਪ੍ਰਚਾਰ ਵੈਨਾਂ ਰਵਾਨਾ ਕੀਤੀਆਂ। ਜ਼ਿਲ੍ਹਾ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੋਵਿਡ-19 ਦੀ ਰੋਕਥਾਮ ਲਈ ਕੰਮ ਕਰਨ ਵਾਲੇ ਅਧਿਕਾਰੀਆਂ, ਸਮਾਜ ਸੇਵੀ ਸੰਸਥਾਵਾਂ, ਯੂਥ ਕਲੱਬਾਂ, ਵਲੰਟੀਅਰ ਅਤੇ ਮੁੱਖ ਭੂਮਿਕਾ ਨਿਭਾਉਣ ਵਾਲੇ 50 ਦੇ ਕਰੀਬ ਸ਼ਖਸੀਅਤਾਂ ਨੂੰ ਪ੍ਰਸ਼ੰਸਾ ਪੱਤਰ ਸਮੇਤ ਵਿਸ਼ੇਸ਼ ਕਿੱਟ ਦੇ ਕੇ ਸਨਮਾਨਿਤ ਕੀਤਾ।

`ਮਿਸ਼ਨ ਫ਼ਤਿਹ` ਤਹਿਤ ਡੀ.ਸੀ. ਨੇ ਕੋਰੋਨਾ ਯੁੱਧ 'ਚ ਮੁੱਖ ਭੂਮਿਕਾ ਨਿਭਾਉਣ ਵਾਲਿਆਂ ਨੂੰ ਕੀਤਾ ਸਨਮਾਨਿਤ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਨੂੰ ਮਾਤ ਦੇਣ ਲਈ ਜਿੱਥੇ ਸਰਕਾਰੀ ਅਧਿਕਾਰੀਆਂ ਨੇ ਮੁੱਖ ਭੂਮਿਕਾ ਨਿਭਾਈ ਹੈ ਉੱਥੇ ਹੀ ਸਮਾਜ ਦੇ ਹਰ ਵਰਗ ਨੇ ਆਪਣਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਸੰਸਥਾਵਾਂ ਨੇ ਮਹਾਂਮਾਰੀ ਦੌਰਾਨ ਤਿੰਨ ਲੱਖ ਤੋਂ ਵੱਧ ਲੋਕਾਂ ਨੂੰ ਮੁਫਤ ਖਾਣਾ ਮੁਹੱਈਆ ਕਰਵਾਇਆ ਅਤੇ ਜ਼ਰੂਰਤਮੰਦਾਂ ਦੇ ਘਰਾਂ ਤੱਕ ਸੁੱਕਾ ਰਾਸ਼ਨ ਵੀ ਪਹੁੰਚਾਇਆ ਹੈ।

ਫਰੰਟ ਲਾਇਨ 'ਤੇ ਕੰਮ ਕਰ ਰਹੇ ਮਹਾਂਮਾਰੀ ਦੀ ਚਪੇਟ ਵਿੱਚ ਆਏ ਡਾਕਟਰ ਨੇ ਵੀ ਬਹੁਤ ਹਿੰਮਤ ਦੇ ਨਾਲ ਇਸ ਬਿਮਾਰੀ ਨੂੰ ਮਾਤ ਦੇ ਕੇ ਮਿਸਾਲ ਕਾਇਮ ਕੀਤੀ ਕਿ ਕਿਵੇਂ ਹੌਂਸਲੇ ਅਤੇ ਦਲੇਰੀ ਦੇ ਨਾਲ ਮਹਾਂਮਾਰੀ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸ਼ਹਿਰ ਵਾਸੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਮਾਸਕ, ਸੈਨੀਟਾਇਜ਼ਰ ਅਤੇ ਰੈੱਡ ਕਰਾਸ ਨੂੰ ਲੱਖਾਂ ਰੁਪਏ ਦਾ ਦਾਨ ਦੇ ਕੇ ਜ਼ਰੂਰਤਮੰਦਾਂ ਦੀ ਸਹਾਇਤਾ ਕੀਤੀ ਉੱਥੇ ਹੀ ਸਫਾਈ ਸੇਵਕਾਂ ਨੇ ਵੀ ਆਪਣੀ ਜਾਨ ਜ਼ੋਖਿਮ ਵਿੱਚ ਪਾ ਕੇ ਜ਼ਿਲ੍ਹਾਂ ਨਿਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਦੌਰਾਨ ਵੀ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ।

ਇਸ ਦੌਰਾਨ ਕੋਰੋਨਾ ਦੀ ਚਪੇਟ ਵਿੱਚ ਆਏ ਪਿੰਡ ਚਤਾਮਲੀ ਨਿਵਾਸੀ ਰਜਿੰਦਰ ਕੌਰ ਅਤੇ ਉਨ੍ਹਾਂ ਦੇ ਬੇਟੇ ਅਰਮਾਨਜੋਤ ਸਿੰਘ ਨੇ ਆਪਣੇ ਅਨੁਭਵਾਂ ਨੂੰ ਸਾਝਾਂ ਕਰਦਿਆਂ ਸਾਰਿਆਂ ਨੂੰ ਇਸ ਬਿਮਾਰੀ ਨਾਲ ਲੜਨ ਲਈ ਪ੍ਰੇਰਿਤ ਕੀਤਾ। ਕਰੋਨਾ ਦੀ ਚਪੇਟ ਵਿੱਚ ਆਏ ਸਿਵਲ ਹਸਪਤਾਲ ਦੇ ਐਸ.ਐਮ.ਓ. ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਹਿੰਮਤ ਨਾਲ ਇਸ ਮਹਾਂਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ।

ਇਸ ਦੌਰਾਨ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦਾਸ਼ਾਂ ਮੁਤਾਬਕ ਅੱਜ ਜ਼ਿਲ੍ਹਾ ਰੂਪਨਗਰ ਵਿੱਚ 'ਮਿਸ਼ਨ ਫ਼ਤਿਹ' ਲਈ ਪ੍ਰਚਾਰ ਵੈਨਾਂ ਚਲਾਈਆਂ ਗਈਆਂ ਹਨ ਜੋ ਹਰੇਕ ਬਲਾਕ ਨੂੰ ਕਵਰ ਕਰਨਗੀਆਂ ਤਾਂ ਜੋ ਲੋਕਾਂ ਨੂੰ ਕਰੋਨਾ ਮਿਸ਼ਨ ਤੋਂ ਬਚਾਅ ਦੇ ਲਈ ਜਾਗਰੁਕ ਕੀਤਾ ਜਾਵੇ। ਉਨਾਂ ਦੱਸਿਆ ਕਿ 2 ਪ੍ਰਚਾਰ ਵੈਨਾਂ ਸ਼੍ਰੀ ਆਨੰਦਪੁਰ ਸਾਹਿਬ, 02 ਨੰਗਲ, 02 ਸ਼੍ਰੀ ਚਮਕੌਰ ਸਾਹਿਬ, 02 ਮੋਰਿੰਡਾ, 02 ਨੁਰਪੁਰ ਬੇਦੀ , 02 ਰੂਪਨਗਰ ਕੁੱਲ 12 ਪ੍ਰਚਾਰ ਵੈਨਾਂ ਚਲਾਈਆਂ ਗਈਆਂ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.