ਰੂਪਨਗਰ :ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ(DC) ਸੋਨਾਲੀ ਗਿਰੀ ਨੇ ਪਿੰਡ ਬਾਹਮਣਮਾਜਰਾ ਦੇ ਵਿੱਚ ਝੋਨੇ ਦੀ ਸਿੱਧੀ ਬਿਜਾ(Sowing of Paddy) ਦਾ ਉਦਘਾਟਨ ਕੀਤਾ ਅਤੇ ਇਸ ਮੌਕੇ ਡਿਪਟੀ ਕਮਿਸ਼ਨਰ ਝੋਨੇ ਦੀ ਸਿੱਧੀ ਬਿਜਾਈ ਕਰਨ ਮੌਕੇ ਟਰੈਕਟਰ ਤੇ ਬੈਠੇ ਵੀ ਨਜ਼ਰ ਆਏ।
ਜਿਕਰਯੋਗ ਹੈ ਕਿ ਇੱਕ ਜੂਨ ਤੋਂ ਰੂਪਨਗਰ ਦੇ ਵਿੱਚ ਝੋਨੇ ਦੀ ਸਿੱਧੀ ਬਿਜਾਈ(Sowing of Paddy) ਦੀ ਸ਼ੁਰੂਆਤ ਹੋ ਗਈ ਹੈ ਅੱਜ ਇਸ ਦਾ ਰਸਮੀ ਉਦਘਾਟਨ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਪਿੰਡ ਬਾਹਮਣਮਾਜਰਾ ਦੇ ਵਿਚ ਜਾ ਕੇ ਕੀਤਾ ਗਿਆ ।
ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਖੇਤੀਬਾੜੀ ਅਫਸਰ ਅਤੇ ਉਨ੍ਹਾਂ ਦੀ ਟੀਮ ਮੌਜੂਦ ਸੀ । ਇਸ ਸਬੰਧੀ ਖੇਤੀਬਾੜੀ ਅਫਸਰ ਰਾਕੇਸ਼ ਸ਼ਰਮਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅੱਜ ਪਿੰਡ ਬਾਹਮਣਮਾਜਰਾ ਦੇ ਵਿਚ ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦਾ ਰਸਮੀ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਰੂਪਨਗਰ ਜ਼ਿਲ੍ਹੇ ਦੇ ਕਿਸਾਨਾਂ(FARMERS) ਨੂੰ ਅਪੀਲ ਕੀਤੀ ਹੈ ਕਿ ਅਜੋਕਾ ਮੌਸਮ ਝੋਨੇ ਦੀ ਸਿੱਧੀ ਬਿਜਾਈ ਵਾਸਤੇ ਬਿਲਕੁਲ ਅਨੁਕੂਲ ਹੈ ਅਤੇ ਪਿਛਲੇ ਸਾਲ ਵੀ ਜ਼ਿਲ੍ਹੇ ਦੇ ਕਿਸਾਨਾਂ ਨੇ ਵੱਧ ਚੜ੍ਹ ਕੇ ਝੋਨੇ ਦੀ ਸਿੱਧੀ ਬਿਜਾਈ ਚ ਆਪਣਾ ਯੋਗਦਾਨ ਪਾਇਆ ਸੀ ਅਤੇ ਚੰਗਾ ਝਾੜ ਪ੍ਰਾਪਤ ਕੀਤਾ ਸੀ ।ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ(Sowing of Paddy) ਨਾਲ ਪਾਣੀ ਦੀ ਜ਼ਰੂਰਤ ਘੱਟ ਪੈਂਦੀ ਹੈ ।