ਰੋਪੜ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Deputy Commissioner Dr. Preeti Yadav) ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਆਦੇਸ਼ (Orders to complete development works as soon as possible) ਦਿੱਤੇ। ਮਹੀਨਾਵਾਰ ਮੀਟਿੰਗ ਦੀ ਅਗਵਾਈ ਕਰਦਿਆਂ ਉਨ੍ਹਾਂ ਸਰਕਾਰ ਵੱਲੋਂ ਚਲਾਈਆਂ ਗਈਆਂ ਵੱਖ-ਵੱਖ ਸਕੀਮਾਂ ਸਬੰਧੀ ਵਿਭਾਗਾਂ ਦੇ ਮੁਖੀਆਂ ਤੋਂ ਜਾਣਕਾਰੀ ਲਈ ਗਈ।
ਡਿਪਟੀ ਕਮਿਸ਼ਨਰ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਲਾਅ ਐਂਡ ਆਰਡਰ (Law and order) ਦੀ ਸਥਿਤੀ ਨੂੰ ਬਹਾਲ ਰੱਖਣ, ਵੱਖ-ਵੱਖ ਥਾਣਿਆਂ ਵਿੱਚ ਸੀ.ਸੀ.ਟੀ.ਵੀ. ਕੈਮਰੇ (CCTV cameras in police stations The camera) ਲਗਾਉਣੇ ਯਕੀਨੀ ਬਣਾਉਣ, ਰੋਡ ਸੇਫਟੀ ਅਤੇ ਸ਼ਹਿਰੀ ਟ੍ਰੈਫਿਕ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਟ੍ਰੈਫਿਕ ਪੁਲਿਸ ਨਿਯਮਾਂ ਦੀ ਉਲੰਘਣਾ (Violation of traffic police rules) ਕਰਨ ਵਾਲਿਆਂ ਖ਼ਿਲਾਫ਼ ਨਿਰੰਤਰ ਕਾਰਵਾਈ ਕਰੇ ਅਤੇ ਓਵਰਲੋਡ ਵਾਹਨਾਂ ਦੇ ਚਾਲਾਨ ਕੀਤੇ ਜਾਣ।
ਉਨ੍ਹਾਂ ਅਦਾਲਤਾਂ ਵਿੱਚ ਕਰ ਅਤੇ ਆਬਕਾਰੀ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਲੰਬਿਤ ਪਏ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਜ਼ਿਲ੍ਹਾ ਅਟਾਰਨੀ ਨੂੰ ਹਦਾਇਤ ਜਾਰੀ ਕੀਤੀ। ਕਿਰਤ ਵਿਭਾਗ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ ਕਿ ਬਾਲ ਮਜ਼ਦੂਰੀ ਵਿਰੁੱਧ ਵਿਸ਼ੇਸ਼ ਮੁਹਿੰਮ (Special campaign against child labor) ਚਲਾਈ ਜਾਵੇ ਅਤੇ ਜੇਕਰ ਕੋਈ ਜਬਰਨ ਬੰਧੂਆ ਮਜ਼ਦੂਰੀ ਦੀ ਸ਼ਿਕਾਇਤ (Complaints of forced bonded labor) ਆਉਂਦੀ ਹੈ ਤਾਂ ਉਸ ਉਪਰ ਤੁਰੰਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ:ਅੰਮ੍ਰਿਤਸਰ 'ਚ ਬਿਸ਼ਨੋਈ ਦੀ ਪੇਸ਼ੀ: ਸਖ਼ਤ ਸੁਰੱਖਿਆ ਹੇਠ ਦੇਰ ਰਾਤ ਲੈਕੇ ਅੰਮ੍ਰਿਤਸਰ ਪਹੁੰਚੀ ਪੁਲਿਸ
ਉਨ੍ਹਾਂ ਮੀਟਿੰਗ ਵਿੱਚ ਨੈਸ਼ਨਲ ਹਾਈਵੇ ਅਤੇ ਲਿੰਕ ਸੜਕਾਂ (National highways and link roads) ‘ਤੇ ਗਏ ਨਜਾਇਜ਼ ਕਬਜ਼ੇ ਹਟਾਉਣ ਬਾਰੇ, ਵਿਕਾਸ ਦੇ ਕੰਮਾਂ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਪ੍ਰੋਗਰਾਮਾਂ ਤੇ ਸਕੀਮਾਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹੇ ਵਿੱਚ ਕੋਈ ਵੀ ਸ਼ਰਾਰਤੀ ਅਨਸਰ ਕਾਨੂੰਨ ਤੋੜਣ ਦੀ ਕੋਸ਼ਿਸ਼ ਕਰਦਾ ਹੈ ਉਸ ਦੇ ਖ਼ਿਲਾਫ਼ ਸਖ਼ਤੀ ਨਾਲ ਨਜਿਠਿਆ ਜਾਵੇ।
ਇਹ ਵੀ ਪੜ੍ਹੋ:Weather Report: ਰਾਹਤ ਤੋਂ ਬਾਅਦ ਮੁੜ ਪਵੇਗੀ ਗਰਮੀ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ