ਰੂਪਨਗਰ : ਵਿਦੇਸ਼ਾਂ ਵਿੱਚ ਗਏ ਪੰਜਾਬੀ ਨੌਜਵਾਨ ਮੁੰਡੇ-ਕੁੜੀਆਂ ਸਬੰਧੀ ਅਕਸਰ ਹੀ ਖਬਰਾਂ ਸੁਣਨ ਨੂੰ ਮਿਲਦੀਆਂ ਹਨ ਕਿ ਉਥੇ ਦਿਲ ਦਾ ਦੌਰਾ ਪੈਣ, ਜਾਂ ਕਿਸੇ ਹੋਰ ਬਿਮਾਰੀ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਹੋਵੇ। ਅਜਿਹਾ ਹੀ ਮਾਮਲਾ ਰੂਪਨਗਰ ਤੋਂ ਸਾਹਮਣੇ ਆਇਆ ਹੈ, ਜਿਥੇ ਨਗਲ ਦੇ ਬਿਭੌਰ ਸਾਹਿਬ ਦਾ ਇਕ ਨੌਜਵਾਨ, ਜੋ ਆਪਣੇ ਪਰਿਵਾਰ ਸਮੇਤ ਕੈਨੇਡਾ ਗਿਆ ਸੀ, ਦੀ ਘਰ ਵਿੱਚ ਹੀ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਖਬਰ ਸੁਣਨ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।
ਜਾਣਕਾਰੀ ਅਨੁਸਾਰ ਨੰਗਲ ਤਹਿਸੀਲ ਵਿੱਚ ਪੜ੍ਹਦਾ ਪਿੰਡ ਬਿਭੌਰ ਸਾਹਿਬ ਦਾ ਨੌਜਵਾਨ ਬਲਜੀਤ ਕੁਮਾਰ ਰੋਜ਼ੀ-ਰੋਟੀ ਦੀ ਭਾਲ ਵਿੱਚ ਪਰਿਵਾਰ ਸਮੇਤ ਕੈਨੇਡਾ ਗਿਆ ਸੀ, ਤਾਂ ਜੋ ਮਿਹਨਤ ਮਜ਼ਦੂਰੀ ਕਰ ਕੇ ਘਰ ਦੀ ਆਰਥਿਕ ਹਾਲਤ ਨੂੰ ਸੁਧਾਰਿਆ ਜਾ ਸਕੇ, ਪਰ ਸ਼ਾਇਦ ਰੱਬ ਨੂੰ ਕੁਝ ਹੋਰ ਹੀ ਮਨਜ਼ੂਰ ਸੀ, ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਹ 10 ਮਹੀਨੇ ਪਹਿਲਾਂ ਪਿੰਡ ਬਿਭੌਰ ਸਾਹਿਬ ਤੋਂ ਕੈਨੇਡਾ ਗਿਆ ਸੀ। ਪਰਿਵਾਰ ਵੱਲੋਂ ਪੁੱਤਰ ਦੀ ਲਾਸ਼ ਵਾਪਸ ਲਿਆਉਣ ਲਈ ਕਾਫ਼ੀ ਯਤਨ ਕੀਤੇ ਗਏ, ਜਿਸ ਤੋਂ ਬਾਅਦ ਬੀਤੇ ਦਿਨੀਂ ਉਸ ਦੀ ਲਾਸ਼ ਪਿੰਡ ਪਹੁੰਚੀ ਤੇ ਪਰਿਵਾਰ ਨੇ ਰੀਤੀ-ਰਿਵਾਜ਼ਾਂ ਨਾਲ ਪੁੱਤਰ ਦੀ ਲਾਸ਼ ਨੂੰ ਅਗਨ ਭੇਟ ਕੀਤਾ।
- Bathinda News: ਪੁਲਿਸ ਵੱਲੋਂ ਇਨਸਾਫ਼ ਨਾ ਮਿਲਣ ਤੋਂ ਪਰੇਸ਼ਾਨ ਵਿਅਕਤੀ ਨੇ ਨਿਗਲੀ ਜ਼ਹਿਰੀਲੀ ਵਸਤੂ, ਖੁਦਕੁਸ਼ੀ ਸਮੇਂ ਬਣਾਈ ਵੀਡੀਓ
- ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ 26 ਜੂਨ ਨੂੰ ਸੱਦਿਆ ਜਨਰਲ ਇਜਲਾਸ, ਪੜ੍ਹੋ ਕਿਹੜੇ ਚੁੱਕੇ ਜਾਣਗੇ ਮੁੱਦੇ
- ਰਜਵਾਹੇ ਦੀ ਸਫ਼ਾਈ ਨਾ ਹੋਣ ਕਰਕੇ ਨਹਿਰੀ ਪਾਣੀ ਨੂੰ ਤਰਸੇ ਕਿਸਾਨ, ਸਰਕਾਰ ਤੇ ਨਹਿਰੀ ਵਿਭਾਗ ਵਿਰੁੱਧ ਕੀਤੀ ਨਾਅਰੇਬਾਜ਼ੀ
ਘਰ ਵਿੱਚ ਹੀ ਵਿਗੜੀ ਹਾਲਤ, ਪਰ ਸਾਰ ਲੈਣ ਵਾਲਾ ਨਹੀਂ ਸੀ ਕੋਈ : ਕੈਨੇਡਾ ਵਿਚ ਬਲਜੀਤ ਕੁਮਾਰ ਦੀ ਤਬੀਅਤ ਅਚਾਨਕ ਵਿਗੜ ਗਈ, ਜਿਸ ਕਾਰਨ ਉਹ ਘਰ ਵਿੱਚ ਹੀ ਬੇਹੋਸ਼ ਹੋ ਗਿਆ। ਇਸ ਦੌਰਾਨ ਉਸ ਦੀ ਸਾਰ ਲੈਣ ਵਾਲਾ ਕੋਈ ਵੀ ਨਹੀਂ ਸੀ, ਕਿਉਂਕਿ ਘਰ ਵਿੱਚ ਇੱਕ ਛੋਟੇ ਬੱਚੇ ਤੋਂ ਇਲਾਵਾ ਕੋਈ ਵੀ ਮੌਜੂਦ ਨਹੀਂ ਸੀ। ਉਸ ਦੀ ਪਤਨੀ ਕੰਮ ਦੇ ਸਿਲਸਿਲੇ 'ਚ ਘਰੋਂ ਬਾਹਰ ਗਈ ਹੋਈ ਸੀ, ਜਦੋਂ ਉਸ ਨੇ ਘਰ ਆ ਕੇ ਦੇਖਿਆ ਤਾਂ ਉਸ ਨੂੰ ਪਤਾ ਲੱਗਾ, ਪਰ ਉਦੋਂ ਤੱਕ ਉਹ ਮੌਤ ਦੇ ਮੂੰਹ 'ਚ ਜਾ ਚੁੱਕਾ ਸੀ।
ਅੰਮ੍ਰਿਤਸਰ ਦੇ ਨੌਜਵਾਨ ਦੀ ਵੀ ਹੋਈ ਸੀ ਭੇਤਭਰੇ ਹਾਲਾਤ ਵਿੱਚ ਮੌਤ : ਦੱਸ ਦਈਏ ਕਿ ਬੀਤੇ ਕੁਝ ਦਿਨ ਪਹਿਲਾਂ ਕੈਨੇਡਾ ਵਿੱਚ ਰੋਜ਼ੀ ਰੋਟੀ ਕਮਾਉਣ ਗਏ ਅੰਮ੍ਰਿਤਸਰ ਛੇਹਰਟਾ ਦੇ ਰਹਿਣ ਵਾਲੇ ਨੌਜਵਾਨ ਤਰਨਵੀਰ ਸਿੰਘ ਦੀ ਕੈਨੇਡਾ ਵਿੱਚ ਭੇਤਭਰੇ ਹਾਲਾਤ 'ਚ ਮੌਤ ਹੋ ਗਈ ਸੀ। ਪਰਿਵਾਰ ਤਰਨਵੀਰ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਦੀ ਮੰਗ ਕਰ ਰਿਹਾ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਰਾਜਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਤਰਨਵੀਰ ਸਿੰਘ ਜਨਵਰੀ 2021 ਵਿੱਚ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ। ਰਾਜਵੰਤ ਸਿੰਘ ਦੇ ਦੋਸਤ ਦਾ ਪੁੱਤਰ ਵੀ ਤਰਨਵੀਰ ਦੇ ਨਾਲ ਹੀ ਰਹਿੰਦਾ ਸੀ ਤੇ ਉਸ ਨੇ ਆਪਣੇ ਪਿਤਾ ਨੂੰ ਫੋਨ ਕਰ ਕੇ ਸੂਚਿਤ ਕੀਤਾ ਕਿ ਤਰਨਵੀਰ ਰਾਤ ਨੂੰ ਸੁੱਤਾ ਸੀ, ਪਰ ਸਵੇਰੇ ਉੱਠਿਆ ਨਹੀਂ। ਉਕਤ ਨੌਜਵਾਨ ਨੇ ਫੋਨ ਉਤੇ ਆਪਣੇ ਪਿਤਾ ਨੂੰ ਦੱਸਿਆ ਕਿ ਉਨ੍ਹਾਂ ਨੇ ਮੌਕੇ ਉਤੇ ਐਂਬੂਲੈਂਸ ਨੂੰ ਬੁਲਾਇਆ ਤੇ ਹਸਪਤਾਲ ਲੈ ਕੇ ਗਏ ਜਿਥੇ ਉਸ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।