ETV Bharat / state

ਆਪ ਦੇ ਓਬਜ਼ਰਵਰ ਸਤਵੀਰ ਵਾਲੀਆ ਨੂੰ ਪਾਰਟੀ ਵਿੱਚੋਂ ਬਾਹਰ ਕੱਢਣ ਦੀ ਕੀਤੀ ਜਾ ਰਹੀ ਮੰਗ - demand is being to expel AAP observers

ਰੂਪਨਗਰ ਜ਼ਿਲ੍ਹੇ ਦੇ ਆਮ ਆਦਮੀ ਪਾਰਟੀ ਦੇ ਓਬਜ਼ਰਵਰ ਨੇ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਬੁਰਾ ਭਲਾ ਆਖਿਆ। ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਉਸ ਨੂੰ ਬਾਹਰ ਦਾ ਰਸਤਾ ਦਿਖਾਉਣ ਦੀ ਮੰਗ ਕੀਤੀ ਹੈ।

ਫ਼ੋਟੋ।
ਫ਼ੋਟੋ।
author img

By

Published : Jun 10, 2020, 10:09 PM IST

ਰੂਪਨਗਰ: ਸ਼ਹਿਰ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਵਲੰਟੀਅਰਾਂ ਵੱਲੋਂ ਇੱਕ ਮੀਟਿੰਗ ਕੀਤੀ ਗਈ, ਜਿਸ ਨੂੰ ਮੀਡੀਆ ਤੋਂ ਦੂਰ ਰੱਖਿਆ ਗਿਆ ਪਰ ਇਸ ਮੀਟਿੰਗ ਦੇ ਵਿੱਚ ਅੱਜ ਖੂਬ ਹੰਗਾਮਾ ਹੋਇਆ।

ਵੇਖੋ ਵੀਡੀਓ

ਮੀਟਿੰਗ ਦੇ ਵਿੱਚ ਆਮ ਆਦਮੀ ਪਾਰਟੀ ਰੂਪਨਗਰ ਦੇ ਓਬਜ਼ਰਵਰ ਸਤਵੀਰ ਵਾਲੀਆ ਮੌਜੂਦ ਸਨ। ਉਨ੍ਹਾਂ ਦਾ ਇੱਕ ਵੀਡੀਓ ਯੂ-ਟਿਊਬ ਉੱਤੇ ਸਾਹਮਣੇ ਆਇਆ ਹੈ ਜਿਸ ਵਿੱਚ ਉਨ੍ਹਾਂ ਨੇ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਬਾਰੇ ਭੱਦੀ ਸ਼ਬਦਾਵਲੀ ਵਰਤੀ ਹੈ।

ਇਸ ਬਾਰੇ ਜਦੋਂ ਪਾਰਟੀ ਦੀ ਮੀਟਿੰਗ ਦੇ ਦੌਰਾਨ ਆਮ ਆਦੀ ਪਾਰਟੀ ਰੂਪਨਗਰ ਦੇ ਮੀਡੀਆ ਇੰਚਾਰਜ ਰਣਜੀਤ ਸਿੰਘ ਵੱਲੋਂ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਨੂੰ ਮੀਟਿੰਗ ਦੇ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਅਤੇ ਇਸ ਦੌਰਾਨ ਕਾਫੀ ਬਹਿਸਬਾਜ਼ੀ ਹੋਈ।

ਜਾਣਕਾਰੀ ਅਨੁਸਾਰ ਉਹ ਵਿਵਾਦਤ ਵੀਡੀਓ ਹੁਣ ਯੂ-ਟਿਊਬ ਉੱਤੇ ਨਹੀਂ ਹੈ। ਇਸ ਸਾਰੀ ਘਟਨਾਕ੍ਰਮ ਬਾਰੇ ਆਮ ਆਦਮੀ ਪਾਰਟੀ ਦੇ ਰੂਪਨਗਰ ਤੋਂ ਮੀਡੀਆ ਇੰਚਾਰਜ ਰਣਜੀਤ ਸਿੰਘ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਮੀਟਿੰਗ ਵਿੱਚ ਹੋਏ ਸਾਰੇ ਹੰਗਾਮੇ ਦੀ ਜਾਣਕਾਰੀ ਸਾਂਝੀ ਕੀਤੀ ਅਤੇ ਉਨ੍ਹਾਂ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਓਬਜ਼ਰਵਰ ਸਤਵੀਰ ਵਾਲਿਆਂ ਨੂੰ ਪਾਰਟੀ ਦੇ ਵਿੱਚੋਂ ਬਾਹਰ ਕੱਢਿਆ ਜਾਵੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.