ਰੂਪਨਗਰ: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਪੂਰੇ ਪੰਜਾਬ 'ਚ ਸਮੂਹ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਨੂੰ ਲੈਕੇ ਮੰਗ ਪੱਤਰ ਦਿੱਤੇ ਜਾ ਰਹੇ ਹਨ। ਇਸ ਸੰਦਰਭ 'ਚ ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਰੂਪਨਗਰ ਵਲੋਂ ਆਮ ਆਦਮੀ ਪਾਰਟੀ ਦੇ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਵੀ ਮੰਗ ਪੱਤਰ ਸੌਂਪਿਆ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁਲਾਜ਼ਮਾਂ ਦਾ ਕਹਿਣਾ ਕਿ ਪੈਨਸ਼ਨ ਮੁਲਾਜ਼ਮ ਦੇ ਬੁਢਾਪੇ ਦਾ ਸਹਾਰਾ ਹੈ ਅਤੇ ਇਹ ਹਰ ਉਸ ਮੁਲਾਜ਼ਮ ਦਾ ਹੱਕ ਹੈ ਜੋ ਅਪਣੀ ਜਿੰਦਗੀ ਦਾ ਸੁਨਹਿਰੀ ਅਤੇ ਕੀਮਤੀ ਸਮਾਂ ਸਰਕਾਰੀ ਸੇਵਾਵਾਂ 'ਚ ਗੁਜ਼ਾਰਦਾ ਹੈ। ਉਨ੍ਹਾਂ ਦਾ ਕਹਿਣਾ ਕਿ ਸੂਬਾ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਗੱਲ ਕੀਤੀ ਗਈ ਸੀ, ਜੋ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਪੂਰੀ ਨਹੀਂ ਕੀਤੀ ਗਈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਦੇ ਲਾਰਿਆਂ ਨੂੰ ਲੈਕੇ ਸਮੂਹ ਮੁਲਾਜ਼ਮ ਵਰਗ 'ਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਜੇਕਰ ਸਰਕਾਰ ਮੰਗਾਂ ਦੀ ਪੂਰਤੀ ਨਹੀਂ ਕਰਦੀ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਰੂਪਨਗਰ ਤੋਂ ਵਿਧਾਇਕ ਅਮਰਜੀਤ ਸੰਦੋਆ ਦਾ ਕਹਿਣਾ ਕਿ ਪੈਨਸ਼ਨ ਮੁਲਾਜ਼ਮਾਂ ਦਾ ਹੱਕ ਹੈ, ਉਨ੍ਹਾਂ ਨੂੰ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਧਾਨਸਭਾ 'ਚ ਮੁੱਖ ਮੰਤਰੀ ਪੰਜਾਬ ਕੋਲ ਉਹ ਇਸ ਮੁੱਦੇ ਨੂੰ ਚੁੱਕਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਗੂ ਵਿਰੋਧੀ ਧਿਰ ਹਰਪਾਲ ਚੀਮਾ ਦੇ ਧਿਆਨ 'ਚ ਵੀ ਉਹ ਇਸ ਮਸਲੇ ਨੂੰ ਲੈਕੇ ਆਉਣਗੇ।
ਇਹ ਵੀ ਪੜ੍ਹੋ:ਅੰਮ੍ਰਿਤਸਰ 'ਚ ਸਰਕਾਰ ਦੀਆਂ ਹਦਾਇਤਾਂ ਦੇ ਚੱਲਦਿਆਂ ਸੰਪੂਰਨ ਤਾਲਾਬੰਦੀ