ਰੂਪਨਗਰ: ਅੱਜ ਭਾਰਤੀ ਕਿਸਾਨ ਯੂਨੀਅਨ ਖੋਸਾ, ਜ਼ਿਲ੍ਹਾ ਰੋਪੜ ਦੇ ਸਮੂਹ ਜਥੇਬੰਦੀ ਮੈਂਬਰ ਅਤੇ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਵਲੋਂ ਦੇਸ਼ ਦੇ ਰਾਸ਼ਟਰਪਤੀ ਅਤੇ ਕੇਂਦਰ ਸਰਕਾਰ ਨੂੰ ਇਕ ਮੰਗ ਪੱਤਰ ਸੌਂਪਿਆ। ਉਨ੍ਹਾਂ ਨੇ ਕੌਮੀ ਸਘੰਰਸ਼ ਵਿੱਚ ਸ਼ਾਮਲ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘ ਜੋ ਭਾਰਤ ਦੇ ਕਾਨੂੰਨ ਮੁਤਾਬਕ ਸਜਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਦੀ ਰਿਹਾਈ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਸਜ਼ਾ ਪੂਰੀਆਂ ਕਰ ਚੁੱਕੇ ਇਹ ਬੰਦੀ ਸਿੰਘ 1984 ਵਿੱਚ ਸ੍ਰੀ ਅਕਾਲ ਤਖ਼ਤ ਢਹਿ-ਢੇਰੀ ਕਰਨ, 37 ਗੁਰਧਾਮਾਂ ਉੱਤੇ ਹਮਲੇ, ਦਿੱਲੀ ਵਿਚ ਸਿੱਖਾਂ ਦੇ ਕਤਲੇਆਮ ਅਤੇ ਬੀਬੀਆਂ ਭੈਣਾਂ ਤੇ ਜ਼ੁਲਮ ਵਿਰੁੱਧ ਪੰਥਕ ਜਜ਼ਬਾਤਾਂ ਦੀ ਤਰਜਮਾਨੀ ਕਰਦਿਆਂ ਕੌਮੀ ਸਘੰਰਸ਼ ਵਿੱਚ ਸ਼ਾਮਲ ਰਹੇ ਹਨ।
ਪ੍ਰਦਰਸ਼ਨ ਕਰ ਰਹੇ ਯੂਨੀਅਨਾਂ ਦੇ ਆਗੂਆਂ ਨੇ ਕਿਹਾ ਕਿ ਅਸੀਂ ਹੱਕ ਸੱਚ ਦੀ ਲੜਾਈ ਲਈ ਖੜੇ ਹਾਂ। ਅਸੀਂ ਬੰਦੀ ਸਿੰਘਾਂ ਦੀ ਰਿਹਾਈ ਲਈ ਪੱਤਰ ਅਸੀਂ ਰੂਪਨਗਰ ਦੇ ਡੀਸੀ ਨੂੰ ਸੌਂਪਿਆ ਹੈ। ਇਸ ਮੰਗ ਪੱਤਰ ਰਾਸ਼ਟਰਪਤੀ ਅਤੇ ਕੇਂਦਰ ਸਰਕਾਰ ਕੋਲੋਂ ਰਿਹਾਈ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਡੇ ਬੰਦੀ ਸਿੰਘਾਂ ਦੀ ਰਿਹਾਈ ਅਜੇ ਤੱਕ ਨਹੀਂ ਹੋ ਰਹੀ, ਹਾਲਾਂਕਿ ਉਹ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ। ਪਰ, ਅਜੇ ਤੱਕ ਉਹ ਜੇਲ੍ਹਾਂ ਵਿੱਚ ਬੰਦ ਹਨ। ਸਾਡੇ ਸਿੱਖਾਂ ਨਾਲ ਧੱਕਾ ਹੋ ਰਿਹਾ ਹੈ। ਜੇਕਰ ਸਰਕਾਰਾਂ ਇਸੇ ਤਰ੍ਹਾਂ ਕਰਦੀਆਂ ਰਹੀਆਂ ਤਾਂ, ਇਹ ਚੰਗਾ ਨਹੀਂ ਹੋਵੇਗਾ।
ਉਨ੍ਹਾਂ ਕਿਹਾ ਕਿ ਜੇਕਰ ਸਜ਼ਾ ਖ਼ਤਮ ਹੋਣ ਤੋਂ ਬਾਅਦ ਕਿਸੇ ਨੂੰ ਵਾਧੂ ਜੇਲ੍ਹ ਵਿੱਚ ਰੁਕਣਾ ਪੈ ਜਾਵੇ ਤਾਂ ਇਸ ਦਾ ਜਵਾਬ ਪੁਲਿਸ ਨੂੰ ਦੇਣਾ ਪੈਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬੀਕੇਯੂ ਖੋਸਾ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਜਿੱਥੇ ਵੀ ਬੇਅਦਬੀ ਹੋਈ ਉੱਥੇ ਡਟ ਕੇ ਇਨਸਾਫ਼ ਲਈ ਖੜ੍ਹੇਗੀ।
ਇਹ ਵੀ ਪੜ੍ਹੋ: CM ਮਾਨ ਵੱਲੋਂ ਟੈਕਸਟਾਈਲ ਪਾਰਕ ਦੀ ਸਥਾਪਨਾ ਲਈ ਫਤਿਹਗੜ੍ਹ ਸਾਹਿਬ ਵਿੱਚ 1000 ਏਕੜ ਜ਼ਮੀਨ ਦੀ ਪੇਸ਼ਕਸ਼