ਰੂਪਨਗਰ : ਅੱਜ ਪੰਜਾਬ ਭਰ ਵਿੱਚ ਨਗਰ ਕੌਂਸਲ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਜਿੱਥੇ ਸੂਬਾ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ, ਉੱਥੇ ਹੀ ਅੱਜ ਨੰਗਲ ਨਗਰ ਕੌਂਸਲ ਦੇ ਮੁਲਾਜ਼ਮਾਂ ਵੱਲੋਂ ਵੀ ਨੰਗਲ ਨਗਰ ਕੌਂਸਲ ਦੇ ਮੁੱਖ ਦਫ਼ਤਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਨਗਰ ਕੌਂਸਲ ਨੰਗਲ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਪੁਤਲਾ ਵੀ ਫੂਕਿਆ।
ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਕਰਾਂਗੇ ਤੇਜ਼ : ਇਸ ਮੌਕੇ ਯੂਨੀਅਨ ਆਗੂ ਕੌਸ਼ਲ ਕੁਮਾਰ ਅਤੇ ਅਸ਼ੀਸ਼ ਕਾਲੀਆ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਸਕਦਾ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਕਰੀਬ ਦੋ ਮਹੀਨੇ ਪਹਿਲਾਂ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਆਧਾਰ 'ਤੇ ਨਗਰ ਕੌਂਸਲ 'ਚ ਮੁਲਾਜ਼ਮ ਆਰਜ਼ੀ ਤੌਰ ਉਤੇ ਕੰਮ ਕਰ ਰਹੇ ਹਨ। ਡੀ ਕੈਟਾਗਿਰੀ ਦੇ ਮੁਲਾਜ਼ਮਾਂ ਨੂੰ ਤਨਖ਼ਾਹ ਜਾਰੀ ਕਰਨ ਤੋਂ ਇਲਾਵਾ ਰੂਪਨਗਰ ਨਗਰ ਕੌਂਸਲ ਵੱਲੋਂ ਆਪਣੇ ਆਰਜ਼ੀ ਮੁਲਾਜ਼ਮਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਜਾਰੀ ਕੀਤੀ ਜਾ ਰਹੀ ਹੈ ਜਦਕਿ ਨੰਗਲ ਨਗਰ ਕੌਂਸਲ ਦੇ ਮੁਲਾਜ਼ਮਾਂ ਨੂੰ ਸਿਰਫ਼ 9,000 ਰੁਪਏ ਹੀ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੋ ਮਹੀਨੇ ਪਹਿਲਾਂ ਸਫ਼ਾਈ ਸੇਵਕਾਂ ਨੂੰ ਕੰਮ ਉਤੇ ਲਾਇਆ ਗਿਆ ਸੀ, ਅਜਿਹੇ ਕਈ ਕਾਮਿਆਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਤੁਹਾਨੂੰ ਵੀ ਜਲਦੀ ਹੀ ਠੇਕੇ 'ਤੇ ਤਨਖ਼ਾਹ 'ਤੇ ਰੱਖਿਆ ਜਾਵੇਗਾ, ਪਰ ਉਨ੍ਹਾਂ ਵਰਕਰਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ |
- ਖ਼ਾਲਸਾ ਏਡ ਦੇ ਦਫਤਰ 'ਤੇ ਰੇਡ ਦਾ ਸੁਨੀਲ ਜਾਖੜ ਨੇ ਜਤਾਇਆ ਵਿਰੋਧ, ਜਾਣੋ ਕੀ-ਕੀ ਕੰਮ ਕਰਦੀ ਹੈ ਖ਼ਾਲਸਾ ਏਡ...
- Komi Insaaf Morcha Updates: ਕੌਮੀ ਇਨਸਾਫ਼ ਮੋਰਚੇ 'ਤੇ ਹਾਈਕੋਰਟ ਸਖ਼ਤ, ਕਿਹਾ - 500 ਪੁਲਿਸ ਵਾਲੇ 30 ਲੋਕਾਂ ਨੂੰ ਹਟਾਉਣ ਵਿੱਚ ਅਸਮਰੱਥ
- Gangster Police Cross Firing: ਅੰਮ੍ਰਿਤਸਰ 'ਚ ਪੁਲਿਸ ਤੇ ਤਸਕਰ ਵਿਚਾਲੇ ਚੱਲੀ ਗੋਲੀ, ਮੁਲਜ਼ਮ ਕੋਲੋਂ ਨਾਜਾਇਜ਼ ਪਿਸਤੌਲ ਤੇ 7 ਕਰੋੜ ਦੀ ਹੈਰੋਇਨ ਬਰਾਮਦ
ਮੁਲਾਜ਼ਮਾਂ ਨਾਲ ਹੋ ਰਿਹਾ ਮਤਰੇਈ ਮਾਂ ਵਾਲਾ ਸਲੂਕ : ਇਨ੍ਹਾਂ ਮਜ਼ਦੂਰ ਆਗੂਆਂ ਨੇ ਕਿਹਾ ਕਿ ਨੰਗਲ ਨਗਰ ਕੌਂਸਲ ਐਨਡੀਏ ਅਧੀਨ ਚੱਲ ਰਹੇ ਸਕੂਲਾਂ ਦੇ ਅਧਿਆਪਕਾਂ ਦੀਆਂ ਤਨਖ਼ਾਹਾਂ ਵਿਚ ਵਾਧਾ ਕੀਤਾ ਗਿਆ ਹੈ। 6 ਹਜ਼ਾਰ ਰੁਪਏ ਤੋਂ ਲੈ ਕੇ 18 ਹਜ਼ਾਰ ਰੁਪਏ ਤੱਕ ਕਰ ਦਿੱਤੀ ਜਾਵੇਗੀ, ਜਦਕਿ ਕੂੜਾ ਇਕੱਠਾ ਕਰਨ ਵਾਲੇ ਮੁਲਾਜ਼ਮਾਂ ਦੀਆਂ ਤਨਖਾਹਾਂ ਨਾ ਵਧਾ ਕੇ ਇਨ੍ਹਾਂ ਨਾਲ ਧੱਕਾ ਕੀਤਾ ਜਾਵੇਗਾ। ਇਨ੍ਹਾਂ ਆਗੂਆਂ ਨੇ ਕਿਹਾ ਕਿ ਅਧਿਕਾਰੀਆਂ ਵੱਲੋਂ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਹੜਤਾਲ 'ਤੇ ਗਏ ਇਨ੍ਹਾਂ ਸਫ਼ਾਈ ਸੇਵਕਾਂ ਸਮੇਤ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਪ੍ਰਸ਼ਾਸਨ ਜਾਂ ਸਰਕਾਰ ਕਦੋਂ ਧਿਆਨ ਦੇਵੇਗੀ ਅਤੇ ਸ਼ਹਿਰ 'ਚ ਸਫਾਈ ਦਾ ਕੰਮ ਕਦੋਂ ਸ਼ੁਰੂ ਹੋਵੇਗਾ।