ਰੁਪਨਗਰ: ਕਸ਼ਮੀਰ ਮੁੱਦੇ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਕਾਨੂੰਨ ਨਿਰਦੇਸ਼ ਨੂੰ ਲੈ ਕੇ ਡੀਸੀ ਨੇ ਰਿਵਿਊ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਦੇ ਮੱਦੇਨਜਰ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਨਾ ਫੈਲਾਈਆਂ ਜਾਣ। ਡੀਸੀ ਨੇ ਕਿਹਾ ਕਿ ਲੋਕ ਇਸ ਮਾਮਲੇ 'ਤੇ ਅਫ਼ਵਾਹਾਂ ਫੈਲਾਉਣ ਵਾਲਿਆਂ ਤੋਂ ਦੂਰ ਰਹਿਣ ਅਤੇ ਖ਼ੁਦ ਵੀ ਕੋਈ ਭੜਕਾਊ ਬਿਆਨਬਾਜ਼ੀ ਨਾ ਕਰਨ।
ਡੀਸੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ 'ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੱਤੇ ਕਿ ਸੋਸ਼ਲ ਮੀਡੀਆ 'ਤੇ ਕੋਈ ਵੀ ਭੜਕਾਊ ਪੋਸਟ ਨਾ ਅੱਪਲੋਡ ਕਰੋ, ਜੇਕਰ ਕਿਸੇ ਨੇ ਵੀ ਕੋਈ ਅਫ਼ਵਾਹ ਫੈਲਾਈ ਤਾਂ ਉਨ੍ਹਾਂ ਵਿਰੁੱਧ ਆਈ.ਟੀ ਐਕਟ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਡੀਸੀ ਨੇ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਦੀ ਪਾਲਨਾ ਨੂੰ ਯਕੀਨੀ ਬਣਾਈ ਰੱਖਣ ਲਈ ਸਾਰੇ ਐੱਸਡੀਐੱਮ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਵੀ ਦਿੱਤੇ। ਇਸ ਮੌਕੇ 'ਤੇ ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ.ਡੀ.ਐੱਮ. ਹਰਜੋਤ ਕੌਰ ਤੇ ਸ਼੍ਰੀ ਚਮਕੌਰ ਸਾਹਿਬ ਦੇ ਐੱਸ.ਡੀ.ਐੱਮ. ਮਨਕਮਲ ਸਿੰਘ ਚਾਹਲ ਮੌਜੂਦ ਸਨ।