ETV Bharat / state

ਕਣਕ ਲਿਫਟਿੰਗ ਲਈ ਟਰਾਂਸਪੋਰਟਿੰਗ ਦਾ ਯੋਜਨਾਬੰਦ ਤਰੀਕੇ ਨਾਲ ਕੀਤਾ ਜਾਵੇ ਪ੍ਰਬੰਧ: ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੇ ਸ੍ਰੀ ਚਮਕੌਰ ਸਾਹਿਬ ਦਾਣਾ ਮੰਡੀ ਦਾ ਦੌਰਾ ਕੀਤਾ ਜਿਸ ਤੋਂ ਬਾਅਦ ਕਣਕ ਲਿਫਟਿੰਗ ਤੇ ਮੰਡੀਆਂ ਵਿੱਚ ਹਰ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ।

grain markets
ਫੋਟੋ
author img

By

Published : Apr 14, 2020, 11:34 AM IST

ਰੋਪੜ: ਕੋਰੋਨਾ ਵਾਇਰਸ ਦੇ ਚੱਲਦਿਆਂ ਮੰਡੀਆਂ ਵਿੱਚ ਅਹਿਤਿਆਤ ਵਰਤੇ ਜਾਣ ਸਬੰਧੀ ਸਰਕਾਰ ਵੱਲੋਂ ਪੂਰੇ ਪ੍ਰਬੰਧ ਕੀਤੇੇ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਟਰਾਂਸਪੋਰਟਰਜ਼ ਅਤੇ ਅਧਿਕਾਰੀਆਂ ਨਾਲ ਕਣਕ ਦੀ ਖਰੀਦ ਸਬੰਧੀ ਯੋਜਨਾਵਾਂ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਉਨ੍ਹਾਂ ਸ੍ਰੀ ਚਮਕੌਰ ਸਾਹਿਬ ਦਾਣਾ ਮੰਡੀ ਦਾ ਦੌਰਾ ਵੀ ਕੀਤਾ ਅਤੇ ਮੰਡੀ ਵਿੱਚ ਕੀਤੇ ਜਾ ਰਹੇ ਪ੍ਰਬੰਧਾਂ ਦਾ ਜ਼ਾਇਜਾ ਵੀ ਲਿਆ।

ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੇ ਕਿਹਾ ਕਿ ਮੰਡੀਆਂ ਵਿੱਚ ਕਾਮਿਆਂ ਲਈ ਮਾਸਕ, ਸਾਫ਼ ਪਾਣੀ ਦਾ ਪ੍ਰਬੰਧ ਅਤੇ ਸੋਸ਼ਲ ਡਿਸਟੈਂਸ ਨੂੰ ਯਕੀਨੀ ਬਣਾਇਆ ਜਾਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਦੀ ਕਣਕ ਲਿਫਟਿੰਗ ਨਾਲੋਂ ਨਾਲ ਕਰਨ ਲਈ ਟਰਾਂਸਪੋਰਟਿੰਗ ਦਾ ਯੋਜਨਾਬੰਦ ਤਰੀਕੇ ਨਾਲ ਪ੍ਰਬੰਧ ਕੀਤਾ ਜਾਵੇ। ਮੰਡੀਆਂ ਵਿੱਚ ਕਣਕ ਦੀ ਆਮਦ ਦੇ ਅਨੁਸਾਰ ਲਿਫਟਿੰਗ ਲਈ ਟਰੱਕ ਰਿਜ਼ਰਵ ਵੀ ਰੱਖੇ ਜਾਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ 47 ਮੰਡੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਇਨ੍ਹਾਂ ਮੰਡੀਆਂ ਵਿੱਚ ਲੋਕਲ ਲੇਬਰ ਲਗਾਈ ਜਾਵੇ, ਜੇਕਰ ਬਾਹਰਲੀ ਲੇਬਰ ਮੰਡੀਆਂ ਵਿੱਚ ਆਵੇਗੀ ਤਾਂ ਕਰਫਿਊ ਦੇ ਨਿਯਮਾਂ ਦਾ ਉਲੰਘਣ ਹੋਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਭਾਰਤ ਖੁਰਾਕ ਨਿਗਮ (ਐੱਫ.ਸੀ.ਆਈ.) ਵੱਲੋਂ ਨਿਧਾਰਿਤ ਕੀਤੇ ਗਏ 12 ਫ਼ੀਸਦੀ ਨਮੀ ਦੇ ਮਾਪਦੰਡ ਤੋਂ ਵੱਧ ਨਮੀ ਵਾਲੀ ਕਣਕ ਮੰਡੀਆਂ ਵਿੱਚ ਨਾ ਲਿਆਂਦੀ ਜਾਵੇ, ਤਾਂ ਜੋ ਕਿਸਾਨਾਂ ਨੂੰ ਬੇਵਜ੍ਹਾਂ ਮੰਡੀਆਂ ਵਿਚ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ ਕਿਸਾਨ ਮੰਡੀਆਂ ਵਿਚ ਸੁੱਕੀ ਕਣਕ ਹੀ ਲੈ ਕੇ ਆਉਣ।

ਸੋਨਾਲੀ ਗਿਰਿ ਨੇ ਕਿਹਾ ਕਿ ਹਾਰਵੈਸਟਰ ਕੰਬਾਈਨਾਂ ਜ਼ਰੀਏ ਕਣਕ ਦੀ ਕਟਾਈ ਸਿਰਫ਼ ਦਿਨ ਦੇ ਸਮੇਂ ਦੌਰਾਨ ਸਵੇਰੇ 6:00 ਵਜੇ ਤੋਂ ਸ਼ਾਮ 7:00 ਵਜੇ ਤੱਕ ਸੀਮਤ ਰੱਖੀ ਗਈ ਹੈ ਅਤੇ ਰਾਤ ਦੇ ਸਮੇਂ ਦੌਰਾਨ ਸ਼ਾਮ 7:00 ਤੋਂ ਸਵੇਰੇ 6:00 ਵਜੇ ਤੱਕ ਕਟਾਈ ਕਰਨ 'ਤੇ ਪਾਬੰਦੀ ਹੈ।

ਇਹ ਵੀ ਪੜ੍ਹੋ: ਮੋਦੀ ਸਵੇਰੇ 10 ਵਜੇ ਕੋਵਿਡ-19 ਸਬੰਧੀ ਦੇਸ਼ ਨੂੰ ਕਰਨਗੇ ਸੰਬੋਧਨ

ETV Bharat Logo

Copyright © 2024 Ushodaya Enterprises Pvt. Ltd., All Rights Reserved.