ਅਨੰਦਪੁਰ ਸਾਹਿਬ : ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਆਪਣੀ ਪਾਰਟੀ ਦੇ ਵਰਕਰਾਂ ਦੇ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇ ਜਿਥੇ ਉਨ੍ਹਾਂ ਸਾਬਕਾ ਵਿਧਾਇਕ ਸੰਤ ਅਜੀਤ ਸਿੰਘ ਨਾਲ ਮੀਟਿੰਗ ਕੀਤੀ। ਹਾਲਾਂਕਿ ਉਨ੍ਹਾਂ ਪੱਤਰਕਾਰਾਂ ਨੂੰ ਆਪਣੀ ਮੀਟਿੰਗ ਦੇ ਸਬੰਧ 'ਚ ਕੋਈ ਗੱਲ ਕਰਨ ਤੋਂ ਕੋਰੀ ਨਾਂਹ ਕੀਤੀ ਪਰ ਉਨ੍ਹਾਂ ਦੀ ਇਹ ਬੰਦ ਕਮਰੇ ਵਿੱਚ ਮੀਟਿੰਗ ਸਿਆਸੀ ਹਲਚਲ ਪੈਦਾ ਕਰ ਸਕਦੀ ਹੈ। ਸੰਤ ਅਜੀਤ ਸਿੰਘ ਦਾ ਹਲਕੇ ਦੇ ਲੋਕਾਂ 'ਚ ਕਾਫ਼ੀ ਪ੍ਰਭਾਵ ਹੈ।
ਇਸ ਮੌਕੇ ਢੀਂਡਸਾ ਨੇ ਕਿਹਾ ਕਿ ਹਾਲਾਂਕਿ ਉਨ੍ਹਾਂ SGPC ਚੋਣਾਂ ਲਈ ਕੋਈ ਤਿਆਰੀ ਨਹੀਂ ਕੀਤੀ ਪਰ ਉਹ ਬਾਦਲ ਪਰਿਵਾਰ ਦੇ ਵਿਰੁੱਧ ਬਾਕੀ ਨੇਤਾਵਾਂ ਨੂੰ ਲਾਮਬੰਦ ਕਰ ਰਹੇ ਹਨ। ਇਸ ਤੋਂ ਬਾਅਦ ਉਨ੍ਹਾਂ ਕਿਹਾ ਰਣਜੀਤ ਸਿੰਘ ਬ੍ਰਹਮਪੁਰਾ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਹੈ ਕਿ ਉਹ ਉਨ੍ਹਾਂ ਦਾ ਪੂਰਾ ਸਾਥ ਦੇਣਗੇ। ਵਿਧਾਨ ਸਭਾ 2022 ਚੋਣਾਂ ਦੇ ਸਬੰਧ 'ਚ ਉਨਾਂ ਕਿਹਾ ਕਿ ਉਨ੍ਹਾਂ ਦੀ ਦਿਲੀ ਕੋਸ਼ਿਸ਼ ਹੈ ਕਿ ਪੰਜਾਬ 'ਚ ਇਕ ਅਜਿਹਾ ਮੰਚ ਤਿਆਰ ਹੋਵੇ ਜਿਸ ਚ ਬਾਦਲਕਿਆਂ ਤੇ ਕਾਂਗਰਸੀਆਂ ਵਿਰੁੱਧ ਇੱਕ ਪਲੇਟ ਫਾਰਮ ਤੇ ਇਕੱਠੇ ਹੋ ਕੇ ਟੱਕਰ ਦੇਈਏ।
ਕਿਸਾਨੀ ਸੰਘਰਸ਼ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਬੀਜੇਪੀ ਨੇ ਐਸੇ ਬਿੱਲ ਲਿਆਂਦੇ ਗਏ ਜੋ ਕਿਸਾਨਾਂ ਨੂੰ ਮਨਜ਼ੂਰ ਨਹੀਂ ਹਨ, ਕੇਂਦਰ ਸਰਕਾਰ ਨੂੰ ਅੜੀਅਲ ਰਵਈਆ ਛੱਡ ਬਿਲ ਵਾਪਸ ਲੈ ਲੈਣੇ ਚਾਹੀਦੇ ਹਨ। ਮਲੋਟ ਕੁੱਟਮਾਰ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਜਾਇਜ਼ ਨਹੀਂ ਹੈ, ਪਰ ਭਾਜਪਾ ਨੂੰ ਵੀ ਇਹ ਸਮਝ ਲੈਣਾ ਚਾਹੀਦਾ ਹੈ ਕਿ ਜਦੋਂ ਰੋਹ ਹੈ ਉਨ੍ਹਾਂ ਨੂੰ ਬਚ ਕੇ ਜਾਣਾ ਚਾਹੀਦਾ ਹੈ