ਰੂਪਨਗਰ: ਸ਼ਹਿਰ ਦੇ ਨਹਿਰੂ ਸਟੇਡੀਅਮ ਵਿੱਚ ਲੱਗੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਕਾਲ ਨੂੰ ਦਰਸਾਉਂਦੀ ਡਿਜੀਟਲ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਬਣੀ ਹੋਈ ਹੈ। ਇਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਤੋਂ ਲੈ ਕੇ ਉਨ੍ਹਾਂ ਦੇ ਜੋਤੀ ਜੋਤ ਸਮਾਉਣ ਤੱਕ ਦਾ ਸਾਰਾ ਜੀਵਨ ਕਾਲ ਡਿਜੀਟਲ ਰੂਪ ਦੇ ਵਿੱਚ ਬਾਖੂਬੀ ਪ੍ਰਦਰਸ਼ਿਤ ਕੀਤਾ ਗਿਆ ਹੈ।
ਇਸ ਪ੍ਰਦਰਸ਼ਨੀ ਦੇ ਸੰਚਾਲਕ ਪੂਨਮ ਨੇ ਜਾਣਕਾਰੀ ਦਿੰਦੇ ਦੱਸਿਆ ਇਹ ਪ੍ਰਦਰਸ਼ਨੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਭਰ ਦੇ ਵਿੱਚ ਲਗਾਈ ਗਈ ਹੈ। ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਇਸ ਦਾ ਪ੍ਰਦਰਸ਼ਨ ਕੀਤਾ ਜਾ ਚੁੱਕਾ ਹੈ ਤੇ ਹੁਣ ਇਹ ਰੂਪਨਗਰ ਦੇ ਵਿੱਚ ਲਗਾਈ ਗਈ ਹੈ।
ਪੂਨਮ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ ਦੇ ਵਿੱਚ ਡਿਜੀਟਲ ਰੂਪ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਕਾਲ ਨੂੰ ਦਰਸਾਇਆ ਗਿਆ ਹੈ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਨਨਕਾਣਾ ਸਾਹਿਬ ਪਾਕਿਸਤਾਨ ਗੁਰਦੁਆਰਾ ਸਾਹਿਬ ਦਾ ਮਾਡਲ ਵੀ ਪ੍ਰਦਰਸ਼ਿਤ ਕੀਤਾ ਗਿਆ ਹੈ।
ਅੱਜ ਦੇ ਡਿਜੀਟਲ ਯੁੱਗ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਕਾਲ ਨਾਲ ਸਬੰਧਤ ਲਗਾਈ ਗਈ ਇਹ ਡਿਜੀਟਲ ਪ੍ਰਦਰਸ਼ਨੀ ਆਉਣ ਵਾਲੀ ਪੀੜ੍ਹੀ ਵਾਸਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਕਾਲ ਨੂੰ ਜਾਨਣ ਵਾਸਤੇ ਸਰਕਾਰ ਵੱਲੋਂ ਕੀਤਾ ਬਹੁਤ ਵਧੀਆ ਉਪਰਾਲਾ ਹੈ।