ETV Bharat / state

ਕੋਰੋਨਾ ਮਹਾਂਮਾਰੀ ਦੀ ਮੁਸ਼ਕਿਲ ਘੜੀ 'ਚ ਜ਼ਿਲ੍ਹਾ ਪ੍ਰਸ਼ਾਸਨ ਨੇ ਅਹਿਮ ਭੂਮਿਕਾ ਨਿਭਾਈ: ਮਨੀਸ਼ ਤਿਵਾਰੀ - manish tiwari

ਮੈਂਬਰ ਪਾਰਲੀਮੈਂਟ ਮਨੀਸ਼ ਤਿਵਾਰੀ ਨੇ ਰੂਪਨਗਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਬਚਾਅ ਵਿੱਚ ਇਸ ਮੁਸ਼ਿਕਲ ਘੜੀ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਅਹਿਮ ਭੂਮਿਕਾ ਨਿਭਾਈ ਹੈ।

district administration played imortant role in fighting covid 19: manish tewari
ਮਨੀਸ਼ ਤਿਵਾਰੀ
author img

By

Published : May 20, 2020, 7:34 PM IST

ਰੂਪਨਗਰ: ਕੋਰੋਨਾ ਮਹਾਂਮਾਰੀ ਦੇ ਬਚਾਅ ਵਿੱਚ ਇਸ ਮੁਸ਼ਿਕਲ ਘੜੀ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਅਹਿਮ ਭੂਮਿਕਾ ਨਿਭਾਈ ਹੈ। ਹਰ ਇੱਕ ਨੇ ਆਪਣੀ ਡਿਊਟੀ ਤੋਂ ਉਪਰ ਜਿੰਨਾ ਹੋ ਸਕੇ ਇਸ ਮਹਾਂਮਾਰੀ ਦੀ ਰੋਕਥਾਮ ਲਈ ਯਤਨ ਕੀਤੇ ਹਨ। ਮੈਂਬਰ ਪਾਰਲੀਮੈਂਟ ਮਨੀਸ਼ ਤਿਵਾਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ ਇਹ ਗੱਲ ਕਹੀ।

ਕੋਰੋਨਾ ਮਹਾਂਮਾਰੀ ਦੀ ਮੁਸ਼ਕਿਲ ਘੜੀ 'ਚ ਜ਼ਿਲ੍ਹਾ ਪ੍ਰਸ਼ਾਸਨ ਨੇ ਅਹਿਮ ਭੂਮਿਕਾ ਨਿਭਾਈ: ਮਨੀਸ਼ ਤਿਵਾਰੀ

ਇਸ ਮੌਕੇ ਮਨੀਸ਼ ਤਿਵਾਰੀ ਨੇ ਕਿਹਾ ਕਿ ਸਾਰਿਆਂ ਦੀ ਮਿਹਨਤ ਸਦਕਾ ਹੀ ਜ਼ਿਲ੍ਹਾ ਪ੍ਰਸ਼ਾਸਨ ਕੋਰੋਨਾ ਮਹਾਂਮਾਰੀ 'ਤੇ ਕਾਬੂ ਪਾਉਣ ਵਿੱਚ ਸਫਲ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰ ਕੀਤੀ ਗਈ ਯੋਜਨਾ ਤਹਿਤ ਸਿਹਤ ਸੇਵਾਵਾਂ ਤੋਂ ਲੈ ਕੇ ਜ਼ਰੂਰਤਮੰਦਾਂ ਨੂੰ ਖਾਣਾ ਮੁਹੱਈਆ ਕਰਵਾਉਣ ਤੱਕ ਜੋ ਯਤਨ ਕੀਤੇ ਸਨ ਉਨ੍ਹਾਂ ਵਿੱਚ ਕਾਮਯਾਬੀ ਹਾਸਲ ਹੋਈ ਹੈ।

ਉਨ੍ਹਾਂ ਕਿਹਾ ਕਿ ਹੁਣ ਇਸ ਸੰਕਟ ਦੀ ਘੜੀ ਵਿਚੋਂ ਨਿਕਲ ਕੇ ਜ਼ਿੰਦਗੀ ਨੂੰ ਮੁੜ ਲੀਹਾਂ 'ਤੇ ਲਿਆਉਣ ਲਈ ਯੋਜਨਾਬੰਦ ਤਰੀਕੇ ਨਾਲ ਕੰਮ ਕਰਨ ਦੀ ਲੋੜ ਹੈ। ਉਦਯੋਗਿਕ ਅਦਾਰਿਆਂ ਨੂੰ ਮੁੜ ਤੋਂ ਪੈਰਾਂ 'ਤੇ ਖੜ੍ਹਾ ਕਰਨ ਲਈ ਜਿੱਥੇ ਰਾਜ ਸਰਕਾਰ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਉੱਥੇ ਵਪਾਰੀ, ਮਜ਼ਦੂਰ ਤੇ ਹਰ ਇੱਕ ਨੂੰ ਆਰਥਿਕ ਪੱਖੋਂ ਉਪਰ ਚੁੱਕਣ ਲਈ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਬਚਣ ਦੇ ਲਈ ਸਾਨੂੰ ਆਪਣੀ ਜੀਵਨ ਸ਼ੈਲੀ ਵਿੱਚ ਬਦਲਾਅ ਲਿਆਉਣ ਦੀ ਲੋੜ ਹੈ। ਮਨੀਸ਼ ਤਿਵਾਰੀ ਨੇ ਕਿਹਾ ਕਿ ਜ਼ਿਲ੍ਹੇ ਦੇ ਰੂਰਲ ਖੇਤਰ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੀ ਵੀ ਜ਼ਰੂਰਤ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.