ਰੂਪਨਗਰ: ਜ਼ਿਲ੍ਹਾ ਰੋਜ਼ਗਾਰ ਦਫ਼ਤਰ ਰੂਪਨਗਰ ਜਿੱਥੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਵਾਉਣ ਵਿੱਚ ਮਦਦ ਕਰ ਰਿਹਾ ਹੈ ਉੱਥੇ ਹੀ ਡਿਪਲੋਮਾ ਜਾਂ ਕੋਈ ਹੋਰ ਕੋਰਸ ਕਰ ਰਹੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਆਉਣ ਵਾਲੇ ਭਵਿੱਖ, ਨੌਕਰੀ ਅਤੇ ਸਵੈ-ਰੁਜ਼ਗਾਰ ਨਾਲ ਜੋੜਨ ਵਾਸਤੇ ਉਨ੍ਹਾਂ ਨੂੰ ਗਾਈਡ ਕੀਤਾ ਜਾ ਰਿਹਾ ਹੈ। ਇਸੇ ਤਹਿਤ ਰੁਜ਼ਗਾਰ ਦਫ਼ਤਰ ਬਿਊਰੋ ਰੂਪਨਗਰ ਵਿੱਚ ਕੈਂਪ ਆਯੋਜਿਤ ਕੀਤਾ ਗਿਆ ਜਿੱਥੇ ਆਈਟੀਆਈ ਦੇ ਵਿਦਿਆਰਥੀਆਂ ਨੂੰ ਇਹ ਜਾਣਕਾਰੀਆਂ ਮੁਹੱਈਆ ਕਰਵਾਈਆਂ ਗਈਆਂ।
ਇੱਥੋਂ ਦੇ ਕੈਰੀਅਰ ਕੌਂਸਲਰ ਸੁਪ੍ਰੀਤ ਕੌਰ ਨੇ ਇਸ ਕੈਂਪ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਆਈਟੀਆਈ ਦੇ ਵਿਦਿਆਰਥੀਆਂ ਨੇ ਇਸ ਕੈਂਪ ਵਿੱਚ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਬਾਰੇ ਗਾਈਡ ਕੀਤਾ ਗਿਆ।
ਇਹ ਵੀ ਪੜ੍ਹੋ: ਕਰਨਾਟਕ: ਰਾਏਚੁਰ ਦੀ ਨਲਿਨੀ ਦਾ ਪਲਾਸਟਿਕ ਮੁਕਤ ਸ਼ਹਿਰ ਬਣਾਉਣ ਲਈ ਖ਼ਾਸ ਉਪਰਾਲਾ
ਇਸ ਦੇ ਨਾਲ ਹੀ ਇਸ ਕੈਂਪ ਵਿੱਚ ਇਹ ਜਾਣਕਾਰੀ ਵੀ ਦਿੱਤੀ ਗਈ ਕਿ ਆਈਟੀਆਈ ਜਾਂ ਹੋਰ ਕੋਰਸ ਕਰਨ ਤੋਂ ਬਾਅਦ ਵਿਦਿਆਰਥੀ ਹੋਰ ਕਿਹੜੀ ਉਚੇਰੀ ਸਿੱਖਿਆ ਲੈਣ ਜਾਂ ਆਪਣਾ ਕੰਮ ਧੰਦਾ ਸ਼ੁਰੂ ਕਰਨ ਲਈ ਉਨ੍ਹਾਂ ਨੂੰ ਕਿਹੜੇ ਕਿਹੜੇ ਲੋਨ ਮਿਲ ਸਕਦੇ ਹਨ।