ਰੋਪੜ: ਸਾਡੇ ਸਮਾਜ ਦੇ ਵਿੱਚ ਸਰੀਰਕ ਅਤੇ ਮਾਨਸਿਕ ਸ਼ੋਸ਼ਣ ਦਾ ਸ਼ਿਕਾਰ ਔਰਤਾਂ ਦੀ ਮਦਦ ਲਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਪੂਰੇ ਜ਼ਿਲ੍ਹੇ ਦੇ ਵਿੱਚ ਪੀੜਤ ਔਰਤਾਂ ਦੀ ਮਦਦ ਲਈ ਬਣੇ ਕਾਨੂੰਨ ਅਤੇ ਸਾਰੇ ਪੱਖਾਂ ਤੋਂ ਜਾਣੂ ਕਰਵਾਇਆ ਜਾ ਰਿਹਾ।
ਸੀਜੇਐੱਮ-ਕਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਹਰਸਿਮਰਨਜੀਤ ਸਿੰਘ ਇਸ ਵਿਸ਼ੇ ਸਬੰਧੀ ਰੂਪਨਗਰ ਦੇ ਵਿੱਚ ਈਟੀਵੀ ਭਾਰਤ ਦੇ ਪੱਤਰਕਾਰ ਦੇ ਨਾਲ ਖਾਸ ਗੱਲਬਾਤ ਕੀਤੀ
ਗੱਲਬਾਤ ਕਰਦੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਜ਼ਿਲ੍ਹੇ ਭਰ ਦੇ ਵੱਖ-ਵੱਖ ਵਿੱਦਿਅਕ ਅਦਾਰਿਆਂ ਹਸਪਤਾਲਾਂ ਵਿੱਚ ਜਾ ਕੇ ਇਸ ਵਿਸ਼ੇ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਜਿਸ ਵਿੱਚ ਉਨ੍ਹਾਂ ਨੂੰ ਬਲਾਤਕਾਰ ਤੋਂ ਪੀੜਤ ਔਰਤਾਂ, ਬੱਚੀਆਂ ਦੇ ਗਰਭਪਾਤ ਦੇ ਮਾਮਲਿਆਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕਿਨ੍ਹਾਂ ਹਾਲਾਤਾਂ ਦੇ ਵਿੱਚ ਆਪਣਾ ਗਰਭਪਾਤ ਐਮਟੀਪੀ ਦੀ ਧਾਰਾ ਦੇ ਅਧੀਨ ਕਰਵਾਇਆ ਜਾ ਸਕਦਾ ਹੈ
ਇਸ ਦੇ ਨਾਲ ਮਾਣਯੋਗ ਸੀਜੀਐੱਮ ਜੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜੋ ਜ਼ਿਲ੍ਹੇ ਭਰ ਦੇ ਵਿੱਚ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ ਇਸ ਦਾ ਮਕਸਦ ਹੈ ਤਾਂ ਜੋ ਪੀੜਤ ਉਨ੍ਹਾਂ ਤੱਕ ਪਹੁੰਚ ਸਕਣ ਤਾਂ ਜੋ ਅਸੀਂ ਕਾਨੂੰਨੀ ਰੂਪ ਦੇ ਵਿੱਚ ਅਤੇ ਡਾਕਟਰੀ ਰੂਪ ਦੇ ਵਿੱਚ ਵੀ ਉਨ੍ਹਾਂ ਦੀ ਸਹੀ ਸਮੇਂ 'ਤੇ ਮਦਦ ਕਰਵਾ ਸਕੀਏ ਤਾਂ ਜੋ ਉਨ੍ਹਾਂ ਦਾ ਆਉਣ ਵਾਲਾ ਭਵਿੱਖ ਖਰਾਬ ਨਾ ਹੋ ਸਕੇ।
ਇਹ ਵੀ ਪੜੋ: ਜੰਮੂ-ਕਸ਼ਮੀਰ: ਪਾਕਿ ਫ਼ੌਜ ਵਲੋਂ ਜੰਗਬੰਦੀ ਦੀ ਉਲੰਘਣਾ, ਭਾਰਤੀ ਫ਼ੌਜ ਵਲੋਂ ਜਵਾਬੀ ਕਾਰਵਾਈ
ਇਸ ਲਈ ਉਨ੍ਹਾਂ ਵੱਲੋਂ ਵੱਖ-ਵੱਖ ਅਦਾਰਿਆਂ ਦੇ ਵਿੱਚ ਸੈਮੀਨਾਰ ਲੱਗਾ ਕੇ ਇਨ੍ਹਾਂ ਪੀੜਤ ਔਰਤਾਂ ਅਤੇ ਪੀੜਤ ਬੱਚਿਆਂ ਦੀ ਮਦਦ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਪੀੜਤ ਔਰਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇ ਅਤੇ ਨੂੰ ਬਹੁਤ ਹੀ ਰਹਿਮੀ ਦੇ ਨਾਲ ਦੇਖਿਆ ਜਾਵੇ ਇਸ ਲਈ ਇਹ ਅਭਿਆਨ ਚਲਾਏ ਜਾ ਰਹੇ ਹਨ।