ਰੂਪਨਗਰ : ਪੰਜਾਬ ਸਿਹਤ ਵਿਭਾਗ ਵੱਲੋਂ ਵਿਸ਼ਵ ਸਟ੍ਰੋਕ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਮਾਹਿਰ ਡਾਕਟਰਾਂ ਨੇ ਲੋਕਾਂ ਨੂੰ ਸਟ੍ਰੋਕ ਬਿਮਾਰੀ ਸਬੰਧੀ ਜਾਣਕਾਰੀ ਦਿੱਤੀ ਅਤੇ ਇਸ ਦੇ ਪ੍ਰਤੀ ਜਾਗਰੂਕ ਕੀਤਾ।
ਇਸ ਵਿਸ਼ੇਸ਼ ਸਮਾਗਮ ਵਿੱਚ ਸੂਬੇ ਦੇ ਵੱਖ-ਵੱਖ ਮਾਹਿਰ ਡਾਕਟਰਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰੇਨੂੰ ਭਾਟਿਆ ਨੇ ਦੱਸਿਆ ਕਿ ਇਹ ਪ੍ਰੋਗਰਾਮ ਐਨ.ਪੀ.ਸੀ.ਡੀ.ਐੱਸ. ਦੇ ਅਧੀਨ ਕਰਵਾਇਆ ਗਿਆ ਹੈ। ਇਸ ਦੇ ਤਹਿਤ ਸ਼ਹਿਰ ਦੀ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਚੈਕਅੱਪ ਕੈਂਪ ਲਗਾਏ ਜਾ ਰਹੇ ਹਨ। ਇਸ ਦੌਰਾਨ ਲੋਕਾਂ ਨੂੰ ਗੈਰ-ਸੰਚਾਰੀ ਬੀਮਾਰੀਆਂ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਮਰੀਜਾਂ ਦੀ ਸਕਰੀਨਿੰਗ ਤੋਂ ਬਾਅਦ ਲੋੜ ਮੁਤਾਬਤਕ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਭਾਰੀ ਮੀਂਹ ਕਾਰਨ ਤਾਮਿਲਨਾਡੂ ਅਤੇ ਕੇਰਲ ਦੇ ਸਕੂਲ,ਕਾਲੇਜ ਹੋਏ ਬੰਦ
ਇਸ ਬਿਮਾਰੀ ਬਾਰੇ ਮੈਡੀਕਲ ਸਪੈਸ਼ਲਿਸਟ ਡਾ. ਰਾਜੀਵ ਨੇ ਦੱਸਿਆ ਕਿ ਸਟ੍ਰੋਕ ਦੀ ਸਮੱਸਿਆ ਤੰਬਾਕੂ, ਸਿਗਰੇਟ,ਸ਼ਰਾਬ, ਜ਼ਿਆਦਾ ਨਮਕ ਆਦਿ ਦਾ ਸੇਵਨ ਕਰਨ ਨਾਲ ਹੁੰਦੀ ਹੈ। ਇਸ ਤੋਂ ਇਲਾਵਾ ਜਿਨ੍ਹਾਂ ਦੇ ਪਰਿਵਾਰ ਵਿੱਚ ਕੋਈ ਵਿਅਕਤੀ ਪਹਿਲਾਂ ਤੋਂ ਇਸ ਬਿਮਾਰੀ ਤੋਂ ਪੀੜਤ ਹੋਵੇ ਉਸ ਪਰਿਵਾਰ ਦੇ ਲੋਕਾਂ ਨੂੰ ਜ਼ਿਆਦਾ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸਾਨੂੰ ਤੰਬਾਕੂ , ਸਿਗਰੇਟ ਦਾ ਸੇਵਨ ਨਹੀਂ ਕਰਨਾ ਚਾਹੀਦਾ ਅਤੇ ਨਮਕ ਦੀ ਵਰਤੋਂ ਘੱਟ ਮਾਤਰਾ ਵਿੱਚ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਐਫ.ਏ.ਐਸ.ਟੀ. (ਫਾਸਟ) ਵਿਧੀ ਸਮਝਾਂਉਦੇ ਹੋਏ ਕਿਹਾ ਕਿਸਟ੍ਰੋਕ ਆਉਣ ਤੋਂ ਬਾਅਦ ਦੇ ਪਹਿਲੇ ਚਾਰ ਘੰਟੇ ਬਹੁਤ ਸੰਵੇਦਨਸ਼ੀਲ ਸਮਾਂ ਹੁੰਦਾ ਹੈ, ਜੇਕਰ ਇਸ ਸਮੇਂ ਦੌਰਾਨ ਮਰੀਜ ਨੂੰ ਸਹੀ ਇਲਾਜ ਮਿਲ ਜਾਂਦਾ ਹੈ ਤਾਂ ਮਰੀਜ ਦੇ ਰਿਕਵਰੀ ਦੀ ਉਮੀਦ ਵੱਧ ਜਾਂਦੀ ਹੈ। ਇਸ ਮੌਕੇ ਲੋਕਾਂ ਨੂੰ ਸਟ੍ਰੋਕ ਦੇ ਲੱਛਣ , ਸਟ੍ਰੋਕ ਸੱਮਸਿਆ ਹੋਣ ਦੇ ਕਾਰਨ ਅਤੇ ਇਲਾਜ ਬਾਰੇ ਜਾਗਰੂਕ ਕੀਤਾ ਗਿਆ।