ਰੋਪੜ: ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਦੇ ਨਿਰਦੇਸ਼ਾਂ ਹੇਠ ਐਸਡੀਐਮ ਹਰਜੋਤ ਕੌਰ ਰੂਪਨਗਰ ਵਿਖੇ ਵੱਖ ਵੱਖ ਪਿੰਡਾ ਦੇ ਪੰਚਾ ਅਤੇ ਸਰਪੰਚਾਂ ਨਾਲ ਪਰਾਲੀ ਨੂੰ ਨਾ ਸਾੜਨ ਸੰਬੰਧੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਐਸਡੀਐਮ ਨੇ ਪੰਚਾਂ ਅਤੇ ਸਰਪੰਚਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਦੀ ਰੋਕ ਲਗਾਈ ਗਈ ਹੈ।
ਐਸਡੀਐਮ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ਧਾਰਾ 144 ਦੇ ਤਹਿਤ ਪਰਾਲੀ ਨੂੰ ਅੱਗ ਨਾ ਲਗਾਉਣ ਦੇ ਮਨਾਹੀ ਦੇ ਹੁਕਮ ਵੀ ਜਾਰੀ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਬਹੁਤ ਸਾਰੇ ਕਿਸਾਨ ਫਿਰ ਵੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੇ ਨਾਲ ਵਾਤਾਵਰਣ ਲਗਾਤਾਰ ਪ੍ਰਦੂਸ਼ਿਤ ਹੋ ਰਿਹਾ ਹੈ। ਇਸ ਦਾ ਸਾਡੀ ਸਿਹਤ ਉਪਰ ਵੀ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਨੇ ਪੰਚਾ-ਸਰਪੰਚਾਂ ਨੂੰ ਅਪੀਲ ਕਰਦੇ ਕਿਹਾ ਕਿ ਉਹ ਆਪਣੇ ਪਿੰਡਾ ਵਿੱਚ ਖੇਤ ਮਾਲਕਾਂ ਨੂੰ ਜਾਗਰੂਕ ਕਰਨ, ਤਾਂ ਕਿ ਉਹ ਖੇਤ ਵਿੱਚ ਅੱਗ ਨਾ ਲਗਾਉਣ।
ਇਹ ਵੀ ਪੜ੍ਹੋ: ਪਰਾਲੀ ਨਾ ਸਾੜਨ ਲਈ ਐਸਐਚਓ ਖੁਦ ਘਰ-ਘਰ ਜਾ ਕੇ ਕਿਸਾਨਾਂ ਕਰ ਰਹੇ ਜਾਗਰੂਕ
ਐਸਡੀਐਮ ਨੇ ਕਿਹਾ ਕਿ ਜੇਕਰ ਕਿਸਾਨ ਫੇਰ ਵੀ ਪਰਾਲੀ ਨੂੰ ਅੱਗ ਲਗਾਉਂਦੇ ਹਨ ਤਾਂ ਉਨ੍ਹਾਂ ਦੇ ਵਿਰੁੱਧ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵੱਖ-ਵੱਖ ਪਿੰਡਾ ਸਰਪੰਚ-ਪੰਚ ਮੌਜੂਦ ਸਨ।