ਰੂਪਨਗਰ: ਹਿਮਾਚਲ ਪ੍ਰਦੇਸ਼ ਵਿੱਚੋਂ ਚੋਣਾਂ ਹੋਣ ਜਾ ਰਹੀਆਂ ਹਨ ਤੇ ਜਿਸ ਦੇ ਚੱਲਦੇ ਹਿਮਾਚਮ ਪ੍ਰਦੇਸ਼ ਦੇ ਨਾਲ ਲੱਗਦੇ 03 ਕਿਲੋਮੀਟਰ ਦੇ ਏਰੀਏ ਵਿੱਚ ਵੀ ਡਰਾਈ ਡੇਅ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਵੀ 10 ਨਵੰਬਰ ਸ਼ਾਮ 5 ਵਜੇ ਤੋਂ 12 ਨਵੰਬਰ 2022 ਨੂੰ ਸ਼ਾਮ 5 ਵਜੇ ਤੱਕ ਅਤੇ 8 ਦਸੰਬਰ 2022 ਨੂੰ ਸ਼ਰਾਬ ਦੀ ਵਿਕਰੀ ਉੱਤੇ ਪਾਬੰਧੀ ਲਗਾਈ ਗਈ ਹੈ।
ਇਹ ਵੀ ਪੜੋ: Weather Report ਕਰਵਟ ਲੈਣ ਦੀ ਤਿਆਰੀ ਵਿੱਚ ਮੌਸਮ, ਯੈਲੋ ਅਲਰਟ ਜਾਰੀ
ਡਿਪਟੀ ਕਮਿਸ਼ਨਰ ਨੇ ਦਿੱਤੀ ਜਾਣਕਾਰੀ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜੀਸਟ੍ਰੇਟ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਹੁਕਮ ਜਾਰੀ ਕਰਿਦਆਂ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ 12 ਨਵੰਬਰ 2022 ਨੂੰ ਕਰਵਾਈਆਂ ਜਾ ਰਹੀਆਂ ਹਨ। ਵੋਟਾਂ ਦੀ ਗਿਣਤੀ 8 ਦਸੰਬਰ 2022 ਨੂੰ ਕੀਤੀ ਜਾਵੇਗੀ। ਇਸ ਚੋਣ ਪ੍ਰਕਿਰਿਆ ਦੌਰਾਨ ਅਮਨ ਹਿਮਾਚਲ ਪ੍ਰਦੇਸ਼ ਦੀ ਹੱਦ ਨਾਲ ਲੱਗਦੇ ਜ਼ਿਲ੍ਹਾ ਰੂਪਨਗਰ ਦੇ 03 ਕਿਲੋਮੀਟਰ ਦੇ ਏਰੀਏ ਅੰਦਰ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ 10 ਨਵੰਬਰ ਸ਼ਾਮ 5 ਵਜੇ ਤੋਂ 12 ਨਵੰਬਰ 2022 ਨੂੰ ਸ਼ਾਮ 5 ਵਜੇ ਤੱਕ ਅਤੇ ਚੋਣਾਂ ਦੀ ਗਿਣਤੀ ਵਾਲੇ ਦਿਨ ਭਾਵ 8 ਦਸੰਬਰ 2022 ਨੂੰ ਡਰਾਈ ਡੇਅ ਐਲਾਨ ਕੀਤਾ ਜਾਣਾ ਜਰੂਰੀ ਹੈ।
ਹਿਮਾਚਲ ਪ੍ਰਦੇਸ਼ ਨਾਲ ਲੱਗਦੇ 03 ਕਿਲੋਮੀਟਰ ਇਲਾਕੇ ਵਿੱਚ ਡਰਾਈ ਡੇਅ ਦਾ ਐਲਾਨ: ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹਿਮਾਚਲ ਪ੍ਰਦੇਸ਼ ਨਾਲ ਲੱਗਦੇ 03 ਕਿਲੋਮੀਟਰ ਦੇ ਏਰੀਏ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ 10 ਨਵੰਬਰ ਸ਼ਾਮ 5 ਵਜੇ ਤੋਂ 12 ਨਵੰਬਰ 2022 ਨੂੰ ਸ਼ਾਮ 5 ਵਜੇ ਤੱਕ ਅਤੇ 8 ਦਸੰਬਰ 2022 ਨੂੰ ਡਰਾਈ ਡੇਅ ਐਲਾਨ ਕਰਦੇ ਹੋਏ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਬਗੈਰ ਲਾਇਸੰਸ ਅਨੁਮਤ ਮਾਤਰਾ ਤੋਂ ਵੱਧ ਸ਼ਰਾਬ ਸਟੋਰ ਕਰਨ 'ਤੇ ਪੂਰਨ ਤੌਰ 'ਤੇ ਰੋਕ ਲਗਾਈ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜ਼ਤ ਹੈ ਤੇ ਵੀ ਪੂਰਨ ਤੌਰ ਤੇ ਲਾਗੂ ਹੋਣਗੇ।
ਇਹ ਵੀ ਪੜੋ: Love Horoscope: ਦੋਸਤਾਂ ਅਤੇ ਲਵ ਪਾਰਟਨਰਾਂ ਦੇ ਨਾਲ ਬੀਤੇਗਾ ਇਨ੍ਹਾਂ ਰਾਸ਼ੀਆਂ ਦਾ ਦਿਨ