ਰੂਪਨਗਰ: ਹਾੜੀ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਫਸਲਾਂ ਨੂੰ ਅੱਗ ਤੋਂ ਬਚਾਉਣ ਲਈ ਸਖ਼ਤ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ। ਜ਼ਿਲ੍ਹਾ ਰੂਪਨਗਰ ਦੇ ਪਿੰਡ ਨਿੱਕੂ ਨੰਗਲ 'ਚ ਅੱਗ ਲੱਗਣ ਨਾਲ 15 ਏਕੜ ਪੱਕੀ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਕਿਸਾਨਾਂ ਵੱਲੋਂ ਅੱਗ ਉੱਤੇ ਕਾਬੂ ਪਾਉਣ ਦੀ ਬਹੁਤ ਕੋਸ਼ਿਸ਼ ਕੀਤੀ ਗਈ, ਪਰ ਦੇਖਦੇ ਹੀ ਦੇਖਦੇ ਅੱਗ ਨੇ 15 ਏਕੜ ਕਣਕ ਦੀ ਫਸਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
ਇਹ ਵੀ ਪੜੋ:- Bikram Majithia on AAP: ਪੰਜਾਬ ਸਰਕਾਰ ਵੱਲੋਂ 41.41 ਫੀਸਦੀ ਮਾਲੀਆ ਇਕੱਠਾ ਕਰਨ ਦੇ ਦਾਅਵੇ ਉਤੇ ਮਜੀਠੀਆ ਨੇ ਚੁੱਕੇ ਸਵਾਲ
15 ਏਕੜ ਕਣਕ ਦੀ ਫ਼ਸਲ ਅੱਗ ਦੀ ਲਪੇਟ ਵਿੱਚ: ਜਾਣਕਾਰੀ ਅਨੁਸਾਰ ਦੱਸ ਦਈਏ ਕਿ ਜ਼ਿਲ੍ਹਾ ਰੂਪਨਗਰ ਦੇ ਪਿੰਡ ਨਿੱਕੂ ਨੰਗਲ 'ਚ ਕਣਕ ਦੀ ਫਸਲ ਨੂੰ ਲੱਗੀ ਅੱਗ ਨੂੰ ਬੁਝਾਉਣ ਦੇ 1 ਘੰਟੇ ਬਾਅਦ ਸ਼ਹਿਰ ਦੇ ਕੌਸਲ ਨੰਗਲ ਦੀ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ 'ਤੇ ਪਹੁੰਚੀ, ਉਦੋਂ ਤੱਕ ਲੋਕਾਂ ਨੇ ਅੱਗ 'ਤੇ ਕਾਬੂ ਪਾ ਲਿਆ ਸੀ। ਪਰ ਅੱਗ ਨੇ 15 ਏਕੜ ਪੱਕੀ ਕਣਕ ਦੀ ਫ਼ਸਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਹੁਣ ਕਿਸਾਨ ਸਰਕਾਰ ਤੋਂ ਇਸ ਨੁਕਸਾਨ ਦੀ ਭਰਪਾਈ ਦੀ ਗੁਹਾਰ ਲਗਾ ਰਹੇ ਹਨ।
ਪਿੰਡ ਦੇ ਲੋਕਾਂ ਨੇ ਆਗੂ 'ਤੇ ਕਾਬੂ ਪਾਇਆ: ਇਸ ਦੇ ਨਾਲ ਹੀ ਨਿੱਕੂ ਨੰਗਲ ਪਿੰਡ ਦੇ ਲੋਕਾਂ ਨੇ ਦੇਖਿਆ ਕਿ ਕਣਕ ਦੇ ਖੇਤਾਂ ਨੂੰ ਅੱਗ ਲੱਗੀ ਹੋਈ ਹੈ। ਇਸ ਉੱਤੇ ਕਾਬੂ ਪਾਉਣ ਲਈ ਆਂਢ-ਗੁਆਂਢ ਤੋਂ ਆਏ ਲੋਕਾਂ ਦੀ ਮਦਦ ਨਾਲ ਬਾਕੀ ਖੜ੍ਹੀ ਫਸਲ ਨੂੰ ਬਚਾਇਆ ਗਿਆ। ਜਿਨ੍ਹਾਂ ਨੇ ਝਾੜੀਆਂ ਅਤੇ ਪਾਣੀ ਦੀਆਂ ਬਾਲਟੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਉਣ ਵਿਚ ਅਹਿਮ ਭੂਮਿਕਾ ਨਿਭਾਈ। ਕਿਸਾਨਾਂ ਨੇ ਸਰਕਾਰ ਅੱਗੇ ਅਪੀਲ ਕੀਤੀ ਹੈ ਕਿ ਉਹਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਹ ਅਗਲੀ ਫਸਲ ਬੀਜ਼ ਸਕਣ।
ਇਹ ਵੀ ਪੜੋ:- Jathedar Harpreet Singh: ਜਥੇਦਾਰ ਹਰਪ੍ਰੀਤ ਸਿੰਘ ਨੇ ਸਿੱਖ ਫੋਬੀਆ ਖ਼ਿਲਾਫ਼ ਲੜਨ ਲਈ ਤਿਆਰ ਕੀਤਾ ਰੋਡ ਮੈਪ
ਦੱਸ ਦਈਏ ਕਿ ਪਹਿਲਾ ਬੇਮੌਸਮੇ ਮੀਂਹ ਕਾਰਨ ਫਸਲਾਂ ਖ਼ਰਾਬ ਹੋ ਗਈਆਂ ਹਨ ਤੇ ਹੁਣ ਅੱਗ ਲੱਗਣ ਕਾਰਨ ਰਹਿੰਦੀ ਖੁਹਦੀ ਕਣਕ ਦੀ ਫਸਲ ਸੜ ਗਈ ਹੈ, ਇਸ ਕੁਦਰਤੀ ਕਹਿਰ ਕਾਰਨ ਕਿਸਾਨਾਂ ਉੱਤੇ ਦੋਹਰੀ ਮਾਰ ਪਈ ਹੈ, ਜਿਸ ਕਾਰਨ ਹੁਣ ਕਿਸਾਨ ਸਰਕਾਰ ਤੋਂ ਮਦਦ ਦੀ ਗੁਹਾਰ ਲਗਾ ਰਹੇ ਹਨ।