ਰੂਪਨਗਰ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਸਰਕਾਰ ਆਪ ਦੇ ਦੁਆਰ' ਅਤੇ 'ਸਾਡਾ ਵਿਧਾਇਕ, ਸਾਡੇ ਲਈ' ਪ੍ਰੋਗਰਾਮਾਂ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਐਡਵੋਕੇਟ ਹਰਜੋਤ ਸਿੰਘ ਬੈਂਸ ਨੇ (Punjab Education Minister Advocate Harjot Singh Bains) ਅੱਜ ਆਪਣੇ ਪਿੰਡ ਗੰਭੀਰਪੁਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਹਨ। ਇਸ ਮੌਕੇ ਵੱਡੀ ਗਿਣਤੀ 'ਚ ਲੋਕ ਪਹੁੰਚੇ ਅਤੇ ਲੋਕਾਂ ਦੀਆਂ ਜ਼ਿਆਦਾਤਰ ਸ਼ਿਕਾਇਤਾਂ ਅਤੇ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ ਹੈ। ਇਸ ਤੋਂ ਬਾਅਦ ਸ਼ਿਕਾਇਤਾਂ (Education Minister Harjot Bains heard the problems) ਦਾ ਨਿਪਟਾਰਾ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।
ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ : ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਸਮੱਸਿਆਵਾਂ (Education Minister Harjot Bains heard the problems) ਦਾ ਮੌਕੇ 'ਤੇ ਹੀ ਹੱਲ ਕੀਤਾ ਜਾਂਦਾ ਹੈ। ਇਸ ਨਾਲ ਆਮ ਜਨਤਾ ਨੂੰ ਆਪਣੀਆਂ ਸਮੱਸਿਆਵਾਂ ਲਈ ਥਾਂ-ਥਾਂ ਭਟਕਣਾ ਨਹੀਂ ਨਹੀਂ ਪੈਂਦਾ। ਕੈਬਨਿਟ ਮੰਤਰੀ ਨੇ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ (Constituency Sri Anandpur Sahib) ਵਿੱਚ ਹਫਤਾਵਾਰੀ ਪ੍ਰੋਗਰਾਮ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾ/ਸਮੱਸਿਆਵਾਂ ਸੁਣ ਕੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਹਨ।
ਬੈਂਸ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਸਾਫ ਸੁਥਰਾ (Welfare schemes of Govt) ਪ੍ਰਸਾਸ਼ਨ ਦੇਣ ਲਈ ਪੂਰੀ ਤਰਾਂ ਬਚਨਬੱਧ ਹੈ। ਸਰਕਾਰ ਵੱਲੋਂ ਨਿਰੰਤਰ ਲੋਕਪੱਖੀ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਵਰਗ ਨੂੰ ਰਾਹਤ ਦਿੱਤੀ ਜਾ ਰਹੀ ਹੈ, ਲੱਖਾਂ ਪਰਿਵਾਰਾਂ ਦੇ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਆਮ ਆਦਮੀ ਕਲੀਨਿਕ (Solving problems on the spot) ਲੋਕਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸਹੂਲਤ (Constituency Sri Anandpur Sahib) ਮੁਫਤ ਉਪਲੱਬਧ ਕਰਵਾ ਰਹੇ ਹਨ।