ਰੂਪਨਗਰ: ਪੰਜਾਬ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਜ਼ਿਲ੍ਹਾ ਰੂਪਨਗਰ ਦੇ ਅਧੀਨ ਪੈਂਦੇ ਸਕੂਲਾਂ ਦਾ ਦੌਰਾ ਕੀਤਾ ਗਿਆ। ਜਿਸ 'ਚ ਉਨ੍ਹਾਂ ਜ਼ਿਲ੍ਹੇ ਦੇ ਉਪ ਮੰਡਲ ਅਨੰਦਪੁਰ ਸਾਹਿਬ, ਨੰਗਲ ਅਤੇ ਨੂਰਪੁਰ ਬੇਦੀ ਦੇ ਸਕੂਲਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਵਲੋਂ ਸਕੂਲਾਂ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਆਨਲਾਈਨ ਸਿੱਖਿਆ ਦਾ ਵੀ ਨਿਰੀਖਣ ਕੀਤਾ।
ਇਸ ਮੌਕੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਕਹਿਣਾ ਕਿ ਸੂਬੇ ਵਿਚਲੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਬੱਚੇ ਦੇ ਸਰਬਪੱਖੀ ਵਿਕਾਸ ਲਈ ਸਰਕਾਰੀ ਸਕੂਲਾਂ 'ਚ ਹਰ ਤਰ੍ਹਾਂ ਦੀ ਸਹੂਲਤ ਮਿਲ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਅਧਿਆਪਕਾਂ ਨੂੰ ਅਪੀਲ ਵੀ ਕੀਤੀ ਕਿ ਆਪਣੇ-ਆਪਣੇ ਇਲਾਕੇ 'ਚ ਜਾ ਕੇ ਸਰਕਾਰੀ ਸਕੂਲਾਂ ਦੀ ਕਾਰਜ਼ਸ਼ੈਲੀ ਨੂੰ ਲੈਕੇ ਪ੍ਰਚਾਰ ਕਰਨ ਤਾਂ ਜੋ ਲੋਕਾਂ ਦੇ ਭੁਲੇਖੇ ਦੂਰ ਕੀਤੇ ਜਾਣ। ਉਨ੍ਹਾਂ ਦਾ ਕਹਿਣਾ ਕਿ ਇਸ ਨਾਲ ਸਰਕਾਰੀ ਸਕੂਲਾਂ 'ਚ ਬੱਚਿਆਂ ਦੀ ਗਿਣਤੀ ਵਧੇਗੀ। ਉਨ੍ਹਾਂ ਦਾ ਕਹਿਣਾ ਕਿ ਅਧਿਆਪਕਾਂ ਦੀ ਵਧੀਆ ਕਾਰਗੁਜ਼ਾਰੀ ਕਾਰਨ ਪਹਿਲਾਂ ਵੀ ਕਈ ਵਿਦਿਆਰਥੀਆਂ ਨੇ ਨਿੱਜੀ ਸਕੂਲਾਂ ਨੂੰ ਛੱਡ ਸਰਕਾਰੀ ਸਕੂਲਾਂ 'ਚ ਦਾਖਲੇ ਲਏ ਹਨ। ਉਨ੍ਹਾਂ ਦਾ ਕਹਿਣਾ ਕਿ ਆਸ ਹੈ ਕਿ ਭਵਿੱਖ 'ਚ ਵੀ ਸਰਕਾਰੀ ਸਕੂਲਾਂ 'ਚ ਬੱਚਿਆਂ ਦੀ ਗਿਣਤੀ ਹੋਰ ਵਧੇਗੀ।
ਇਹ ਵੀ ਪੜ੍ਹੋ:ਪ੍ਰਸ਼ਾਂਤ ਕਿਸ਼ੋਰ ਦੀ ਨਿਯੁਕਤੀ 'ਤੇ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ