ਰੂਪਨਗਰ: ਸ਼ਹਿਰ ਦੇ ਬੇਲਾ ਕਾਲਜ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ। ਇਸ ਦੌਰਾਨ ਰੁਜ਼ਗਾਰ ਦੇਣ ਦੀ ਮੁਹਿੰਮ ਤਹਿਤ ਮੇਲੇ ਵਿੱਚ ਵੱਧ ਤੋਂ ਵੱਧ ਪੜ੍ਹੇ ਲਿਖੇ ਬੇ-ਰੁਜ਼ਗਾਰਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਿਕ ਰੁਜ਼ਗਾਰ ਦਿਵਾਇਆ ਗਿਆ।
ਜ਼ਿਲ੍ਹਾ ਰੁਜ਼ਗਾਰ ਅਫ਼ਸਰ ਰਵਿੰਦਰਪਾਲ ਸਿੰਘ ਨੇ ਕਿਹਾ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੁੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ। ਇਸ ਦੇ ਨਾਲ ਹੀ ਨੌਜਵਾਨ ਰੁਜ਼ਗਾਰ ਮੇਲਿਆਂ 'ਚ ਰੁਜ਼ਗਾਰ ਪ੍ਰਾਪਤ ਕਰਕੇ ਸਮਾਜ ਵਿੱਚ ਸਨਮਾਨਜਨਕ ਸਥਾਨ ਪ੍ਰਾਪਤ ਕਰ ਸਕਦੇ ਹਨ।
ਇਹ ਵੀ ਪੜ੍ਹੋ: ਹੁਣ ਪਿਆਜ਼ ਹੋਣਗੇ ਸਸਤੇ, ਮੰਡੀਆਂ ਵਿੱਚ ਆ ਗਏ ਅਫ਼ਗਾਨੀ ਪਿਆਜ਼
ਉਨ੍ਹਾਂ ਨੇ ਨੌਜਵਾਨਾਂ ਨੂੰ ਕਿਹਾ ਕਿ ਆਪਣੇ ਜੀਵਨ ਨੂੰ ਸਫਲ ਬਨਾਉਣ ਲਈ ਸਖ਼ਤ ਮਿਹਨਤ ਦੀ ਲੋੜ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਕਿਹਾ ਕਿ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਵੱਡੀ ਗਿਣਤੀ ਵਿੱਚ ਆ ਕੇ ਰੁਜ਼ਗਾਰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਪਲੇਸਮੈਂਟ ਅਫ਼ਸਰ ਮੀਨਾਕਸ਼ੀ ਬੇਦੀ ਨੇ ਦੱਸਿਆ ਕਿ ਇਸ ਮੇਲੇ ਵਿੱਚ 752 ਪ੍ਰਾਰਥੀਆਂ ਨੇ ਭਾਗ ਲਿਆ ਜਿਸ ਵਿੱਚ ਵੱਖ-ਵੱਖ 13 ਕੰਪਨੀਆਂ ਵਲੋਂ ਰੁਜ਼ਗਾਰ ਲਈ 364 ਪ੍ਰਾਰਥੀ ਸ਼ਾਰਟਲਿਸਟ/ਸਿਲੈਕਟ ਕੀਤੇ ਗਏ।
ਸਵੈ- ਰੁਜ਼ਗਾਰ ਲਈ 305 ਪ੍ਰਾਰਥੀਆਂ ਦੀ ਸਿਲੈਕਸ਼ਨ ਕੀਤੀ ਗਈ। ਕੈਰੀਅਰ ਕਾਊਂਸਲਰ ਸੁਪ੍ਰੀਤ ਕੌਰ ਨੇ ਦੱਸਿਆ ਕਿ ਇਸ ਰੁਜ਼ਗਾਰ ਮੇਲੇ ਵਿੱਚ ਸੱਕਿਲ ਟ੍ਰੇਨਿੰਗ ਲਈ 73 ਦੀ ਚੋਣ ਕੀਤੀ ਗਈ। ਜ਼ਿਲ੍ਹਾ ਰੁਜ਼ਗਾਰ ਅਫ਼ਸਰ ਨੇ ਕਿਹਾ ਕਿ ਅਗਲਾ ਰੁਜ਼ਗਾਰ ਮੇਲਾ 27-09-2019 ਨੂੰ ਆਈ.ਈ.ਟੀ. ਭੱਦਲ, 28-09-2019 ਨੂੰ ਸਰਕਾਰੀ ਸ.ਸਕੂਲ ਨੂਰਪੁਰ ਬੇਦੀ ਤੇ 30-09-2019 ਨੂੰ ਸਰਕਾਰੀ ਕਾਲਜ਼ ਰੂਪਨਗਰ ਵਿਖੇ ਲਾਇਆ ਜਾਵੇਗਾ।