ਰੋਪੜ: ਜ਼ਿਲ੍ਹਾ ਰੁਜ਼ਗਾਰ ਦਫ਼ਤਰ ਦੇ ਸੰਚਾਲਕ ਰਵਿੰਦਰ ਪਾਲ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਦੱਸਿਆ ਹੈ ਕਿ ਸਰਕਾਰੀ ਕਾਲਜ ਰੋਪੜ ਵਿੱਚ ਪੜ੍ਹਦੇ ਸਮੂਹ ਵਿਦਿਆਰਥੀਆਂ ਨੂੰ ਉਨ੍ਹਾਂ ਵੱਲੋਂ ਕੈਰੀਅਰ ਕਾਉਂਸਲਿੰਗ ਗਾਈਡੈਂਸ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਸਵੈ ਰੁਜ਼ਗਾਰ ਨਾਲ ਜੁੜਨ ਲਈ ਅਹਿਮ ਜਾਣਕਾਰੀਆਂ ਸਾਂਝੀਆਂ ਕੀਤੀਆਂ ਗਈਆਂ ਹਨ।
ਰਵਿੰਦਰ ਪਾਲ ਨੇ ਦੱਸਿਆ ਕਿ ਸਰਕਾਰੀ ਕਾਲਜਾਂ ਵਿੱਚ ਅਕਸਰ ਆਮ ਘਰਾਂ ਦੇ ਬੱਚੇ ਪੜ੍ਹਦੇ ਹਨ ਜਿਨ੍ਹਾਂ ਨੂੰ ਹੁਣ ਤੋਂ ਹੀ ਪੜ੍ਹਾਈ ਦੇ ਨਾਲ-ਨਾਲ ਆਤਮ ਨਿਰਭਰ ਕਰਨ ਦੇ ਮਕਸਦ ਨਾਲ ਉਨ੍ਹਾਂ ਨੂੰ ਰੁਜ਼ਗਾਰ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ।
ਰਵਿੰਦਰਪਾਲ ਨੇ ਦੱਸਿਆ ਅੱਜ ਦੇ ਰੁਜ਼ਗਾਰ ਮੇਲੇ ਵਿੱਚ ਕਈ ਨਾਮੀਂ ਕੰਪਨੀਆਂ ਆਈਆਂ ਹਨ ਜੋ ਇਨ੍ਹਾਂ ਕਾਲਜ ਦੇ ਵਿਦਿਆਰਥੀਆਂ ਨੂੰ ਪਾਰਟ ਟਾਈਮ ਰੁਜ਼ਗਾਰ ਦੇਣਗੀਆਂ ਤਾਂ ਜੋ ਉਹ ਪੜ੍ਹਾਈ ਤੋਂ ਬਾਅਦ ਕੰਮ-ਕਾਰ ਵੀ ਕਰ ਸਕਣ।
ਇਹ ਵੀ ਪੜ੍ਹੌ: ਤਿੰਨ ਤਲਾਕ ਦਾ ਬਿਲ ਮੁਸਲਿਮ ਸਮਾਜ ਦੇ ਵਿਰੁੱਧ : ਨਗੀਨਾ ਬੇਗ਼ਮ
ਉਨ੍ਹਾਂ ਦੱਸਿਆ ਕਿ ਉਹ ਜ਼ਿਲ੍ਹੇ ਦੇ ਸਮੂਹ ਵੱਖ-ਵੱਖ ਕਾਲਜਾਂ ਵਿੱਚ ਇਸ ਤਰ੍ਹਾਂ ਦੇ ਹੀ ਰੁਜ਼ਗਾਰ ਮੇਲੇ ਲਾਉਣਗੇ ਤੇ ਨੌਜਵਾਨਾਂ ਨੂੰ ਰੁਜ਼ਗਾਰ ਨਾਲ ਜੋੜਨਗੇ ਤਾਂ ਜੋ ਨੌਜਵਾਨ ਭੈੜੀਆਂ ਹਰਕਤਾਂ ਤੋਂ ਬਚ ਸਕਣ। ਤੇ ਨਸ਼ਿਆਂ ਤੋਂ ਦੂਰ ਹੋ ਕੇ ਰੁਜ਼ਗਾਰ ਵੱਲ ਪ੍ਰੇਰਿਤ ਹੋਣ।