ਰੋਪੜ: ਡਿਪਟੀ ਕਮਿਸ਼ਨਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਡਾਕਟਰ ਸੁਮਿਤ ਜਾਰੰਗਲ, ਐਸ.ਡੀ.ਐਮ ਹਰਜੋਤ ਕੌਰ ਅਤੇ ਜਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ, ਰੂਪਨਗਰ ਰਵਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਰਿਲਾਇੰਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਮੇਲਿਆਂ ਸਬੰਧੀ ਪ੍ਰਾਰਥੀਆਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਵੈਨ ਨੂੰ ਹਰੀ ਝੰਡੀ ਦਿੱਤੀ ਗਈ।
ਇਸ ਮੌਕੇ ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਵੀ ਭਾਗ ਲਿਆ ਗਿਆ। ਰਵਿੰਦਰ ਪਾਲ ਸਿੰਘ ਜਿਲ੍ਹਾ ਰੋਜ਼ਗਾਰ ਜਨਰੇਸ਼ਨ ਅਫਸਰ,ਰੂਪਨਗਰ ਵੱਲੋਂ ਦੱਸਿਆ ਗਿਆ ਕਿ ਇਹ ਪ੍ਰਚਾਰ ਵੈਨ ਰੂਪਨਗਰ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਖਾਸ ਤੌਰ ਤੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਅਤੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸਤੰਬਰ-2019 ਵਿੱਚ ਲਗਾਏ ਜਾ ਰਹੇ ਮੇਲਿਆਂ ਸਬੰਧੀ ਜਾਣਕਾਰੀ ਦੇਵੇਗੀ।
ਦੱਸਣਯੋਗ ਹੈ ਕਿ ਮੇਲੇ 19 ਸਤੰਬਰ ਨੂੰ ਐੱਸ.ਜੀ.ਪੀ.ਸੀ.ਖਾਲਸਾ ਕਾਲਜ,ਅਨੰਦਪੁਰ ਸਾਹਿਬ , 23 ਸਤੰਬਰ ਨੂੰ ਗਲੋਬਲ ਇੰਜੀਨੀਅਰਿੰਗ ਕਾਲਜ ਕਾਹਨਪੁਰ ਖੂਹੀ,24 ਸਤੰਬਰ ਨੂੰ ਸਰਕਾਰੀ ਸ਼ਿਵਾਲਿਕ ਕਾਲਜ ਨੰਗਲ,25 ਸਤੰਬਰ ਨੂੰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਕਾਲਜ,ਬੇਲਾ, 27 ਸਤੰਬਰ ਨੂੰ ਆਈ.ਈ.ਟੀ ਭੱਦਲ ਕਾਲਜ,28 ਸਤੰਬਰ ਨੂੰ ਸਰਕਾਰੀ ਹਾਈ ਸਕੂਲ ਨੂਰਪੁਰ ਬੇਦੀ ਅਤੇ 30 ਸਤੰਬਰ ਨੂੰ ਸਰਕਾਰੀ ਕਾਲਜ ਰੂਪਨਗਰ ਵਿਖੇ ਲਗਾਏ ਜਾਣਗੇ।
05 ਅਕਤੂਬਰ ਨੂੰ ਦਾਣਾ ਮੰਡੀ ,ਸ੍ਰੀ ਚਮਕੌਰ ਸਾਹਿਬ ਵਿਖੇ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲਾ ਦਾ ਆਯੋਜਨ ਕੀਤਾ ਜਾ ਰਿਹਾ ਹੈ ,ਜਿਸ ਵਿੱਚ ਪੰਜਾਬ ਦੇ ਸਾਰੇ ਜਿਲ੍ਹਿਆਂ ਵਿੱਚੋਂ ਰੋਜ਼ਗਾਰ ਮੇਲਿਆਂ ਵਿੱਚ ਚੋਣ ਕੀਤੇ ਗਏ ਪ੍ਰਾਰਥੀਆਂ ਨੂੰ ਮਾਣਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਯੁੱਕਤੀ ਪੱਤਰ ਦਿੱਤੇ ਜਾਣਗੇ।ਉਨ੍ਹਾਂ ਨੇ ਜਿਲ੍ਹੇ ਦੇ ਸਮੂਹ ਨੌਜ਼ਵਾਨ ਲੜਕੇ ਅਤੇ ਲੜਕੀਆਂ ਨੂੰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕਿਹਾ ਗਿਆ ਹੈ।