ਸ੍ਰੀ ਅਨੰਦਪੁਰ ਸਾਹਿਬ: ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਸ੍ਰੀ ਆਨੰਦਪੁਰ ਸਾਹਿਬ ਦਾ ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਕਾ ਮਹਿਲ ਭੋਰਾ ਸਾਹਿਬ ਵਿਖੇ ਮਨਾਇਆ ਗਿਆ।ਜਿਸ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਾਗੀਰ ਕੌਰ ਵਲੋਂ ਵੀ ਸ਼ਿਰਕਤ ਕੀਤੀ ਗਈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਥਾਪਨਾ ਦਿਵਸ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਵਲੋਂ ਮਨਾਇਆ ਗਿਆ ਹੈ।
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਭੋਰਾ ਸਾਹਿਬ ਗੁਰੂ ਕਾ ਮਹਿਲ ਵਿਖੇ ਗੁਰਮਤਿ ਸਮਾਗਮ ਵੀ ਹੋਏ। ਇਸ ਮੌਕੇ ਸੰਗਤਾਂ ਵਲੋਂ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਜਿਥੇ ਸੰਗਤਾਂ ਨੇ ਕੀਰਤਨ ਦਾ ਆਨੰਦ ਮਾਣਿਆ, ਉਥੇ ਹੀ ਸਿੱਖ ਇਤਿਹਾਸ ਸਬੰਧੀ ਵਡਮੁੱਲਾ ਗਿਆਨ ਵੀ ਪ੍ਰਾਪਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਨ ਸੋਲਾਂ ਸੌ ਪੈਂਹਠ ਵਿੱਚ ਪਹਾੜੀ ਰਾਜੇ ਦੀਪ ਚੰਦ ਦੀ ਵਿਧਵਾ ਰਾਣੀ ਚੰਪਾ ਤੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਮੁੱਲ ਜ਼ਮੀਨ ਖ਼ਰੀਦ ਕੇ ਸ੍ਰੀ ਆਨੰਦਪੁਰ ਸਾਹਿਬ ਦੀ ਨੀਂਹ ਬਾਬਾ ਗੁਰਦਿੱਤਾ ਜੀ ਪਾਸੋਂ ਰਖਵਾਈ ਸੀ। ਉਨ੍ਹਾਂ ਕਿਹਾ ਕਿ ਉਸ ਦਿਨ ਤੋਂ ਲੈ ਕੇ ਅੱਜ ਤੱਕ ਇਸ ਪਵਿੱਤਰ ਨਗਰੀ ਦਾ ਸਥਾਪਨਾ ਦਿਵਸ ਬੜੀ ਸ਼ਰਧਾ ਅਤੇ ਚਾਅ ਨਾਲ ਮਨਾਇਆ ਜ ਰਿਹਾ ਹੈ।
ਇਹ ਵੀ ਪੜ੍ਹੋ:Father's Day 2021: ਜਾਣੋ ਕਿਉਂ ਮਨਾਇਆ ਜਾਂਦਾ ਹੈ 'ਫਾਦਰਸ ਡੇਅ',ਕੀ ਹੈ ਇਸ ਦਿਨ ਦਾ ਮਹੱਤਵ